14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਨਿਗਮ ਕਮਿਸ਼ਨਰ ਵਲੋਂ ਏ. ਟੀ. ਪੀਜ਼ ਤੋਂ ਮੰਗੀਆਂ ਹਫ਼ਤਾਵਾਰੀ ਰਿਪੋਰਟਾਂ ਵੀ ਬਣੀਆਂ ਖਾਨਾਪੂਰਤੀ!

Ad Position 21
No active advertisement
ਅਜੀਤ ਡੈਸਕ 05-01-2026

ਡਿਪਟੀ ਮੇਅਰ ਪਿ੍ੰਸ ਜੌਹਰ ਨੇ ਬਿਲਡਿੰਗ ਬ੍ਰਾਂਚ ਦੀ ਕਾਰਗੁਜ਼ਾਰੀ 'ਤੇ ਉਠਾਏ ਗੰਭੀਰ ਸਵਾਲ
ਲੁਧਿਆਣਾ, 4 ਜਨਵਰੀ (ਭੁਪਿੰਦਰ ਸਿੰਘ ਬੈਂਸ)-ਸ਼ਹਿਰ ਵਿਚ ਬਣ ਰਹੀਆਂ ਅਤੇ ਬਣ ਚੁੱਕੀਆਂ ਗੈਰਕਾਨੂੰਨੀ ਇਮਾਰਤਾਂ ਨੂੰੂ ਲੈ ਕੇ ਨਗਰ ਨਿਗਮ ਦੀ ਬਿਲਡਿੰਗ ਬ੍ਰਾਂਚ ਇਕ ਵਾਰ ਫਿਰ ਸਵਾਲਾਂ ਦੇ ਘੇਰੇ ਵਿਚ ਆ ਗਈ ਹੈ | ਭਾਵੇਂ ਕਿ ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਵਲੋਂ ਸਾਰੇ ਏ.ਟੀ.ਪੀਜ ਨੰੂ ਆਪਣੇ-ਆਪਣੇ ਖੇਤਰਾਂ ਵਿਚ ਬਣ ਰਹੀਆਂ ਉਸਾਰੀਆਂ ਸਬੰਧੀ ਹਫ਼ਤਾਵਾਰੀ ਰਿਪੋਰਟਾਂ ਜਮ੍ਹਾ ਕਰਵਾਉਣ ਦੇ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ, ਪਰ ਡਿਪਟੀ ਮੇਅਰ ਪਿ੍ੰਸ ਜੌਹਰ ਨੇ ਇਨ੍ਹਾਂ ਰਿਪੋਰਟਾਂ ਨੂੰ ਸਿਰਫ਼ ਖਾਨਾਪੂਰਤੀ ਕਰਾਰ ਦਿੰਦਿਆਂ ਬਿਲਡਿੰਗ ਬ੍ਰਾਂਚ ਦੀ ਕਾਰਗੁਜ਼ਾਰੀ 'ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ | ਡਿਪਟੀ ਮੇਅਰ ਪਿ੍ੰਸ ਜੌਹਰ ਨੇ ਦੱਸਿਆ ਕਿ ਉਨ੍ਹਾਂ ਵਲੋਂ ਸ਼ਹਿਰ ਦੇ ਵੱਖ ਵੱਖ ਹਿੱਸਿਆ ਵਿਚ ਬਣ ਰਹੀਆਂ 50 ਗੈਰਕਾਨੰੂਨੀ ਇਮਾਰਤਾਂ ਦੀ ਵਿਸਥਾਰਪੂਰਵਕ ਸੂਚੀ ਤਿਆਰ ਕੀਤੀ ਗਈ ਹੈ, ਜੋ ਅੱਜ ਸੋਮਵਾਰ ਨੰੂ ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਨੰੂ ਸੌਂਪੀ ਜਾਵੇਗੀ | ਉਨ੍ਹਾਂ ਦਾ ਦੋਸ਼ ਹੈ ਕਿ ਕਮਿਸ਼ਨਰ ਵਲੋਂ ਹਫ਼ਤਾਵਾਰੀ ਰਿਪੋਰਟਾਂ ਦੇ ਹੁਕਮਾਂ ਦੇ ਬਾਵਜੂਦ ਵੀ ਸਬੰਧਿਤ ਏੇ.ਟੀ.ਪੀਜ ਕਥਿਤ ਤੌਰ 'ਤੇ ਗੈਰਕਾਨੰੂਨੀ ਉਸਾਰੀਆਂ ਖ਼ਿਲਾਫ਼ ਢਿੱਲੀ ਕਾਰਵਾਈ ਕਰ ਰਹੇ ਹਨ | ਡਿਪਟੀ ਮੇਅਰ ਨੇ ਕਿਹਾ ਕਿ ਕਈ ਥਾਵਾਂ 'ਤੇ ਰਿਹਾਇਸ਼ੀ ਇਲਾਕਿਆਂ ਵਿਚ ਧੜੱਲੇ ਨਾਲ ਕਮਰਸ਼ੀਅਲ ਉਸਾਰੀਆਂ ਕੀਤੀਆਂ ਜਾ ਰਹੀਆਂ ਹਨ, ਪਰ ਨਗਰ ਨਿਗਮ ਵਲੋਂ ਉਨ੍ਹਾਂ ਖ਼ਿਲਾਫ਼ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾ ਰਹੀ | ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਕਈ ਗੈਰਕਾਨੰੂਨੀ ਉਸਾਰੀਆਂ ਬਣਾਈਆਂ ਜਾ ਰਹੀਆਂ ਹਨ, ਪਰ ਨਗਰ ਨਿਗਮ ਵਲੋਂ ਉਨ੍ਹਾਂ ਖ਼ਿਲਾਫ਼ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ | ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਕਈ ਗੈਰਕਾਨੰੂਨੀ ਉਸਾਰੀਆਂ ਦੇ ਮਾਲਕਾਂ ਵਲੋਂ ਪਾਰਕਿੰਗ ਦੀ ਵਿਵਸਥਾ ਤੱਕ ਨਹੀਂ ਕੀਤੀ ਗਈ, ਜਿਸ ਨਾਲ ਆਮ ਲੋਕਾਂ ਨੰੂ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪਿੰ੍ਰਸ ਜੌਹਰ ਨੇ ਬਿਲਡਿੰਗ ਬ੍ਰਾਂਚ 'ਤੇ ਦੋਹਰੇ ਮਾਪਦੰਡ ਅਪਣਾਉਣ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਆਮ ਨਾਗਰਿਕਾਂ ਖ਼ਿਲਾਫ਼ ਤਾਂ ਤੁਰੰਤ ਚਲਾਨ ਕਰ ਦਿੱਤੇ ਜਾਂਦੇ ਹਨ, ਪਰ ਪ੍ਰਭਾਵਸ਼ਾਲੀ ਅਤੇ ਰਸੂਖਦਾਰ ਲੋਕਾਂ ਵਲੋਂ ਕੀਤੀਆਂ ਗੈਰਕਾਨੰੂਨੀ ਉਸਾਰੀਆਂ 'ਤੇ ਨਗਰ ਨਿਗਮ ਚੁੱਪ ਨਜ਼ਰ ਆ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਏ.ਟੀ.ਪੀਜ ਵਲੋਂ ਜੋ ਰਿਪੋਰਟਾਂ ਕਮਿਸ਼ਨਰ ਦੇ ਸਾਹਮਣੇ ਪੇਸ਼ ਕੀਤੀਆਂ ਗਈਆਂ ਹਨ, ਉਹ ਹਕੀਕਤ ਦੀ ਥਾਂ ਸਿਰਫ਼ ਕਾਗਜ਼ੀ ਕਾਰਵਾਈ ਤੱਕ ਹੀ ਸੀਮਤ ਹਨ | ਡਿਪਟੀ ਮੇਅਰ ਅਨੁਸਾਰ ਏ.ਟੀ.ਪੀਜ ਵਲੋਂ ਜਮ੍ਹਾ ਕਰਵਾਈਆਂ ਗਈਆਂ ਰਿਪੋਰਟਾਂ ਦੀ ਹਕੀਕਤੀ ਜਾਂਚ ਹਾਲੇ ਤੱਕ ਨਹੀਂ ਹੋਈ | ਉਨ੍ਹਾਂ ਕਿਹਾ ਕਿ ਜਦੋਂ ਤੱਕ ਮੈਦਾਨੀ ਪੱਧਰ 'ਤੇ ਵੈਰੀਫਿਕੇਸ਼ਨ ਨਹੀਂ ਹੁੰਦੀ, ਤਦ ਤੱਕ ਇਨ੍ਹਾਂ ਰਿਪੋਰਟਾਂ 'ਤੇ ਭਰੋਸਾ ਕਰਨਾ ਮੁਸ਼ਕਿਲ ਹੈ | ਹਾਲਾਂਕਿ ਡਿਪਟੀ ਮੇਅਰ ਵਲੋਂ ਲਗਾਏ ਦੋਸ਼ਾਂ ਵਿਚ ਕਿੰਨੀ ਸਚਾਈ ਹੈ, ਇਹ ਤਾਂ ਨਗਰ ਨਿਗਮ ਕਮਿਸ਼ਨਰ ਵਲੋਂ ਕੀਤੀ ਜਾਣ ਵਾਲੀ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ, ਪਰ ਇਹ ਜ਼ਰੂਰ ਹੈ ਕਿ ਇਨ੍ਹਾਂ ਦੋਸ਼ਾਂ ਨੇ ਨਗਰ ਨਿਗਮ ਦੀ ਬਿਲਡਿੰਗ ਬ੍ਰਾਂਚ ਦੀ ਕਾਰਗੁਜ਼ਾਰੀ ਨੰੂ ਇਕ ਵਾਰ ਫਿਰ ਕਟਹਿਰੇ ਵਿਚ ਖੜ੍ਹਾ ਕਰ ਦਿੱਤਾ ਹੈ | ਡਿਪਟੀ ਮੇਅਰ ਮੁਤਾਬਿਕ ਇਹ ਗੈਰਕਾਨੰੂਨੀ ਉਸਾਰੀਆਂ ਏ.ਟੀ.ਆਈ. ਰੋਡ, ਚਿਮਨੀ ਰੋਡ, ਮਾਡਲ ਟਾਊਨ, ਮਿੰਟ ਗੁਮਰੀ ਚੌਕ ਸਮੇਤ ਹੋਰ ਸੰਵੇਦਨਸ਼ੀਲ ਇਲਾਕਿਆਂ ਵਿਚ ਬਣਾਈਆਂ ਜਾ ਰਹੀਆਂ ਹਨ |

Ad Position 22
No active advertisement
ਪਿਛਲੀ ਖ਼ਬਰ ਨੌਜਵਾਨਾਂ ਦੇ ਦੋ ਧੜਿਆਂ ਵਿਚਾਲੇ ਚੱਲੀ ਗੋਲੀ ਵਿਚ ਇਕ ਜ਼ਖ਼ਮੀ ਸ਼ਕਤੀ ਨਗਰ ਵਿਚ ਦੇਰ ਰਾਤ ਹੋਈ ਗੁੰਡਾਗਰਦੀ <br/> ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਾਲ ਨੰੂ ਸਮਰਪਿਤ ਗੁਰਮਤਿ ਸਮਾਗਮ <br/>
Ad Position 24