14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਨੌਜਵਾਨਾਂ ਦੇ ਦੋ ਧੜਿਆਂ ਵਿਚਾਲੇ ਚੱਲੀ ਗੋਲੀ ਵਿਚ ਇਕ ਜ਼ਖ਼ਮੀ ਸ਼ਕਤੀ ਨਗਰ ਵਿਚ ਦੇਰ ਰਾਤ ਹੋਈ ਗੁੰਡਾਗਰਦੀ <br/>

Ad Position 21
No active advertisement
ਅਜੀਤ ਡੈਸਕ 05-01-2026
ਲੁਧਿਆਣਾ, 4 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਸ਼ਕਤੀ ਨਗਰ ਵਿਚ ਬੀਤੀ ਦੇਰ ਰਾਤ ਨੌਜਵਾਨਾਂ ਦੇ ਦੋ ਧੜਿਆਂ ਵਿਚਾਲੇ ਚੱਲੀ ਗੋਲੀ ਵਿਚ ਇਕ ਨੌਜਵਾਨ ਜ਼ਖਮੀ ਹੋ ਗਿਆ ਹੈ, ਜਿਸ ਨੂੰ ਕਿ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ | ਉਸ ਦੀ ਹਾਲਤ ਸਥਿਰ ਦੱਸੀ ਜਾਂਦੀ ਹੈ | ਜਾਣਕਾਰੀ ਅਨੁਸਾਰ ਘਟਨਾ ਦੇਰ ਰਾਤ ਉਸ ਵਕਤ ਵਾਪਰੀ, ਜਦੋਂ ਨਿੱਜੀ ਰੰਜ਼ਿਸ਼ ਨੂੰ ਲੈ ਕੇ ਨੌਜਵਾਨਾਂ ਦੇ ਦੋ ਧੜੇ ਆਹਮੋ ਸਾਹਮਣੇ ਹੋ ਗਏ ਅਤੇ ਇਹ ਨੌਜਵਾਨ ਹਥਿਆਰਾਂ ਨਾਲ ਲੈਸ ਸਨ | ਮਾਮੂਲੀ ਜਿਹੀ ਗੱਲ ਤੋਂ ਸ਼ੁਰੂ ਹੋਈ ਬਹਿਸ ਉਸ ਵਕਤ ਗੰਭੀਰ ਰੂਪ ਧਾਰਨ ਕਰ ਗਈ, ਜਦੋਂ ਇਹਨਾਂ ਵਿਚਾਲੇ ਜ਼ਬਰਦਸਤ ਲੜਾਈ ਸ਼ੁਰੂ ਹੋ ਗਈ | ਇਕ ਧੜੇ ਦੇ ਨੌਜਵਾਨਾਂ ਵਲੋਂ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜੋ ਕਿ ਦੂਜੇ ਧੜੇ ਦੇ ਨੌਜਵਾਨ ਬਲਰਾਜ ਚੌਹਾਨ ਦੇ ਲੱਗੀ | ਲਹੂ ਲੁਹਾਨ ਹੋਇਆ ਬਲਰਾਜ ਉੱਥੇ ਹੀ ਡਿਗ ਪਿਆ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ | ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜ਼ਖਮੀ ਬਲਰਾਜ ਚੌਹਾਨ ਬਿਆਨ ਦੇਣ ਦੇ ਕਾਬਿਲ ਨਹੀਂ ਹੈ, ਜਿਸ ਕਾਰਨ ਉਸ ਦੇ ਬਿਆਨ ਨਹੀਂ ਲਿਖੇ ਜਾ ਸਕੇ | ਉਨ੍ਹਾਂ ਦੱਸਿਆ ਕਿ ਬਿਆਨ ਲੈਣ ਉਪਰੰਤ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਇਹ ਨੌਜਵਾਨਾਂ ਦੇ ਦੋਵਾਂ ਧੜਿਆਂ ਵਿਚਾਲੇ ਪਿਛਲੇ ਕੁੱਝ ਸਮੇਂ ਤੋਂ ਰੰਜ਼ਿਸ਼ ਚੱਲ ਰਹੀ ਸੀ ਅਤੇ ਇਹਨਾਂ ਦੋਵਾਂ ਨੇ ਸਮਾਂ ਮਿੱਥ ਕੇ ਸ਼ਕਤੀ ਨਗਰ ਵਿਚ ਇਕੱਠੇ ਹੋਣ ਦੀ ਇਕ ਦੂਜੇ ਨੂੰ ਚੁਨੌਤੀ ਦਿੱਤੀ ਸੀ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਦੋਵਾਂ ਧੜਿਆਂ ਦੇ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਜਾ ਰਿਹਾ ਹੈ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਵੀ ਗਿ੍ਫ਼ਤਾਰੀ ਨਹੀਂ ਕੀਤੀ ਜਾ ਰਹੀ | ਸ਼ਕਤੀ ਨਗਰ ਵਿਚ ਹੋਈ ਗੁੰਡਾਗਰਦੀ ਕਾਰਨ ਇਲਾਕੇ ਵਿਚ ਡਰ ਤੇ ਦਹਿਸ਼ਤ ਦਾ ਮਾਹੌਲ ਹੈ |

Ad Position 22
No active advertisement
ਪਿਛਲੀ ਖ਼ਬਰ ਫਾਈਨਾਂਸਰ ਦੇ ਘਰ ਦੇ ਬਾਹਰ ਗੋਲੀਆਂ ਚਲਾਉਣ ਦੇ ਮਾਮਲੇ ਵਿਚ ਕਾਂਗਰਸੀ ਆਗੂ ਗਿ੍ਫ਼ਤਾਰ <br/> ਅਗਲੀ ਖ਼ਬਰ ਨਿਗਮ ਕਮਿਸ਼ਨਰ ਵਲੋਂ ਏ. ਟੀ. ਪੀਜ਼ ਤੋਂ ਮੰਗੀਆਂ ਹਫ਼ਤਾਵਾਰੀ ਰਿਪੋਰਟਾਂ ਵੀ ਬਣੀਆਂ ਖਾਨਾਪੂਰਤੀ!
Ad Position 24