14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਫਾਈਨਾਂਸਰ ਦੇ ਘਰ ਦੇ ਬਾਹਰ ਗੋਲੀਆਂ ਚਲਾਉਣ ਦੇ ਮਾਮਲੇ ਵਿਚ ਕਾਂਗਰਸੀ ਆਗੂ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 05-01-2026
ਲੁਧਿਆਣਾ, 4 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੁੰਦਨਪੁਰੀ ਵਿਚ ਬੀਤੇ ਦਿਨ ਫਾਈਨੈਂਸਰ ਦੇ ਘਰ ਦੇ ਬਾਹਰ ਗੋਲੀਆਂ ਚਲਾਉਣ ਦੇ ਮਾਮਲੇ ਵਿਚ ਪੁਲਿਸ ਨੇ ਕਾਂਗਰਸੀ ਆਗੂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਫਾਇਨੈਂਸਰ ਗਗਨ ਢੰਡ ਦੇ ਘਰ ਦੇ ਬਾਹਰ ਕੁੱਝ ਨੌਜਵਾਨਾਂ ਵਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ ਸਨ, ਜਿਸ ਕਾਰਨ ਇਲਾਕੇ ਵਿਚ ਦਹਿਸ਼ਤ ਫੈਲ ਗਈ ਸੀ | ਪੁਲਿਸ ਵਲੋਂ ਇਸ ਮਾਮਲੇ ਵਿਚ ਰਾਹੁਲ ਸਾਹਨੀ ਰਿਸ਼ਬ ਪੁਜਾਰਾ ਅਤੇ ਹੋਰ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਸੀ | ਇਸ ਮਾਮਲੇ ਵਿਚ ਪੁਲਿਸ ਵਲੋਂ ਬੀਤੇ ਦਿਨੀਂ ਕਾਂਗਰਸ ਦੇ ਵਾਰਡ ਪ੍ਰਧਾਨ ਰੇਸ਼ਮ ਨੱਤ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ | ਪੁਲਿਸ ਵਲੋਂ ਅੱਜ ਦੇਰ ਸ਼ਾਮ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ਕਵਲਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਜਾਂਚ ਵਿਚ ਰੇਸ਼ਮ ਦੀ ਭੂਮਿਕਾ ਸਾਹਮਣੇ ਆਈ ਸੀ, ਜਿਸ ਕਾਰਨ ਇਸ ਨੂੰ ਨਾਮਜ਼ਦ ਕੀਤਾ ਗਿਆ ਸੀ | ਉਨ੍ਹਾਂ ਨੇ ਦੱਸਿਆ ਕਿ ਅੱਜ ਦੇਰ ਸ਼ਾਮ ਉਸ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਉਸ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਜੇਕਰ ਇਸ ਮਾਮਲੇ ਵਿਚ ਕੋਈ ਹੋਰ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ | ਦੂਜੇ ਪਾਸੇ ਗਗਨ ਢੰਡ ਨੇ ਦੱਸਿਆ ਕਿ ਰੇਸ਼ਮ ਨੱਤ ਖ਼ਿਲਾਫ਼ ਉਸ ਨੇ ਕੁੱਝ ਸਮਾਂ ਪਹਿਲਾਂ ਜਾਇਦਾਦ ਦੇ ਮਾਮਲੇ ਵਿਚ ਧੋਖਾਧੜੀ ਕਰਨ ਦੇ ਦੋਸ਼ ਤਹਿਤ ਕੇਸ ਦਰਜ ਕਰਵਾਇਆ ਸੀ, ਜਿਸ ਕਾਰਨ ਰੇਸ਼ਮ ਉਸ ਨਾਲ ਰੰਜ਼ਿਸ਼ ਰੱਖ ਰਿਹਾ ਸੀ | ਇਸ ਰੰਜ਼ਿਸ਼ ਕਾਰਨ ਹੀ ਉਸ ਨੇ ਗੋਲੀਆਂ ਚਲਵਾਈਆਂ ਸਨ |

Ad Position 22
No active advertisement
ਪਿਛਲੀ ਖ਼ਬਰ ਕਾਰਖਾਨੇਦਾਰ ਮਜ਼ਦੂਰ ਯੂਨੀਅਨ ਨੇ ਨਵੇਂ ਕਿਰਤ ਕਾਨੰੂਨਾਂ ਵਿਰੁੱਧ ਕੀਤਾ ਰੋਸ ਮੁਜ਼ਾਹਰਾ <br/> ਅਗਲੀ ਖ਼ਬਰ ਨੌਜਵਾਨਾਂ ਦੇ ਦੋ ਧੜਿਆਂ ਵਿਚਾਲੇ ਚੱਲੀ ਗੋਲੀ ਵਿਚ ਇਕ ਜ਼ਖ਼ਮੀ ਸ਼ਕਤੀ ਨਗਰ ਵਿਚ ਦੇਰ ਰਾਤ ਹੋਈ ਗੁੰਡਾਗਰਦੀ <br/>
Ad Position 24