14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਕਾਰਖਾਨੇਦਾਰ ਮਜ਼ਦੂਰ ਯੂਨੀਅਨ ਨੇ ਨਵੇਂ ਕਿਰਤ ਕਾਨੰੂਨਾਂ ਵਿਰੁੱਧ ਕੀਤਾ ਰੋਸ ਮੁਜ਼ਾਹਰਾ <br/>

Ad Position 21
No active advertisement
ਕੇਂਦਰ ਵਿਰੁੱਧ ਰੋਸ ਮੁਜ਼ਾਹਰੇ ਨੂੰ ਸੰਬੋਧਨ ਕਰਦੇ ਹੋਏ ਆਗੂ | ਅਜੀਤ ਤਸਵੀਰ<br/> 05-01-2026

ਲੁਧਿਆਣਾ, 4 ਜਨਵਰੀ (ਜਤਿੰਦਰ ਭੰਬੀ)-ਜੀਵਨ ਨਗਰ ਵਿਖੇ ਕਾਰਖਾਨਾ ਮਜ਼ਦੂਰ ਯੂਨੀਅਨ ਅਤੇ ਟੈਕਸਟਾਈਲ ਹੌਜ਼ਰੀ ਕਾਮਗਾਰ ਯੂਨੀਅਨ ਵਲੋਂ ਮੋਦੀ ਸਰਕਾਰ ਦੇ ਨਵੇਂ ਚਾਰ ਕਿਰਤ ਕਾਨੰੂਨਾਂ ਵਿਰੁੱਧ ਰੋਸ ਮੁਜ਼ਾਹਰਾ ਕੀਤਾ | ਇਸ ਮੌਕੇ ਮਜ਼ਦੂਰਾਂ ਅਤੇ ਹੋਰ ਇਨਸਾਫ਼ਪਸੰਦ ਲੋਕਾਂ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਚਾਰੋ ਕਿਰਤ ਕੋਡ ਰੱਦ ਕੀਤੇ ਜਾਣ, ਖੋਹੇ ਗਏ ਕਾਨੰੂਨੀ ਕਿਰਤ ਹੱਕ ਬਹਾਲ ਕੀਤੇ ਜਾਣ ਅਤੇ ਕਿਰਤ ਕਾਨੰੂਨਾਂ ਨੂੰ ਮਜ਼ਦੂਰਾਂ ਦੇ ਪੱਖ ਵਿਚ ਮਜ਼ਬੂਤ ਕੀਤਾ ਜਾਵੇ | ਕਨਵੈੱਨਸ਼ਨ ਨੂੰ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਵਕੀਲ ਵਿਪਿਨ ਕੁਮਾਰ ਅਤੇ ਮੁਕਤੀ ਸੰਗਰਾਮ ਰਸਾਲੇ ਦੇ ਸਹਿ-ਸੰਪਾਦਕ ਸੁਖਵਿੰਦਰ ਨੇ ਸੰਬੋਧਨ ਕੀਤਾ | ਇਸ ਮੌਕੇ ਮੋਦੀ ਸਰਕਾਰ ਦੀ ਮਨਰੇਗਾ ਦੀ ਥਾਂ ਲਿਆਂਦੀ ਜੀ-ਰਾਮ-ਜੀ ਯੋਜਨਾ ਰੱਦ ਕਰਨ, ਬਿਜਲੀ ਸੋਧ ਤੇ ਬੀਜ ਸੋਧ ਕਾਨੰੂਨਾਂ ਦੇ ਪ੍ਰਸਤਾਵ ਰੱਦ ਕਰਨ ਦੇ ਮਤੇ ਪਾਸ ਕੀਤੇ ਗਏ | ਮੰਚ ਸੰਚਾਲਨ ਕਾਰਖਾਨਾ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਲਖਵਿੰਦਰ ਨੇ ਕੀਤਾ | ਇਸ ਮੌਕੇ ਜਨਚੇਤਨਾ ਵਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ |

Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਦੀ ਸਾਂਝੀ ਮੁਹਿੰਮ ਨਾਲ ਬਹਾਦੁਰਕੇ ਰੋਡ ਤੋਂ ਨਾਜਾਇਜ਼ ਕਬਜ਼ੇ ਹਟਾਏ ਅਗਲੀ ਖ਼ਬਰ ਫਾਈਨਾਂਸਰ ਦੇ ਘਰ ਦੇ ਬਾਹਰ ਗੋਲੀਆਂ ਚਲਾਉਣ ਦੇ ਮਾਮਲੇ ਵਿਚ ਕਾਂਗਰਸੀ ਆਗੂ ਗਿ੍ਫ਼ਤਾਰ <br/>
Ad Position 24