ਲੁਧਿਆਣਾ, 4 ਜਨਵਰੀ (ਆਹੂਜਾ)-ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਰਘੂਨਾਥ ਹਸਪਤਾਲ ਨੇੜੇ ਅੱਗ ਲੱਗਣ ਕਾਰਨ ਇਕ ਔਰਤ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਭਿਵਾਨੀ ਤਤਾ ਵਜੋਂ ਕੀਤੀ ਗਈ ਹੈ | ਜਾਂਚ ਕਰ ਰਹੇ ਅਧਿਕਾਰੀ ਜਗਤਾਰ ਸਿੰਘ ਨੇ ਦੱਸਿਆ ਕਿ ਮਿ੍ਤਕ ਔਰਤ ਮੂਲ ਰੂਪ ਵਿਚ ਆਸਾਮ ਦੀ ਰਹਿਣ ਵਾਲੀ ਸੀ ਅਤੇ ਇੱਥੇ ਆਪਣੀ ਭੈਣ ਨੂੰ ਮਿਲਣ ਆਈ ਸੀ | ਸੜਕ 'ਤੇ ਬੈਠ ਕੇ ਉਹ ਅੱਗ ਸੇਕ ਰਹੀ ਸੀ ਕਿ ਅਚਾਨਕ ਉਸ ਨੂੰ ਅੱਗ ਲੱਗ ਗਈ | ਗੰਭੀਰ ਹਾਲਤ ਵਿਚ ਉਸ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਕਿ ਉਹ ਦਮ ਤੋੜ ਗਈ | ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਹਾਲ ਦੀ ਘੜੀ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ |