ਲੁਧਿਆਣਾ, 4 ਜਨਵਰੀ (ਭੁਪਿੰਦਰ ਸਿੰਘ ਬੈਂਸ)-ਨਵੇਂ ਸਾਲ-2026 ਦੀ ਸ਼ੁਰੂਆਤ ਦੇ ਮੌਕੇ 'ਤੇ ਮਿੳਾੂਸੀਪਲ ਇੰਪਲਾਈਜ਼ ਸੰਘਰਸ਼ ਕਮੇਟੀ ਵਲੋਂ ਵੀਰਵਾਰ ਨੂੰ ਸਰਾਭਾ ਨਗਰ ਸਥਿਤ ਨਗਰ ਨਿਗਮ ਜ਼ੋਨ ਡੀ ਦਫ਼ਤਰ ਵਿਖੇ ਸ੍ਰੀ ਸੁਖਮਨੀ ਸਾਹਿਬ ਪਾਠ ਕਰਵਾਇਆ ਗਿਆ | ਮਿਊਾਸੀਪਲ ਇੰਪਲਾਈਜ਼ ਸੰਘਰਸ਼ ਕਮੇਟੀ ਵਲੋਂ ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਅਤੇ ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਮਦਨ ਲਾਲ ਬੱਗਾ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ, ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ, ਵਧੀਕ ਕਮਿਸ਼ਨਰ ਪਰਮਦੀਪ ਸਿੰਘ, ਸੰਯੁਕਤ ਕਮਿਸ਼ਨਰ ਅਭਿਸ਼ੇਕ ਸ਼ਰਮਾ, ਸਹਾਇਕ ਕਮਿਸ਼ਨਰ ਨੀਰਜ ਜੈਨ, ਸਹਾਇਕ ਕਮਿਸ਼ਨਰ ਗੁਰਪਾਲ ਸਿੰਘ ਸਮੇਤ ਹੋਰ ਕੌਂਸਲਰਾਂ ਅਤੇ ਅਧਿਕਾਰੀਆਂ ਨੇ ਨਵੇਂ ਸਾਲ ਦੇ ਜਸ਼ਨਾਂ ਦੌਰਾਨ ਹਿੱਸਾ ਲਿਆ ਅਤੇ ਮੱਥਾ ਟੇਕਿਆ | ਮਿਊਾਸੀਪਲ ਇੰਪਲਾਈਜ਼ ਸੰਘਰਸ਼ ਕਮੇਟੀ ਦੇ ਚੇਅਰਮੈਨ ਅਸ਼ਵਨੀ ਸਹੋਤਾ ਅਤੇ ਪ੍ਰਧਾਨ ਜਸਦੇਵ ਸਿੰਘ ਸੇਖੋਂ ਨੇ ਦੱਸਿਆ ਕਿ ਇੰਪਲਾਈਜ਼ ਯੂਨੀਅਨ ਵਲੋਂ ਹਰ ਸਾਲ ਨਵੇਂ ਸਾਲ ਦੀ ਸ਼ੁਰੂਆਤ 'ਤੇ ਸ੍ਰੀ ਸੁਖਮਨੀ ਸਾਹਿਬ ਪਾਠ ਕਰਵਾਇਆ ਜਾਂਦਾ ਹੈ ਅਤੇ ਇਸ ਦਾ ਉਦੇਸ਼ ਸਮਾਜ ਦੀ ਬਿਹਤਰੀ ਲਈ ਪ੍ਰਾਰਥਨਾ ਕਰਨਾ ਹੈ | ਭਾਗੀਦਾਰਾਂ ਨੂੰ ਲੰਗਰ ਵੀ ਵਰਤਾਇਆ ਗਿਆ | ਇਸ ਦੌਰਾਨ ਮੇਅਰ ਪਿ੍ੰਸੀਪਲ ਇੰਦਰਜੀਤ ਕੌਰ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ, ਡਿਪਟੀ ਮੇਅਰ ਪਿ੍ੰਸ ਜੌਹਰ ਅਤੇ ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਨੇ ਸਟਾਫ਼ ਨੂੰ ਅਪੀਲ ਕੀਤੀ ਕਿ ਉਹ ਕੁਸ਼ਲਤਾ ਅਤੇ ਪਾਰਦਰਸ਼ਤਾ ਨਾਲ ਜਨਤਾ ਦੀ ਸੇਵਾ ਕਰਦੇ ਰਹਿਣ |