ਭਾਮੀਆਂ ਕਲਾਂ, 4 ਜਨਵਰੀ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਪਿੰਡ ਮੁੰਡੀਆਂ ਖੁਰਦ ਦੇ ਅਵਤਾਰ ਸਿੰਘ ਸੈਣੀ ਸ਼ੋ੍ਰਮਣੀ ਅਕਾਲੀ ਦਲ (ਅ) ਵਰਕਿੰਗ ਕਮੇਟੀ ਮੈਂਬਰ ਤੇ ਪ੍ਰਧਾਨ ਸ਼ਹਿਰੀ ਦੇ ਪੁੱਤਰ ਕਰਨਦੀਪ ਸਿੰਘ ਸੈਣੀ ਦਾ ਆਨੰਦ ਕਾਰਜ ਬੀਬੀ ਕਿਰਨਦੀਪ ਕੌਰ ਨਾਲ ਪੂਰੇ ਗੁਰਮਰਿਆਦਾ ਅਨੁਸਾਰ ਹੋਇਆ | ਵਿਆਹ ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਸ਼ੋ੍ਰਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਪਹੁੰਚੇ, ਜਿੱਥੇ ਉਨ੍ਹਾਂ ਨਵ-ਵਿਆਹੀ ਜੋੜੀ ਨੂੰ ਅਸ਼ੀਰਵਾਦ ਦਿੱਤਾ, ਉਥੇ ਹੀ ਪਰਿਵਾਰ ਨੂੰ ਇਸ ਸ਼ੁੱਭ ਮੌਕੇ 'ਤੇ ਵਧਾਈ ਵੀ ਦਿੱਤੀ | ਇਸ ਮੌਕੇ ਪ੍ਰੋ: ਮੋਹਿੰਦਰਪਾਲ ਸਿੰਘ, ਹਰਭਜਨ ਸਿੰਘ ਕਸ਼ਮੀਰੀ, ਪ੍ਰੀਤਮ ਸਿੰਘ ਮਾਨਗੜ੍ਹ, ਬਲਜਿੰਦਰ ਸਿੰਘ ਪਾਂਗਲੀ, ਜੋਗਿੰਦਰ ਸਿੰਘ, ਸ਼ਿੰਗਾਰਾ ਸਿੰਘ ਬਿਲਗਾ, ਬਲਵੰਤ ਸਿੰਘ ਭਾਗਪੁਰ, ਦਰਸ਼ਨ ਸਿੰਘ ਖ਼ਾਲਸਾ, ਹਰਵਿੰਦਰ ਸਿੰਘ, ਮਨਦੀਪ ਸਿੰਘ ਸੈਣੀ, ਗੁਰਨਾਮ ਸਿੰਘ ਸੈਣੀ, ਕਰਮਜੀਤ ਸਿੰਘ, ਮਾਸਟਰ ਗੁਰਚਰਨ ਸਿੰਘ, ਰਣਦੀਪ ਸਿੰਘ, ਗੁਰਮੇਲ ਸਿੰਘ ਕਨੇਚ, ਜਸਵੰਤ ਸਿੰਘ ਜੰਡਿਆਲੀ ਸਮੇਤ ਪਹੁੰਚੀਆਂ ਹੋਰ ਸ਼ਖ਼ਸੀਅਤਾਂ ਨੇ ਨਵ-ਵਿਆਹੀ ਜੋੜੀ ਨੂੰ ਅਸ਼ੀਰਵਾਦ ਦਿੱਤਾ |