14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਕੇਂਦਰ 'ਵਿਕਸਤ ਭਾਰਤ ਐਕਟ' ਵਾਪਸ ਲੈ ਕੇ ਮੁੜ ਮਨਰੇਗਾ ਬਹਾਲ ਕਰੇ-ਗੁਰਮੇਲ ਸਿੰਘ ਪਹਿਲਵਾਨ, ਵਿਕਰਮਜੀਤ ਸਿੰਘ ਪਹਿਲਵਾਨ <br/>

Ad Position 21
No active advertisement
ਅਜੀਤ ਡੈਸਕ 05-01-2026
ਲੁਧਿਆਣਾ, 4 ਜਨਵਰੀ (ਜਤਿੰਦਰ ਭੰਬੀ)-ਸੀਨੀਅਰ ਕਾਂਗਰਸੀ ਆਗੂ ਗੁਰਮੇਲ ਸਿੰਘ ਪਹਿਲਵਾਨ ਅਤੇ ਵਿਕਰਮਜੀਤ ਸਿੰਘ ਪਹਿਲਵਾਨ ਨੇ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਮਨਰੇਗਾ ਸਕੀਮ ਨੂੰ ਬੰਦ ਕਰਕੇ ਉਸ ਦੀ ਥਾਂ 'ਵਿਕਸਤ ਭਾਰਤ ਜੀ-ਰਾਮ-ਜੀ ਐਕਟ' ਲਿਆਉਣ ਦੀ ਵਿਰੋਧਤਾ ਕਰਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਮਹਾਤਮਾ ਗਾਂਧੀ ਰਾਸ਼ਟਰੀ ਗ੍ਰਾਮੀਣ ਰੁਜ਼ਗਾਰ ਗਾਰੰਟੀ ਐਕਟ (ਮਨਰੇਗਾ) ਬੰਦ ਕਰਕੇ ਗ਼ਰੀਬਾਂ ਦਾ ਰੁਜ਼ਗਾਰ ਖੋਹਣ ਦੀ ਕੋਸ਼ਿਸ਼ 'ਚ ਹੈ, ਜਿਸ ਨੂੰ ਕਾਂਗਰਸ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰੇਗੀ | ਉਨ੍ਹਾਂ ਕਿਹਾ ਕਿ ਕਾਂਗਰਸ ਹਮੇਸ਼ਾ ਗ਼ਰੀਬਾਂ ਅਤੇ ਲੋੜਵੰਦਾਂ ਦੇ ਹੱਕਾਂ ਲਈ ਲੜਦੀ ਆਈ ਹੈ ਅਤੇ ਲੜਦੀ ਰਹੇਗੀ | ਉਨ੍ਹਾਂ ਕੁੱਲ ਹਿੰਦ ਕਾਂਗਰਸ ਦੇ ਪ੍ਰਧਾਨ ਮਲਿਕਾਅਰਜੁਨ ਖੜਗੇ ਵਲੋਂ ਐਕਸ 'ਤੇ ਪਾਈ ਪੋਸਟ ਦਾ ਜ਼ਿਕਰ ਕਰਦਿਆਂ ਕਿਹਾ ਕਿ ਕਾਂਗਰਸ ਵਲੋਂ 3 ਮੰਗਾਂ ਮੰਗ ਕੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਜੀ ਰਾਮ ਜੀ ਕਾਨੂੰਨ ਵਾਪਸ ਲਿਆ ਜਾਵੇ, ਮਨਰੇਗਾ ਨੂੰ ਅਧਿਕਾਰ ਆਧਾਰਿਤ ਕਾਨੂੰਨ ਵਜੋਂ ਮੁੜ ਬਹਾਲ ਕੀਤਾ ਜਾਵੇ ਅਤੇ ਕੰਮ ਦੇ ਅਧਿਕਾਰ 'ਤੇ ਪੰਚਾਇਤਾਂ ਦੇ ਅਧਿਕਾਰ ਨੂੰ ਬਹਾਲ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਕਾਂਗਰਸ ਵਲੋਂ ਸ਼ੁਰੂ ਕੀਤਾ ਜਾ ਰਿਹਾ ਦੇਸ਼ ਪੱਧਰੀ 'ਮਨਰੇਗਾ ਬਚਾਓ ਸੰਗਰਾਮ' 'ਚ ਕਾਂਗਰਸ ਵੱਡੇ ਪੱਧਰ 'ਤੇ ਹਿੱਸਾ ਲੈ ਕੇ ਮੁੜ ਮਹਾਤਮਾਂ ਗਾਂਧੀ ਰਾਸ਼ਟਰੀ ਗ੍ਰਾਮੀਣ ਰੁਜ਼ਗਾਰ ਗਾਰੰਟੀ ਐਕਟ (ਮਨਰੇਗਾ) ਬਹਾਲ ਕਰਵਾ ਕੇ ਹੀ ਰਹੇਗੀ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਗੁਰੂ ਹਰਗੋਬਿੰਦਸਰ ਸਾਹਿਬ ਇਆਲੀ ਕਲਾਂ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਮਹਾਂਨਗਰ 'ਚ ਘਰ ਨੂੰ ਲੱਗੀ ਅੱਗ, ਸਿਲੰਡਰ ਫਟਿਆ-ਸਾਰਾ ਘਰੇਲੂ ਸਾਮਾਨ ਸੜ ਕੇ ਸੁਆਹ <br/>
Ad Position 24