14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਗੁਰਦੁਆਰਾ ਗੁਰੂ ਹਰਗੋਬਿੰਦਸਰ ਸਾਹਿਬ ਇਆਲੀ ਕਲਾਂ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ <br/>

Ad Position 21
No active advertisement
ਅਜੀਤ ਡੈਸਕ 05-01-2026
ਇਆਲੀ/ਥਰੀਕੇ, 4 ਜਨਵਰੀ (ਮਨਜੀਤ ਸਿੰਘ ਦੁੱਗਰੀ)-ਛੇਵੀਂ ਪਾਤਸ਼ਾਹੀ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਪਿੰਡ ਇਆਲੀ ਕਲਾਂ ਸਥਿਤ ਗੁਰਦੁਆਰਾ ਗੁਰੂ ਹਰਗੋਬਿੰਦਸਰ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਪਿੰਡ ਵਾਸੀਆਂ ਅਤੇ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਦੇ ਸੰਬੰਧ ਵਿਚ ਫੁੱਲਾਂ ਨਾਲ ਸਜਾਈ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਦਾ ਪਿੰਡ ਵਿਚ ਵੱਖ-ਵੱਖ ਥਾਵਾਂ 'ਤੇ ਲੱਗੇ ਪੜਾਵਾਂ 'ਤੇ ਭਰਪੂਰ ਸਵਾਗਤ ਕੀਤਾ ਗਿਆ | ਗਰਨੂਰ ਡਿਪਾਰਟਮੈਂਟ ਸਟੋਰ ਵਿਖੇ ਲਗਾਏ ਗਏ ਪੜਾਅ 'ਤੇ ਦਿਲਬਾਗ ਸਿੰਘ ਭੰਗੂ, ਅਮਨਦੀਪ ਸਿੰਘ ਭੰਗੂ ਪਰਿਵਾਰ ਵਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਕਰਦੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਵਿਚ ਬੈਠੇ ਗ੍ਰੰਥੀ ਸਿੰਘ ਸਮੇਤ ਪੰਜਾਂ ਪਿਆਰਿਆਂ ਅਤੇ ਨਿਸ਼ਾਨਚੀਆਂ ਨੂੰ ਦੁਸ਼ਾਲੇ ਭੇਟ ਕੀਤੇ ਗਏ ਅਤੇ ਸੰਗਤ ਲਈ ਬਰੈੱਡ ਪਕੌੜਿਆਂ ਤੇ ਚਾਹ ਦੇ ਅਟੁੱਟ ਲੰਗਰ ਵਰਤਾਏ ਗਏ | ਇਸੇ ਤਰ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲਦੇ ਗੁਰਦੁਆਰਾ ਸ੍ਰੀ ਥੜ੍ਹਾ ਸਾਹਿਬ ਪਾਤਸ਼ਾਹੀ ਛੇਵੀਂ ਦੇ ਮੈਨੇਜਰ ਗੁਰਚਰਨ ਸਿੰਘ ਪੁਰਬਾ ਅਤੇ ਬਾਬਾ ਨਰਿੰਦਰ ਸਿੰਘ ਬਾਬਾ ਬਲਵਿੰਦਰ ਸਿੰਘ ਗੁਰਦੁਆਰਾ ਲੰਗਰ ਸਾਹਿਬ ਹਜੂਰ ਸਾਹਿਬ ਨੰਦੇੜ ਵਾਲਿਆਂ ਦੇ ਜਥੇਦਾਰ ਬਾਬਾ ਗੁਰਜੀਤ ਸਿੰਘ ਕਾਰ ਸੇਵਾ ਇਆਲੀ ਕਲਾਂ ਵਾਲਿਆਂ ਵਲੋਂ ਨਗਰ ਕੀਰਤਨ ਨੂੰ ਜੀ ਆਇਆਂ ਕਹਿੰਦੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਰੁਮਾਲਾ ਸਾਹਿਬ ਅਤੇ ਪੰਜਾਂ ਪਿਆਰਿਆਂ ਸਮੇਤ ਨਿਸ਼ਾਨਚੀ ਸਿੰਘਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਗਿਆ | ਨਗਰ ਕੀਰਤਨ ਦੌਰਾਨ ਨਰ ਸਿੰਘੇ ਦੀ ਸੇਵਾ ਨਿਭਾ ਰਿਹਾ ਨਿਹੰਗ ਸਿੰਘ ਅਤੇ ਕੌਰ ਖ਼ਾਲਸਾ ਵਿਰਸਾ ਸੰਭਾਲ ਸੰਸਥਾ ਧਰਮਕੋਟ ਦੀ ਗਤਕਾ ਟੀਮ ਦੀਆਂ ਹੋਣਹਾਰ ਵਿਦਿਆਰਥਣਾਂ ਵਲੋਂ ਗਤਕੇ ਦੇ ਦਿਖਾਏ ਗਏ ਜੰਗਜੂ ਕਰਤਬ ਸੰਗਤ ਦੀ ਖਿੱਚ ਦਾ ਕੇਂਦਰ ਰਹੇ | ਨਗਰ ਕੀਰਤਨ ਪਿੰਡ ਦੀ ਪ੍ਰਕਰਮਾ ਕਰਦਾ ਹੋਇਆ ਸ਼ਾਮ ਸਮੇਂ ਗੁਰਦੁਆਰਾ ਸਾਹਿਬ ਵਿਖੇ ਆ ਕੇ ਸਮਾਪਤ ਹੋਇਆ |

Ad Position 22
No active advertisement
ਪਿਛਲੀ ਖ਼ਬਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਯਾਦ ਨੂੰ ਸਮਰਪਿਤ 'ਸਾਡਾ ਵਿਰਸਾ ਸਾਡਾ ਪਰਿਵਾਰ' ਦੇ ਸਿਰਲੇਖ ਹੇਠ ਧਾਰਮਿਕ ਸ... ਅਗਲੀ ਖ਼ਬਰ ਕੇਂਦਰ 'ਵਿਕਸਤ ਭਾਰਤ ਐਕਟ' ਵਾਪਸ ਲੈ ਕੇ ਮੁੜ ਮਨਰੇਗਾ ਬਹਾਲ ਕਰੇ-ਗੁਰਮੇਲ ਸਿੰਘ ਪਹਿਲਵਾਨ, ਵਿਕਰਮਜੀਤ ਸਿੰਘ ਪਹਿਲਵਾਨ <...
Ad Position 24