14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਯਾਦ ਨੂੰ ਸਮਰਪਿਤ 'ਸਾਡਾ ਵਿਰਸਾ ਸਾਡਾ ਪਰਿਵਾਰ' ਦੇ ਸਿਰਲੇਖ ਹੇਠ ਧਾਰਮਿਕ ਸਮਾਗਮ <br/>

Ad Position 21
No active advertisement
ਗੁਰਦੁਆਰਾ ਸਾਹਿਬ ਜਨਤਾ ਨਗਰ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਬੱਚਿਆਂ ਨਾਲ ਯਾਦਗਰੀ ਤਸਵੀਰ ਕਰਵਾਉਂਦੇ ਹੋਏ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਹੋਰ ਸ਼ਖਸੀਅਤਾਂ | ਤਸਵੀਰ-ਸੇਵਕ ਸਿੰਘ <br/> 05-01-2026
ਲੁਧਿਆਣਾ, 4 ਜਨਵਰੀ (ਜਤਿੰਦਰ ਭੰਬੀ)-ਗੁਰਦੁਆਰਾ ਸਾਹਿਬ ਜਨਤਾ ਨਗਰ ਵਿਖੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਯਾਦ ਨੂੰ ਸਮਰਪਿਤ ਪੰਜਵਾਂ 'ਸਾਡਾ ਵਿਰਸਾ ਸਾਡਾ ਪਰਿਵਾਰ' ਦੇ ਸਿਰਲੇਖ ਹੇਠ ਬੱਚਿਆਂ ਦਾ ਧਾਰਮਿਕ ਪੇਪਰ ਲਿਆ ਗਿਆ | ਜਿਸ ਵਿਚ 750 ਦੇ ਕਰੀਬ ਬੱਚਿਆਂ ਤੇ ਬਹੁਤ ਉਤਸ਼ਾਹ ਨਾਲ ਭਾਗ ਲਿਆ, ਜਿਨ੍ਹਾਂ ਨੂੰ ਧਾਰਮਿਕ ਸਵਾਲ ਜਵਾਬ ਕੀਤੇ ਗਏ | ਪਹਿਲੇ, ਦੂਸਰੇ ਅਤੇ ਤੀਸਰੇ ਸਥਾਨ 'ਤੇ ਆਉਣ ਵਾਲੇ ਬੱਚਿਆਂ ਨੂੰ 5100, 3100 ਅਤੇ 2100 ਰੁਪਏ ਦੀ ਸਨਮਾਨ ਰਾਸ਼ੀ ਅਤੇ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵਧੀਆ ਅੰਕ ਪ੍ਰਾਪਤ ਕਰਨ ਵਾਲੇ 20 ਬੱਚਿਆਂ ਦਾ ਵੀ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਵਿਸ਼ੇਸ਼ ਇਨਾਮਾਂ ਦੀ ਸੇਵਾ ਨਰਿੰਦਰ ਸਿੰਘ ਵੱਲੋਂ ਨਿਭਾਈ ਗਈ | ਇਸ ਤੋਂ ਇਲਾਵਾ ਪੇਪਰ ਵਿਚ ਹਿੱਸਾ ਲੈਣ ਵਾਲੇ ਸਾਰੇ ਬੱਚਿਆਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨ ਕੀਤਾ ਗਿਆ | ਇਸ ਸਮੇਂ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਚਰਨਜੀਤ ਸਿੰਘ ਵਿਸ਼ਵਕਰਮਾ, ਅਮਰੀਕ ਸਿੰਘ ਜੈਮਲ, ਸੁਰਜੀਤ ਸਿੰਘ ਰਿਐਂਤ, ਅਮਰ ਸਿੰਘ ਸੋਹਲ,ਬਲਜਿੰਦਰ ਸਿੰਘ ਪਨੇਸਰ,ਸੁਖਚੈਨ ਸਿੰਘ ਠੁਕਰਾਲ,ਨਰਿੰਦਰ ਸਿੰਘ, ਜੇ.ਜੇ ਇੰਡਸਟਰੀ ਨੇ ਵਿਸ਼ੇਸ਼ ਤੌਰ ਤੇ ਸਿਰਕਤ ਕੀਤੀ | ਇਸ ਮੌਕੇੇ ਡਾ. ਸਰਬਜੀਤ ਸਿੰਘ ਰੇਣੁਕਾ, ਜਗਬੀਰ ਸਿੰਘ ਸੋਖੀ, ਜਸਵਿੰਦਰ ਸਿੰਘ ਠੁਕਰਾਲ ਬੱਚਿਆਂ ਨੂੰ ਇਨਾਮ ਤਕਸ਼ੀਮ ਕੀਤੇ | ਬੱਚਿਆਂ ਦੇ ਮਾਤਾ ਪਿਤਾ ਅਤੇ ਸਾਰੀ ਸੰਗਤ ਨੇ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਲਈ ਕੀਤੇ ਗਏ ਉਪਰਾਲੇ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਸਮੇਂ ਦੀ ਲੋੜ ਹੈ |

Ad Position 22
No active advertisement
ਪਿਛਲੀ ਖ਼ਬਰ 69ਵੀਂਆਂ ਰਾਸ਼ਟਰੀ ਸਕੂਲ ਖੇਡਾਂ ਦੇ ਮਹਾਂ ਕੁੰਭ ਦਾ ਉਦਘਾਟਨ ਸਿੱਖਿਆ ਮੰਤਰੀ ਬੈਂਸ ਕਰਨਗੇ <br/> ਅਗਲੀ ਖ਼ਬਰ ਗੁਰਦੁਆਰਾ ਗੁਰੂ ਹਰਗੋਬਿੰਦਸਰ ਸਾਹਿਬ ਇਆਲੀ ਕਲਾਂ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ <br/>
Ad Position 24