14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਮੈਡੀਕਲ ਸਟੋਰ ਦੇ ਤਾਲੇ ਤੋੜ ਕੇ ਲੱਖਾਂ ਦੀ ਨਕਦੀ ਚੋਰੀ ਕਈ ਹੋਰ ਦੁਕਾਨਾਂ ਦੇ ਵੀ ਚੋਰਾਂ ਨੇ ਤੋੜੇ ਤਾਲੇ <br/>

Ad Position 21
No active advertisement
ਅਜੀਤ ਡੈਸਕ 05-01-2026
ਲੁਧਿਆਣਾ, 4 ਜਨਵਰੀ (ਪਰਮਿੰਦਰ ਸਿੰੰਘ ਆਹੂਜਾ)-ਥਾਣਾ ਕੋਤਵਾਲੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡੀ ਗਲੀ ਵਿਚ ਚੋਰਾ ਵਲੋਂ ਬੀਤੀ ਰਾਤ ਕਈ ਦੁਕਾਨਾਂ ਦੇ ਤਾਲੇ ਤੋੜ ਦਿੱਤੇ ਗਏ, ਪਰ ਉਹ ਚੋਰ ਸਿਰਫ਼ ਇਕ ਦੁਕਾਨ ਵਿਚੋਂ ਹੀ ਲੱਖਾਂ ਦੀ ਨਗਦੀ ਚੋਰੀ ਕਰ ਸਕੇ ਅਤੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪਿਛਲੇ ਕੁੱਝ ਦਿਨਾਂ ਤੋਂ ਦਵਾਈਆਂ ਦੀ ਸਭ ਤੋਂ ਵੱਡੀ ਮਾਰਕੀਟ ਪਿੰਡੀ ਗਲੀ ਵਿਚ ਚੋਰਾਂ ਵਲੋਂ ਲਗਾਤਾਰ ਚੋਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਕੁੱਝ ਦਿਨ ਪਹਿਲਾਂ ਵੀ ਇੱਥੇ ਦੁਕਾਨਾਂ ਦੇ ਤਾਲੇ ਤੋੜੇ ਗਏ ਸਨ | ਦੇਰ ਰਾਤ ਚੋਰਾਂ ਵਲੋਂ ਗੁਰੂ ਮੈਡੀਕਲ ਦੇ ਤਾਲੇ ਤੋੜੇ ਗਏ ਅਤੇ ਉੱਥੇ ਪਈ ਲੱਖਾਂ ਦੀ ਨਗਦੀ ਚੋਰੀ ਕਰਕੇ ਫ਼ਰਾਰ ਹੋ ਗਏ | ਘਟਨਾ ਦਾ ਪਤਾ ਸਵੇਰੇ ਉਸ ਵਕਤ ਲੱਗਾ, ਜਦੋਂ ਕਿ ਗੁਆਂਢ ਵਿਚ ਰਹਿਣ ਵਾਲੇ ਇਕ ਵਿਅਕਤੀ ਵਲੋਂ ਮਾਲਕ ਨੂੰ ਸੂਚਨਾ ਦਿੱਤੀ ਗਈ | ਸੂਚਨਾ ਮਿਲਦੇ ਮਾਲਕ ਮੌਕੇ 'ਤੇ ਪਹੁੰਚੇ | ਇਸ ਤੋਂ ਇਲਾਵਾ ਚੋਰਾਂ ਵਲੋਂ ਕਿੰਗ ਮੈਡੀਕਲ ਕੁੱਝ ਹੋਰ ਦੁਕਾਨਾਂ ਦੇ ਵੀ ਤਾਲੇ ਤੋੜ ਗਏ ਹਨ | ਹਾਲ ਦੀ ਘੜੀ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਸਬੰਧੀ ਕੋਈ ਵੀ ਸ਼ਿਕਾਇਤ ਉਨ੍ਹਾਂ ਨੂੰ ਨਹੀਂ ਮਿਲੀ ਹੈ | ਸ਼ਿਕਾਇਤ ਮਿਲਣ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਇਸਾਈ ਧਰਮ ਦੇ ਸਮਾਗਮ ਨੂੰ ਪਟਿਆਲਾ ਵਿਚ ਰੋਕਣ ਦੀ ਨਿੰਦਾ <br/> ਅਗਲੀ ਖ਼ਬਰ ਪੀ. ਏ. ਯੂ. ਦੇ 13 ਵਿਦਿਆਰਥੀਆਂ ਨੇ ਪ੍ਰਧਾਨ ਮੰਤਰੀ ਫੈਲੋਸ਼ਿਪ ਹਾਸਲ ਕਰਕੇ ਇਤਿਹਾਸ ਸਿਰਜਿਆ <br/>
Ad Position 24