14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਵਿਧਾਇਕ ਛੀਨਾ ਨੇ ਵਾਰਡ ਨੰਬਰ 32 'ਚ ਸੜਕ ਨਿਰਮਾਣ ਕਾਰਜਾਂ ਦਾ ਰੱਖਿਆ ਨੀਂਹ ਪੱਥਰ <br/>

Ad Position 21
No active advertisement
ਢੰਡਾਰੀ ਕਲਾਂ, ਮੱਕੜ ਕਾਲੋਨੀ ਦੀ ਮੇਨ ਗੁਰਦੁਆਰਾ ਸਾਹਿਬ ਵਾਲੀ ਗਲੀ ਦਾ ਕੰਮ ਸ਼ੁਰੂ ਕਰਵਾਉਣ ਸਮੇਂ ਵਿਧਾਇਕਾ ਰਜਿੰਦਰ ਪਾਲ ਕੌਰ ਛੀਨਾ ਤੇ ਹੋਰ | ਅਜੀਤ ਤਸਵੀਰ <br/> 05-01-2026
ਢੰਡਾਰੀ ਕਲਾਂ/ਲੁਧਿਆਣਾ, 4 ਜਨਵਰੀ (ਜਸਵੀਰ ਸਿੰਘ ਬੰਗਾ)-ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਇਲਾਕੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਥਾਨਕ ਵਾਰਡ ਨੰਬਰ 32 ਅਧੀਨ ਢੰਡਾਰੀ ਕਲਾਂ, ਮੱਕੜ ਕਲੋਨੀ ਦੀ ਮੇਨ ਗੁਰਦੁਆਰਾ ਸਾਹਿਬ ਵਾਲੀ ਗਲੀ ਵਿਚ 4 ਇੰਚ ਆਰ.ਐਮ.ਸੀ. ਸੜਕ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ ਗਿਆ | ਵਿਧਾਇਕ ਛੀਨਾ ਨੇ ਕਿਹਾ ਕਿ ਇਹ ਸੜਕ ਪਿਛਲੇ 15 ਸਾਲਾਂ ਤੋਂ ਨਹੀਂ ਬਣਾਈ ਗਈ ਸੀ ਅਤੇ ਹੁਣ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋ ਗਈ ਹੈ | ਵਿਧਾਇਕ ਛੀਨਾ ਨੇ ਕਿਹਾ ਸੜਕ ਦੀ ਹਾਲਤ ਬਹੁਤ ਮਾੜੀ ਸੀ, ਪਿਛਲੇ ਸਾਲਾਂ ਤੋਂ ਸੜਕ 'ਤੇ ਸਿਰਫ਼ ਪੈਚ ਦਾ ਕੰਮ ਹੀ ਕੀਤਾ ਜਾ ਰਿਹਾ ਸੀ ਅਤੇ ਬਰਸਾਤ ਦੇ ਮੌਸਮ ਵਿੱਚ ਲੋਕਾਂ ਦਾ ਗੁਰੂ ਘਰ ਜਾਣਾ ਵੀ ਮੁਸ਼ਕਲ ਹੋ ਗਿਆ ਸੀ | ਵਿਧਾਇਕ ਛੀਨਾ ਨੇ ਦੱਸਿਆ ਕਿ ਇਕ ਉਦਯੋਗਿਕ ਖੇਤਰ ਹੋਣ ਕਰਕੇ, ਇੱਥੇ ਛੋਟੇ ਅਤੇ ਭਾਰੀ ਵਾਹਨਾਂ ਦੀ ਬਹੁਤ ਜਿਆਦਾ ਆਵਾਜਾਈ ਹੁੰਦੀ ਹੈ, ਪੈਦਲ ਚੱਲਣ ਵਾਲੇ ਅਕਸਰ ਹਾਦਸਿਆਂ ਦਾ ਸ਼ਿਕਾਰ ਹੁੰਦੇ ਸਨ | ਵਿਧਾਇਕ ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਜਾਰੀ ਕਰ ਰਹੀ ਹੈ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ, ਸੁਖਦੇਵ ਗਰਚਾ, ਬਲਬੀਰ ਸਿੰਘ ਭੋਲਾ, ਰਾਜੂ ਕੈਲੇ ਗੈਸ ਏਜੇਂਸੀ ਅਤੇ ਸਥਾਨਕ ਲੋਕ ਵੀ ਸ਼ਾਮਲ ਹੋਏ |

Ad Position 22
No active advertisement
ਪਿਛਲੀ ਖ਼ਬਰ ਵਪਾਰ ਦੇ ਮਾਮਲੇ ਵਿਚ ਲੱਖਾਂ ਦੀ ਧੋਖਾਧੜੀ ਕਰਨ ਦੇ ਮਾਮਲੇ ਵਿਚ ਵਪਾਰੀ ਖ਼ਿਲਾਫ਼ ਕੇਸ ਦਰਜ <br/> ਅਗਲੀ ਖ਼ਬਰ ਇਸਾਈ ਧਰਮ ਦੇ ਸਮਾਗਮ ਨੂੰ ਪਟਿਆਲਾ ਵਿਚ ਰੋਕਣ ਦੀ ਨਿੰਦਾ <br/>
Ad Position 24