ਵਪਾਰ ਦੇ ਮਾਮਲੇ ਵਿਚ ਲੱਖਾਂ ਦੀ ਧੋਖਾਧੜੀ ਕਰਨ ਦੇ ਮਾਮਲੇ ਵਿਚ ਵਪਾਰੀ ਖ਼ਿਲਾਫ਼ ਕੇਸ ਦਰਜ <br/>
ਅਜੀਤ ਡੈਸਕ
05-01-2026
ਨਾਜਾਇਜ਼ ਸ਼ਰਾਬ ਸਮੇਤ ਕਾਬੂ
ਪੁਲਿਸ ਨੇ ਰਿੰਕੂ ਲਹੋਰੀਆ ਵਾਸੀ ਵਾਲਮੀਕੀ ਕਾਲੋਨੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 11 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਪੁਲਿਸ ਨੇ ਉਸ ਨੂੰ ਅੰਬੇਦਕਰ ਪਾਰਕ ਸੁੰਦਰ ਨਗਰ ਨੇੜਿਉਂ ਕਾਬੂ ਕੀਤਾ ਹੈ | ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਤੇ ਜਾਂਚ ਕੀਤੀ ਜਾ ਰਹੀ ਹੈ |
ਕਾਰ ਦੀ ਖਰੀਦੋ ਫਰੋਖਤ ਦੇ ਮਾਮਲੇ ਵਿਚ ਧੋਖਾਧੜੀ
ਪੁਲਿਸ ਨੇ ਸਾਬਕਾ ਕੌਂਸਲਰ ਸਤਪਾਲ ਪੂਰੀ ਵਾਸੀ ਸੰਤੋਖ ਨਗਰ ਦੀ ਸ਼ਿਕਾਇਤ 'ਤੇ ਹਰਪ੍ਰੀਤ ਸਿੰਘ ਪੁੱਤਰ ਚਰਨ ਸਿੰਘ ਵਾਸੀ ਚੰਡੀਗੜ੍ਹ ਰੋਡ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉੱਤੇ ਕਾਰਾਂ ਦੀ ਖਰੀਦੋ ਫਰੋਖਤ ਦੇ ਮਾਮਲੇ ਵਿਚ ਉਸ ਨਾਲ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |
ਕੁੱਟਮਾਰ ਦਾ ਮਾਮਲਾ
ਪੁਲਿਸ ਨੇ ਮੁਸਕਾਨ ਖਾਤੂਨ ਵਾਸੀ ਕਿ੍ਸ਼ਨਾ ਨਗਰ ਗਿਆਸਪੁਰਾ ਦੀ ਸ਼ਿਕਾਇਤ 'ਤੇ ਰਾਜਕੁਮਾਰ ਹਮੇਸ਼ ਗੰਭੀਰ ਉਰਫ ਰਾਜੂ ਅਤੇ ਵਰਮਾ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਉਸ ਦੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ | ਲੜਾਈ ਦਾ ਕਾਰਨ ਨਿੱਜੀ ਰੰਜ਼ਿਸ਼ ਦੱਸਿਆ ਜਾਂਦਾ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |
ਹੈਰੋਇਨ ਸਮੇਤ ਕਾਬੂ
ਪੁਲਿਸ ਨੇ ਮਨਦੀਪ ਸਿੰਘ ਵਾਸੀ ਸ਼ਿਮਲਾਪੁਰੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਦੋ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਨੇ ਉਸ ਨੂੰ ਸ਼ਿਮਲਾਪੁਰੀ ਨੇੜਿਉਂ ਕਾਬੂ ਕੀਤਾ ਹੈ | ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ |
ਜਾਇਦਾਦ ਦੇ ਮਾਮਲੇ ਵਿਚ ਧੋਖਾਧੜੀ
ਪੁਲਿਸ ਨੇ ਰੋਹਿਤ ਦੱਤਾ ਵਾਸੀ ਮੋਤੀ ਨਗਰ ਦੀ ਸ਼ਿਕਾਇਤ 'ਤੇ ਪ੍ਰਵੀਨ ਕੁਮਾਰ ਵਾਸੀ ਰਿਸ਼ੀ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਦੋਸ਼ੀ ਉੱਤੇ ਜਾਇਦਾਦ ਦੇ ਮਾਮਲੇ ਵਿਚ ਉਸ ਨਾਲ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ |
ਮੋਟਰਸਾਈਕਲ ਚੋਰੀ
ਪੁਲਿਸ ਨੇ ਬੇਤਾਬ ਕੁਮਾਰ ਵਾਸੀ ਨਿਊ ਮਾਡਲ ਟਾਊਨ ਦੀ ਸ਼ਿਕਾਇਤ 'ਤੇ ਆਕਾਸ਼ ਵਾਸੀ ਫ਼ਿਰੋਜ਼ਪੁਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉੱਤੇ ਮੋਟਰਸਾਈਕਲ ਚੋਰੀ ਕਰਨ ਦਾ ਦੋਸ਼ ਲਗਾਇਆ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ | ਦੂਜੇ ਮਾਮਲੇ ਵਿਚ ਪੁਲਿਸ ਨੇ ਵਿਕਰਡ ਫਿਕਲ ਪੁੱਤਰ ਨਰੇਸ਼ ਕੁਮਾਰ ਦੀ ਸ਼ਿਕਾਇਤ 'ਤੇ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਅਣਪਛਾਤੇ ਵਿਅਕਤੀਆਂ ਵਲੋਂ ਪੁਰਾਣੀ ਝਾਂਸੀ ਰੋਡ ਤੋਂ ਉਸ ਦਾ ਮੋਟਰਸਾਈਕਲ ਚੋਰੀ ਕਰਨ ਦਾ ਦੋਸ਼ ਲਗਾਇਆ ਹੈ | ਪੁਲਿਸ ਜਾਂਚ ਕਰ ਰਹੀ ਹੈ |
ਸਕਾਰਪੀਓ ਦਾ ਸ਼ੀਸ਼ਾ ਤੋੜ ਕੇ ਚੋਰੀ
ਸਥਾਨਕ ਸੈਸ਼ਨ ਚੌਕ ਨੇੜੇ ਚੋਰਾਂ ਵਲੋਂ ਅਮਿਤ ਕੁਮਾਰ ਵਾਸੀ ਬਾੜੇਵਾਲ ਰੋਡ ਦੀ ਸਕਾਰਪੀਓ ਕਾਰ ਦਾ ਸ਼ੀਸ਼ਾ ਤੋੜ ਕੇ ਉਸ ਵਿਚੋਂ ਨਗਦੀ, ਲੈਪਟਾਪ ਅਤੇ ਹੋਰ ਕੀਮਤੀ ਸਾਮਾਨ ਚੋਰੀ ਕਰ ਲਿਆ | ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕਰ ਲਿਆ ਗਿਆ ਹੈ |
ਘਰ 'ਤੇ ਹਮਲਾ
ਪੁਲਿਸ ਨੇ ਦਲੀਪ ਕੁਮਾਰ ਵਾਸੀ ਭਾਮੀਆਂ ਖੁਰਦ ਦੀ ਸ਼ਿਕਾਇਤ 'ਤੇ ਰਵੀ ਵਰਮਾ ਹਨੀ ਵਰਮਾ ਮੋਹਿਤ ਨਿਖਿਲ ਜੈਨ ਅਤੇ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਉਸ ਦੇ ਘਰ 'ਤੇ ਹਮਲਾ ਕਰਕੇ ਉਸ ਦੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ | ਲੜਾਈ ਦਾ ਕਾਰਨ ਨਿੱਜੀ ਰੰਜ਼ਿਸ਼ ਦੱਸਿਆ ਜਾਂਦਾ ਹੈ | ਹਮਲਾਵਰਾਂ ਵਲੋਂ ਉਸ ਦੇ ਘਰ ਖੜੀ ਕਾਰ ਦੀ ਵੀ ਭੰਨਤੋੜ ਕੀਤੀ ਗਈ ਹੈ | ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ |