14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮਿ੍ਤ ਸੰਚਾਰ ਅੱਜ

Ad Position 21
No active advertisement
ਅਜੀਤ ਡੈਸਕ 05-01-2026
ਲੁਧਿਆਣਾ, 4 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਗਰਾਮ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਜਤਿੰਦਰ ਸਿੰਘ ਗਿਲਹੋਤਰਾ ਨੇ ਦੱਸਿਆ ਕਿ ਅੱਜ 5 ਜਨਵਰੀ ਦਿਨ ਸੋਮਵਾਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਵੇਰੇ 8.00 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ, ਉਪਰੰਤ ਦੀਵਾਨ ਸਜਣਗੇ, ਜਿਸ ਵਿਚ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਜੱਥਿਆਂ ਤੋਂ ਇਲਾਵਾ ਪੰਥ ਪ੍ਰਸਿੱਧ ਰਾਗੀ ਜੱਥੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ | ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਦੌਰਾਨ ਜਥੇਦਾਰ ਅਮਰੀਕ ਸਿੰਘ ਜੀ ਦੇ ਸਹਿਯੋਗ ਨਾਲ ਸਵੇਰੇ 10.00 ਵਜੇ ਅੰਮਿ੍ਤ ਸੰਚਾਰ ਹੋਵੇਗਾ ਅਤੇ ਅੰਮਿ੍ਤ ਅਭਿਲਾਖੀਆਂ ਨੂੰ ਨਿਸ਼ਕਾਮ ਰੂਪ 'ਚ ਕਕਾਰ ਭੇਟ ਕੀਤੇ ਜਾਣਗੇ | ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਸਮਾਗਮਾਂ 'ਚ ਵੱਧ ਚੜ੍ਹਕੇ ਹਾਜ਼ਰੀ ਭਰਕੇ ਆਪਣਾ ਜੀਵਨ ਸਫਲਾ ਕਰਨ ਅਤੇ ਅੰਮਿ੍ਤ ਦੀ ਦਾਤ ਪ੍ਰਾਪਤ ਕਰਕੇ ਗੁਰੂ ਵਾਲੇ ਬਣਨ |
Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ਭਲਾਈ ਮੰਚ ਵਲੋਂ ਨਵੇਂ ਸਾਲ ਦੀ ਆਮਦ ਮੌਕੇ ਧਾਰਮਿਕ ਸਮਾਗਮ <br/> ਅਗਲੀ ਖ਼ਬਰ ਐਡਵੋਕੇਟ ਧਾਲੀਵਾਲ ਵਲੋਂ ਬਜ਼ੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਟਰਾਈ ਸਾਈਕਲ ਭੇਟ <br/>
Ad Position 24