14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਲੁਧਿਆਣਾ ਭਲਾਈ ਮੰਚ ਵਲੋਂ ਨਵੇਂ ਸਾਲ ਦੀ ਆਮਦ ਮੌਕੇ ਧਾਰਮਿਕ ਸਮਾਗਮ <br/>

Ad Position 21
No active advertisement
ਲੁਧਿਆਣਾ ਭਲਾਈ ਮੰਚ ਵਲੋਂ ਕਰਵਾਏ ਧਾਰਮਿਕ ਸਮਾਗਮ ਦੌਰਾਨ ਰਾਗੀ ਸਿੰਘਾਂ ਨੂੰ ਸਨਮਾਨਿਤ ਕਰਨ ਸਮੇਂ ਪ੍ਰਧਾਨ ਕਿ੍ਸ਼ਨ ਗੋਪਾਲ ਰਾਜੂ, ਉਨ੍ਹਾਂ ਨਾਲ ਸ਼ੀਸ਼ਪਾਲ, ਕੌਂਸਲਰ ਕਪਿਲ ਕੁਮਾਰ ਸੋਨੂ, ਅਜੇ ਡੰਗ ਅਤੇ ਹੋਰ | ਅਜੀਤ ਤਸਵੀਰ <br/> 05-01-2026
ਲੁਧਿਆਣਾ, 4 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਭਲਾਈ ਮੰਚ ਵਲੋਂ ਨਵੇਂ ਸਾਲ ਦੀ ਆਮਦ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਇਲਾਕੇ ਦੀਆਂ ਸੰਗਤਾਂ ਸਮੇਤ ਹੋਰ ਸ਼ਖਸੀਅਤਾਂ ਨੇ ਵੀ ਸ਼ਮੂਲੀਅਤ ਕੀਤੀ | ਸਵੇਰੇ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ ਉਪਰੰਤ ਰਾਗੀ ਜੱਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਹਾਜ਼ਰੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਕਿ੍ਸ਼ਨ ਗੋਪਾਲ ਰਾਜ ਨੇ ਕਿਹਾ ਕਿ ਮੰਚ ਵਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਕੰਮ ਨਿਰੰਤਰ ਜਾਰੀ ਰਹਿਣਗੇ | ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਸਮੱਸਿਆ ਸਬੰਧੀ ਉਨ੍ਹਾਂ ਨੂੰ ਸਿੱਧੇ ਤੌਰ 'ਤੇ ਮਿਲ ਸਕਦੇ ਹਨ | ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਡਿਪਟੀ ਮੇਅਰ ਪਿ੍ੰਸ ਜੋਹਰ, ਕੌਂਸਲਰ ਸ਼ਰਨਪਾਲ ਸਿੰਘ ਮੱਕੜ, ਕਪਿਲ ਕੁਮਾਰ ਸੋਨੂ, ਸ਼ੀਸ਼ਪਾਲ, ਅਜੇ ਡੰਗ, ਗਣੇਸ਼ ਕੁਮਾਰ, ਗਗਨਜੀਤ ਬਾਵਾ, ਹਰਦੀਪ ਸਿੰਘ, ਗੁਰਵਿੰਦਰ ਸਿੰਘ ਬਤਰਾ, ਗਗਨਦੀਪ ਸਿੰਘ ਅਤੇ ਹਰਵਿੰਦਰ ਸਿੰਘ ਵੜੈਚ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ 'ਤੇ ਯਾਦਗਾਰੀ ਹੋ ਨਿਬੜਿਆ ਢਾਡੀ ਦਰਬਾਰ <br/> ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮਿ੍ਤ ਸੰਚਾਰ ਅੱਜ
Ad Position 24