14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

31ਵਾਂ ਅਲੌਕਿਕ ਦਸਮੇਸ਼ ਪੈਦਲ ਮਾਰਚ 14ਵੇਂ ਦਿਨ ਆਖ਼ਰੀ ਪੜਾਅ ਸ੍ਰੀ ਮੈਹਦੇਆਣਾ ਸਾਹਿਬ ਲਈ ਹੋਇਆ ਰਵਾਨਾ <br/>

Ad Position 21
No active advertisement
ਅਜੀਤ ਡੈਸਕ 05-01-2026
ਹਠੂਰ, 4 ਜਨਵਰੀ (ਜਸਵਿੰਦਰ ਸਿੰਘ ਛਿੰਦਾ)-31ਵਾਂ ਅਲੌਕਿਕ ਦਸਮੇਸ਼ ਪੈਦਲ ਮਾਰਚ ਅੱਜ 14ਵੇਂ ਦਿਨ ਆਖਰੀ ਪੜਾਅ ਗੁਰਦੁਆਰਾ ਸ੍ਰੀ ਮੈਹਦੇਆਣਾ ਸਾਹਿਬ ਲਈ ਰਵਾਨਾ ਹੋਇਆ | ਜਿਸ ਦਾ ਪਿੰਡ ਮਾਣੂੰਕੇ ਦੀ ਜੂਹ 'ਚ ਦਾਖਲ ਹੋਣ 'ਤੇ ਸੰਗਤਾਂ ਨੇ ਭਾਰੀ ਉਤਸ਼ਾਹ ਨਾਲ ਪੈਦਲ ਮਾਰਚ ਦਾ ਭਰਪੂਰ ਸਵਾਗਤ ਕੀਤਾ | ਥਾਂ-ਥਾਂ 'ਤੇ ਗੇਟ ਬਣਾਏ ਗਏ ਅਤੇ ਦਸਮੇਸ਼ ਪਬਲਿਕ ਸਕੂਲ ਸ੍ਰੀ ਮੈਹਦੇਆਣਾ ਸਾਹਿਬ ਦੇ ਬੱਚਿਆਂ ਅਤੇ ਸਟਾਫ਼ ਨੇ ਬਾਬਾ ਕਾਲਾ ਮਾਹਿਰ ਦੇ ਅਸਥਾਨ ਕੋਲ ਪੁੱਜਕੇ ਫੁੱਲਾਂ ਦੀ ਵਰਖਾ ਕਰਦਿਆਂ ਅਤੇ ਰੰਗੋਲੀ ਤਿਆਰ ਕਰਕੇ ਜੀ ਆਇਆਂ ਨੂੰ ਕਿਹਾ | ਇਸ ਮੌਕੇ ਨੇੜਲੇ ਪਿੰਡਾਂ ਦੇਹੜਕਾ, ਭੰਮੀਪੁਰਾ, ਮੱਲ੍ਹਾ, ਰਸੂਲਪੁਰ, ਲੱਖਾ ਆਦਿ ਦੀਆਂ ਸੰਗਤਾਂ ਪੈਦਲ ਮਾਰਚ ਦੇ ਸਵਾਗਤ ਲਈ ਵੱਡੀ ਗਿਣਤੀ 'ਚ ਪੁੱਜੀਆਂ ਹੋਈਆਂ ਸਨ | ਪਿੰਡ 'ਚ ਵੀ ਸੰਗਤਾਂ ਨੇ ਥਾਂ-ਥਾਂ ਸਵਾਗਤ ਕੀਤਾ ਅਤੇ ਚਾਹ, ਪਦਾਰਥਾਂ ਦੇ ਲੰਗਰ ਲਾਏ | ਗੁਰਦੁਆਰਾ ਜੌੜੀਆਂ ਸਾਹਿਬ ਵਿਖੇ ਸੰਗਤਾਂ ਨੂੰ ਲੰਗਰ ਛਕਾਇਆ ਗਿਆ | ਨਗਰ ਦੀਆਂ ਸੰਗਤਾਂ ਵਲੋਂ ਪੰਜ ਪਿਆਰਿਆਂ, ਮੁੱਖ ਸੇਵਾਦਾਰ ਭਾਈ ਕੁਲਵੰਤ ਸਿੰਘ ਲੱਖਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਪਿੰਡ ਮਾਣੂੰਕੇ ਤੋਂ ਦੇਰ ਰਾਤ ਪੈਦਲ ਮਾਰਚ ਆਪਣੀ ਆਖਰੀ ਮੰਜ਼ਿਲ ਸ੍ਰੀ ਮੈਹਦੇਆਣਾ ਸਾਹਿਬ ਲਈ ਰਵਾਨਾ ਹੋਇਆ | ਇਸ ਮੌਕੇ ਮੁੱਖ ਸੇਵਾਦਾਰ ਭਾਈ ਕੁਲਵੰਤ ਸਿੰਘ ਲੱਖਾ ਦੀ ਧਰਮ ਪਤਨੀ ਬੀਬੀ ਮਨਪ੍ਰੀਤ ਕੌਰ ਧਾਲੀਵਾਲ, ਪਿ੍ੰਸੀਪਲ ਕਰਮਜੀਤ ਕੌਰ ਚਕਰ, ਸਰਪੰਚ ਹਰਪ੍ਰੀਤ ਸਿੰਘ ਹੈਪੀ ਮਾਣੂੰਕੇ, ਹਰਪ੍ਰੀਤ ਸਿੰਘ ਸੰਧੂ ਕਬੱਡੀ ਖਿਡਾਰੀ, ਜਥੇਦਾਰ ਸੁਖਦੇਵ ਸਿੰਘ ਖਹਿਰਾ, ਜਗਦੀਸ਼ ਸਿੰਘ ਦੀਸ਼ਾ, ਪ੍ਰਧਾਨ ਬੂਟਾ ਸਿੰਘ ਭੰਮੀਪੁਰਾ, ਹਰਦੀਪ ਸਿੰਘ ਸੰਧੂ, ਫੌਜੀ ਚਰਨ ਸਿੰਘ ਮਾਣੂੰਕੇ, ਸੁਖਦੇਵ ਸਿੰਘ ਖ਼ਾਲਸਾ, ਸੁਖਵਿੰਦਰ ਸਿੰਘ ਛਿੰਦਾ, ਭਾਈ ਗੁਰਮੀਤ ਸਿੰਘ, ਜਗਰਾਜ ਸਿੰਘ ਰਾਜਾ, ਭਾਈ ਗੁਰਪ੍ਰੀਤ ਸਿੰਘ ਦੇਹੜਕਾ, ਚਮਕੌਰ ਸਿੰਘ, ਸੈਕਟਰੀ ਗੁਰਮੀਤ ਸਿੰਘ ਲੱਖਾ, ਬੇਅੰਤ ਸਿੰਘ, ਭਾਈ ਪ੍ਰਦੀਪ ਸਿੰਘ ਜੋਧਾਂ, ਕਰਮਜੀਤ ਸਿੰਘ ਨੰਬਰਦਾਰ, ਮੇਲਾ ਸਿੰਘ, ਪਿੰਦੀ ਸਿੰਘ, ਗੁਰਚਰਨ ਸਿੰਘ, ਰੇਸ਼ਮ ਸਿੰਘ, ਬਲਵੀਰ ਸਿੰਘ, ਸਨਦੀਪ ਸਿੰਘ, ਵਿੱਕੀ ਸਿੰਘ ਲੱਖਾ, ਅਜੈਬ ਸਿੰਘ ਯੂ.ਪੀ., ਕਮਲ ਰਾਜਸਥਾਨ, ਦਨੇਸ਼ ਕੁਮਾਰ, ਜਥੇਦਾਰ ਪ੍ਰਮਿੰਦਰ ਸਿੰਘ ਮਾਣੂੰਕੇ, ਨਛੱਤਰ ਸਿੰਘ ਭੰਮੀਪੁਰਾ, ਸਤਨਾਮ ਸਿੰਘ ਭੰਮੀਪੁਰਾ, ਯਾਦਵਿੰਦਰ ਸਿੰਘ ਸਾਹਨੇਵਾਲ, ਇੰਦਰਜੀਤ ਸਿੰਘ, ਸੇਵਕ ਸਿੰਘ, ਹਰਬੰਸ ਸਿੰਘ ਲੱਖਾ, ਜਸਵਿੰਦਰ ਸਿੰਘ ਜੱਸਾ ਖਹਿਰਾ, ਬਹਾਦਰ ਸਿੰਘ ਲੱਖਾ, ਗੁਰਪ੍ਰੀਤ ਸਿੰਘ ਗੋਪੀ ਮੱਲਾ, ਹਰੀ ਸਿੰਘ ਬੁਰਜ਼, ਸਤਨਾਮ ਸਿੰਘ ਬੁਰਜ਼, ਗੁਰਪ੍ਰੀਤ ਸਿੰਘ ਜੱਸੜ, ਜਸਵਿੰਦਰ ਸਿੰਘ ਦੇਹੜਕਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਿਮਲਾਪੁਰੀ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/> ਅਗਲੀ ਖ਼ਬਰ ਵੱਖ-ਵੱਖ ਆਗੂਆਂ ਵਲੋਂ ਪੱਤਰਕਾਰਾਂ ਖ਼ਿਲਾਫ਼ ਦਰਜ ਮਾਮਲਿਆਂ ਦੀ ਕਰੜੀ ਨਿੰਦਾ <br/>
Ad Position 24