14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਸ਼ਿਮਲਾਪੁਰੀ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/>

Ad Position 21
No active advertisement
ਅਜੀਤ ਡੈਸਕ 05-01-2026
ਡਾਬਾ/ਲੁਹਾਰਾ, 4 ਜਨਵਰੀ (ਕੁਲਵੰਤ ਸਿੰਘ ਸੱਪਲ)-ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਸ਼ਿਮਲਾਪੁਰੀ ਵਿਖੇ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ, ਜਿਸ ਵਿਚ ਰਾਗੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਡਾਕਟਰ ਨਿਰਮਲ ਸਿੰਘ ਚੀਮਾ ਨੇ ਦੱਸਿਆ ਕਿ ਮੁਹੱਲਾ ਨਿਵਾਸੀ ਸੰਗਤ ਨੇ ਤਨ ਮਨ ਤੇ ਧੰਨ ਦੇ ਨਾਲ ਸੇਵਾ ਕੀਤੀ | ਇਸ ਮੌਕੇ ਤਰਲੋਕ ਸਿੰਘ ਮੰਨਾ ਗੁਰਦੁਆਰਾ ਸਾਹਿਬ ਦੇ ਚੇਅਰਮੈਨ, ਦਵਿੰਦਰ ਸਿੰਘ ਅਰੋੜਾ ਸੀਨੀਅਰ ਮੀਤ ਪ੍ਰਧਾਨ, ਜਰਨੈਲ ਸਿੰਘ ਖਜਾਨਚੀ, ਤਜਿੰਦਰ ਸਿੰਘ, ਰਣਜੀਤ ਸਿੰਘ, ਕਿ੍ਸ਼ਨ ਸਿੰਘ, ਡਾ ਪਰਦੀਪ ਸਿੰਘ, ਮੰਗਲ ਸਿੰਘ, ਮਨਜੀਤ ਸਿੰਘ ਸ਼ਿਮਲਾਪੁਰੀ, ਸੁਰਜੀਤ ਸਿੰਘ, ਵੈਦ ਬਲਵੀਰ ਸਿੰਘ, ਸਵਰਨ ਸਿੰਘ ਅਤੇ ਹੋਰ ਵੀ ਬਹੁਤ ਸਾਰੀਆਂ ਸੰਗਤਾਂ ਨੇ ਹਾਜ਼ਰੀ ਲਗਵਾਈ |

Ad Position 22
No active advertisement
ਪਿਛਲੀ ਖ਼ਬਰ ਪੀ.ਏ.ਯੂ. ਵਿਖੇ ਯੂਨੀਵਰਸਿਟੀ ਦੇ ਮਾਣ ਨੂੰ ਪ੍ਰਦਰਸ਼ਿਤ ਕਰਦਾ ਸਮਾਰਕ ਸਥਾਪਤ <br/> ਅਗਲੀ ਖ਼ਬਰ 31ਵਾਂ ਅਲੌਕਿਕ ਦਸਮੇਸ਼ ਪੈਦਲ ਮਾਰਚ 14ਵੇਂ ਦਿਨ ਆਖ਼ਰੀ ਪੜਾਅ ਸ੍ਰੀ ਮੈਹਦੇਆਣਾ ਸਾਹਿਬ ਲਈ ਹੋਇਆ ਰਵਾਨਾ <br/>
Ad Position 24