14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਵੈਟਰਨਰੀ ਯੂਨੀਵਰਸਿਟੀ ਨੇ ਊਠਾਂ ਸੰਬੰਧੀ ਰਾਸ਼ਟਰੀ ਖੋਜ ਸੰਸਥਾ ਨਾਲ ਕੀਤਾ ਸਮਝੌਤਾ <br/>

Ad Position 21
No active advertisement
ਅਜੀਤ ਡੈਸਕ 05-01-2026
ਲੁਧਿਆਣਾ, 4 ਜਨਵਰੀ (ਡਾ. ਤਰਲੋਚਨ ਸਿੰਘ)-ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਨੇ ਊਠਾਂ ਸੰਬੰਧੀ ਰਾਸ਼ਟਰੀ ਖੋਜ ਸੰਸਥਾ, ਬੀਕਾਨੇਰ ਨਾਲ ਇਕ ਸਮਝੌਤਾ ਪੱਤਰ 'ਤੇ ਹਸਤਾਖ਼ਰ ਕੀਤੇ ਤਾਂ ਜੋ ਪਸ਼ੂ ਪਾਲਨ ਅਤੇ ਵੈਟਰਨਰੀ ਵਿਗਿਆਨ ਦੇ ਵੱਖ-ਵੱਖ ਵਿਸ਼ਿਆਂ ਵਿਚ ਖੋਜ ਅਤੇ ਸਿਖਲਾਈ ਦੀ ਪ੍ਰਗਤੀ ਨੂੰ ਉਤਸ਼ਾਹਿਤ ਕੀਤਾ ਜਾ ਸਕੇ | ਇਸ ਸਮਝੌਤੇ 'ਤੇ ਡਾ. ਪ੍ਰਕਾਸ਼ ਸਿੰਘ ਬਰਾੜ, ਨਿਰਦੇਸ਼ਕ ਖੋਜ ਅਤੇ ਡਾ. ਅਨਿਲ ਕੁਮਾਰ ਪੂਨੀਆ ਨਿਰਦੇਸ਼ਕ ਊਠਾਂ ਸੰਬੰਧੀ ਰਾਸ਼ਟਰੀ ਖੋਜ ਸੰਸਥਾ ਨੇ ਡਾ. ਜਤਿੰਦਰ ਪਾਲ ਸਿੰਘ ਗਿੱਲ, ਉਪ ਕੁਲਪਤੀ ਦੀ ਮੌਜੂਦਗੀ ਵਿਚ ਹਸਤਾਖ਼ਰ ਕੀਤੇ | ਡਾ. ਗਿੱਲ ਨੇ ਦੋਵਾਂ ਟੀਮਾਂ ਨੂੰ ਵਧਾਈ ਦਿੱਤੀ | ਡਾ. ਪੂਨੀਆ ਨੇ ਦੱਸਿਆ ਕਿ ਇਹ ਸੰਸਥਾ ਦੇਸ਼ ਭਰ ਵਿਚ ਊਠਾਂ ਦੀ ਸੰਭਾਲ, ਪ੍ਰਜਣਨ ਅਤੇ ਪ੍ਰਸਾਰ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ ਅਤੇ ਯੂਨੀਵਰਸਿਟੀ ਨੂੰ ਖੋਜ ਅਤੇ ਤਕਨੀਕੀ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਤਾਂਘਵਾਨ ਹੈ | ਇਸ ਮੌਕੇ ਯੂਨੀਵਰਸਿਟੀ ਦੇ ਡੀਨ, ਡਾਇਰੈਕਟਰ, ਵਿਗਿਆਨੀ ਤੇ ਰਾਸ਼ਟਰੀ ਸੰਸਥਾ ਦੇ ਅਧਿਕਾਰੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਵੈਟਰਨਰੀ ਯੂਨੀਵਰਸਿਟੀ ਨੇ ਨਵੇਂ ਸਾਲ ਦਾ ਕੈਲੰਡਰ ਅਤੇ ਬਿਓਰਾ ਪੁਸਤਕ ਕੀਤੇ ਲੋਕ ਅਰਪਣ <br/> ਅਗਲੀ ਖ਼ਬਰ ਪੀ.ਏ.ਯੂ. ਵਿਖੇ ਯੂਨੀਵਰਸਿਟੀ ਦੇ ਮਾਣ ਨੂੰ ਪ੍ਰਦਰਸ਼ਿਤ ਕਰਦਾ ਸਮਾਰਕ ਸਥਾਪਤ <br/>
Ad Position 24