14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਹਰਨਾਮ ਨਗਰ ਸੇਵਾ ਸੁਸਾਇਟੀ ਵਲੋਂ ਵਿਸ਼ੇਸ਼ ਗੁਰਮਤਿ ਸਮਾਗਮ <br/>

Ad Position 21
No active advertisement
ਸਮਾਗਮ ਦੌਰਾਨ ਰਾਗੀ ਸਿੰਘਾਂ ਨੂੰ ਸਨਮਾਨਿਤ ਕਰਦੇ ਹੋਏ ਅਮਰਜੀਤ ਸਿੰਘ ਟਿੱਕਾ, ਉਨ੍ਹਾਂ ਨਾਲ ਪਵਨ ਦੀਵਾਨ, ਸੁਖਵਿੰਦਰ ਸਿੰਘ ਲਾਲੀ ਸਰਨਾ, ਗੁਰਮੀਤ ਸਿੰਘ ਸਲੂਜਾ ਅਤੇ ਹੋਰ | ਅਜੀਤ ਤਸਵੀਰ <br/> 05-01-2026
ਲੁਧਿਆਣਾ, 4 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਹਰਨਾਮ ਨਗਰ ਸੇਵਾ ਸੁਸਾਇਟੀ ਵਲੋਂ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਅਤੇ ਨਵੇਂ ਸਾਲ ਦੀ ਆਮਦ ਨੂੰ ਲੈ ਕੇ ਵਿਸ਼ੇਸ਼ ਗੁਰਮਤਿ ਸਮਾਗਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਕਰਵਾਇਆ ਗਿਆ, ਜਿਸ ਵਿਚ ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਕੀਤੇ ਗਏ ਉਪਰੰਤ ਕੀਰਤਨ ਸਮਾਗਮ ਹੋਇਆ, ਜਿਸ ਵਿਚ ਭਾਈ ਕੁਲਦੀਪ ਸਿੰਘ ਮੁੱਲਾਂਪੁਰ ਵਾਲੇ ਅਤੇ ਭਾਈ ਸੁਰਮਮਨਦੀਪ ਸਿੰਘ ਦੇ ਜੱਥੇ ਵਲੋਂ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਸੁਸਾਇਟੀ ਦੇ ਅਹੁਦੇਦਾਰਾਂ ਵਲੋਂ ਕੀਰਤਨੀ ਜਥੇ ਅਤੇ ਆਏ ਪਤਵੰਤੇ ਸੱਜਣਾਂ ਨੂੰ ਸਿਰੋਪਾਓ ਅਤੇ ਯਾਦਗਾਰੀ ਨਿਸ਼ਾਨੀ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਭਾਜਪਾ ਆਗੂ ਅਮਰਜੀਤ ਸਿੰਘ ਟਿੱਕਾ, ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਦੇ ਜਨਰਲ ਸਕੱਤਰ ਸੁਖਵਿੰਦਰ ਪਾਲ ਸਿੰਘ ਲਾਲੀ ਸਰਨਾ, ਗੁਰਮੀਤ ਸਿੰਘ ਸਲੂਜਾ, ਅਮਰਜੀਤ ਸਿੰਘ ਟੋਨੀ ਮੱਕੜ, ਸੁਰੇਸ਼ ਰੁਦਰਾ, ਪਵਨ ਦੀਵਾਨ, ਕੇ.ਕੇ. ਬਾਵਾ, ਗੁਰਦੇਵ ਸਿੰਘ ਲਾਂਪਰਾ, ਮਲਕੀਤ ਸਿੰਘ ਦਾਖਾ, ਲਵਪ੍ਰੀਤ ਸਿੰਘ ਬਿੰਦਰਾ, ਹਰਪ੍ਰੀਤ ਸਿੰਘ ਰਾਜਧਾਨੀ, ਅਨਿਲ ਸਚਦੇਵਾ, ਸਿਮਰਨ ਪਨੇਸਰ, ਰਿਤੂ ਬਿੰਦਰਾ, ਕੋਮਲ ਉਬਰਾਏ, ਅਮਨਦੀਪ ਕੌਰ, ਹਰਪ੍ਰੀਤ ਕੌਰ, ਰਾਜਵੀਰ ਕੌਰ, ਰੀਤੂ ਮਨੂਜਾ, ਬਾਨੀ ਗਾਂਧੀ, ਗੁਰਜੀਤ ਕੌਰ, ਨਵਪ੍ਰੀਤ ਸਿੰਘ ਰੂਬਲ ਆਦਿ ਮੌਜੂਦ ਸਨ | ਉਪਰੰਤ ਗੁਰੂ ਕਾ ਲੰਗਰ ਵਰਤਾਇਆ ਗਿਆ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ <br/> ਅਗਲੀ ਖ਼ਬਰ ਮਲਕਪੁਰ 'ਚ ਸ੍ਰੀ ਗੁਰੂ ਰਵਿਦਾਸ ਜੀ ਦੇ ਆਗਮਨ ਪੁਰਬ ਸੰਬੰਧੀ ਸਮਾਗਮ ਲਈ ਪ੍ਰਬੰਧਕਾਂ ਨੇ ਦਾਖਾ, ਘਮਣੇਵਾਲ ਨੂੰ ਦਿੱਤਾ...
Ad Position 24