14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ <br/>

Ad Position 21
No active advertisement
ਸਮਾਗਮ ਦੌਰਾਨ ਰਾਗੀ ਸਿੰਘਾਂ ਨੂੰ ਸਨਮਾਨਿਤ ਕਰਦੇ ਹੋਏ ਭੁਪਿੰਦਰ ਸਿੰਘ, ਉਨ੍ਹਾਂ ਨਾਲ ਜਤਿੰਦਰ ਪਾਲ ਸਿੰਘ ਸਲੂਜਾ ਅਤੇ ਹੋਰ ਪ੍ਰਬੰਧਕ | ਤਸਵੀਰ-ਸੇਵਕ ਸਿੰਘ <br/> 05-01-2026
ਲੁਧਿਆਣਾ, 4 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਦਸ਼ਮੇਸ਼ ਪਿਤਾ, ਸਾਹਿਬ-ਏ-ਕਮਾਲ, ਸਰਬੰਸ ਦਾਨੀ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਫਤਾਵਾਰੀ ਕੀਰਤਨ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ, ਜਿਸ ਵਿਚ ਭਾਈ ਕਿ੍ਪਾਲ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਵਾਲਿਆਂ ਦੇ ਕੀਰਤਨੀ ਜੱਥੇ ਨੇ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਸਮਾਗਮ ਦੌਰਾਨ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ ਨੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੁਨੀਆਂ ਦੇ ਇਤਿਹਾਸ ਅੰਦਰ ਇੱਕ ਮਹਾਨ ਇਨਕਲਾਬੀ ਯੋਧੇ ਹੋਏ ਹਨ | ਉਨ੍ਹਾਂ ਨੇ ਸੰਗਤਾਂ ਨੂੰ ਧਰਮ ਦੇ ਮਾਰਗ 'ਤੇ ਚੱਲ ਕੇ ਬਾਣੇ ਅਤੇ ਬਾਣੀ ਦੇ ਧਾਰਨੀ ਬਣਨ ਦੀ ਤਕੀਦ ਵੀ ਕੀਤੀ | ਇਸ ਦੌਰਾਨ ਸ. ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੇ ਕੀਰਤਨੀ ਜੱਥੇ ਦੇ ਸਮੂਹ ਮੈਬਰਾਂ ਨੂੰ ਸਿਰਪਾਉ ਦੀ ਬਖਸ਼ਿਸ਼ ਭੇਟ ਕੀਤੀ | ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ, ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ, ਪਿ੍ਤਪਾਲ ਸਿੰਘ, ਸੁਰਿੰਦਰਪਾਲ ਸਿੰਘ ਭੁਟੀਆਨੀ, ਬਲਜੀਤ ਸਿੰਘ ਦੂਆ, ਤਰਲੋਚਨ ਸਿੰਘ ਸਾਂਭਰ, ਰਜਿੰਦਰ ਸਿੰਘ ਮਕੱੜ, ਹਰਵਿੰਦਰ ਸਿੰਘ, ਕੰਵਲਪ੍ਰੀਤ ਸਿੰਘ ਸਚਦੇਵਾ, ਅਵਤਾਰ ਸਿੰਘ ਮਿੱਢਾ, ਜਤਿੰਦਰਪਾਲ ਸਿੰਘ ਪ੍ਰਧਾਨ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮਕੱੜ, ਰਜਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਗੁਰਪ੍ਰੀਤ ਸਿੰਘ ਪਿ੍ੰਸ, ਜੀਤ ਸਿੰਘ, ਗੁਰਵਿੰਦਰ ਸਿੰਘ ਆੜਤੀ, ਹਰਕੀਰਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸਾਹਦੀਪ ਸਿੰਘ, ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ , ਪਰਮਜੀਤ ਸਿੰਘ ਡੀਮਾਰਟੇ, ਅਵਤਾਰ ਸਿੰਘ ਮਿੱਢਾ, ਪਰਮਿੰਦਰਪਾਲ ਸਿੰਘ ਡੀਮਾਰਟੇ, ਜਗਬੀਰ ਸਿੰਘ, ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ ਆਦਿ ਵਿਸੇਸ਼ ਤੌਰ 'ਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਰਾਸ਼ਟਰਪਤੀ ਨੂੰ ਚਿੱਠੀ ਲਿਖ ਕੇ ਪੁਲਿਸ ਮੁਲਾਜ਼ਮ ਨੇ ਮੰਗੀ 'ਇੱਛਾ ਮੌਤ' <br/> ਅਗਲੀ ਖ਼ਬਰ ਹਰਨਾਮ ਨਗਰ ਸੇਵਾ ਸੁਸਾਇਟੀ ਵਲੋਂ ਵਿਸ਼ੇਸ਼ ਗੁਰਮਤਿ ਸਮਾਗਮ <br/>
Ad Position 24