20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਐਸ. ਐਚ. ਓ. ਦੇ ਨਾਂਅ 'ਤੇ ਪੈਸੇ ਮੰਗਣ ਦੇ ਮਾਮਲੇ ਦੀ ਪੁਲਿਸ ਨੇ ਕੀਤੀ ਜਾਂਚ ਸ਼ੁਰੂ <br/>

Ad Position 21
No active advertisement
ਅਜੀਤ ਡੈਸਕ 06-01-2026
ਪਾਕਿਸਤਾਨ ਦੇ ਨੰਬਰ ਤੋਂ ਆਏ ਕਈ ਲੋਕਾਂ ਨੂੰ ਫ਼ੋਨ
ਲੁਧਿਆਣਾ, 5 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀ.ਏ.ਯੂ. ਵਿਚ ਤੈਨਾਤ ਐਸ.ਐਚ.ਓ. ਵਿਜੇ ਕੁਮਾਰ ਦੇ ਨਾਮ 'ਤੇ ਇਕ ਅਣਪਛਾਤੇ ਨੌਜਵਾਨ ਵਲੋਂ ਕਈ ਲੋਕਾਂ ਨੂੰ ਫ਼ੋਨ ਕਰਕੇ ਉਨ੍ਹਾਂ ਤੋਂ ਪੈਸੇ ਦੀ ਮੰਗ ਕੀਤੀ ਗਈ ਹੈ | ਜਾਣਕਾਰੀ ਅਨੁਸਾਰ ਇਹਨਾਂ ਵਿਚ ਕੁੱਝ ਅਜਿਹੇ ਲੋਕ ਵੀ ਸ਼ਾਮਿਲ ਹਨ, ਜਿਨ੍ਹਾਂ ਦੇ ਖ਼ਿਲਾਫ਼ ਉਕਤ ਵਿਅਕਤੀ ਵਲੋਂ ਮੁਕੱਦਮਾ ਦਰਜ ਕਰਨ ਦੀ ਧਮਕੀ ਦੇ ਕੇ ਵੀ ਪੈਸੇ ਮੰਗੇ ਗਏ ਹਨ | ਜਦੋਂ ਇਸ ਬਾਰੇ ਇੰਸਪੈਕਟਰ ਵਿਜੇ ਕੁਮਾਰ ਨੂੰ ਪਤਾ ਲੱਗਿਆ ਤਾਂ ਉਸਨੇ ਇਹ ਸਾਰਾ ਮਾਮਲਾ ਕੁੱਝ ਪੁਲਿਸ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ | ਸਾਈਬਰ ਸੈੱਲ ਦੀ ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ¢ ਇਸ ਦÏਰਾਨ ਐਸ.ਐਚ.ਓ. ਵਿਜੇ ਕੁਮਾਰ ਨੇ ਇਸਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਲੋਕਾਂ ਨੂੰ ਅਜਿਹੀਆਂ ਝੂਠੀਆਂ ਕਾਲਾਂ ਤੋਂ ਸੁਚੇਤ ਰਹਿਣ ਅਤੇ ਕਿਸੇ ਨੂੰ ਵੀ ਪੈਸੇ ਨਾ ਦੇਣ ਦੀ ਅਪੀਲ ਕੀਤੀ ਹੈ¢ ਉਨ੍ਹਾਂ ਦੱਸਿਆ ਕਿ ਜਿਸ ਵਿਅਕਤੀ ਵਲੋਂ ਫ਼ੋਨ ਕਰਕੇ ਪੈਸੇ ਮੰਗੇ ਜਾ ਰਹੇ ਹਨ, ਉਸਨੇ ਆਪਣੇ ਮੋਬਾਈਲ 'ਤੇ ਵ੍ਹਟਸਅੱਪ 'ਤੇ ਉਸਦੀ ਫ਼ੋਟੋ ਵੀ ਲਗਾਈ ਹੋਈ ਹੈ¢ ਹਾਲ ਦੀ ਘੜੀ ਇਸ ਨੌਜਵਾਨ ਬਾਰੇ ਕੁੱਝ ਵੀ ਪਤਾ ਨਹੀਂ ਲੱਗਾ ਹੈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੇ ਜਾਣ ਬਾਰੇ ਕਿਹਾ ਜਾ ਰਿਹਾ ਹੈ¢

Ad Position 22
No active advertisement
ਪਿਛਲੀ ਖ਼ਬਰ ਬਾਲ ਭਿਖਿਆ ਨੂੰ ਰੋਕਣ ਲਈ ਵੱਖ-ਵੱਖ ਥਾਵਾਂ 'ਤੇ ਛਾਪਾਮਾਰੀ <br/> ਅਗਲੀ ਖ਼ਬਰ ਕਾਂਗਰਸ ਪਾਰਟੀ ਬਾਇਓ ਗੈਸ ਪਲਾਂਟ ਦਾ ਭਾਰੀ ਵਿਰੋਧ ਕਰਦੀ ਹੈ-ਇੰਦਰਜੀਤ ਗਿੱਲ <br/>
Ad Position 24