20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਬਾਲ ਭਿਖਿਆ ਨੂੰ ਰੋਕਣ ਲਈ ਵੱਖ-ਵੱਖ ਥਾਵਾਂ 'ਤੇ ਛਾਪਾਮਾਰੀ <br/>

Ad Position 21
No active advertisement
ਬਾਲ ਭਿਖਿਆ ਖ਼ਿਲਾਫ਼ ਚਲਾਈ ਗਈ ਵਿਸ਼ੇਸ਼ ਮੁਹਿੰਮ ਦੌਰਾਨ ਅਧਿਕਾਰੀ ਬੱਚਿਆਂ ਨਾਲ | ਅਜੀਤ ਤਸਵੀਰ <br/> 06-01-2026
ਲੁਧਿਆਣਾ, 5 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਬਾਲ ਭਿੱਖਿਆ ਦੇ ਸੰਪੂਰਨ ਖਾਤਮੇ ਲਈ ਜ਼ਿਲ੍ਹਾ ਟਾਸਕ ਫੋਰਸ ਵਲੋਂ ਸਥਾਨਕ ਟਰਾਂਸਪੋਰਟ ਨਗਰ, ਜਮਾਲਪੁਰ ਚੌਕ, ਭਾਰਤ ਨਗਰ ਚੌਕ ਅਤੇ ਦੁਰਗਾ ਮਾਤਾ ਮੰਦਿਰ ਨੇੜੇ ਅਚਨਚੇਤ ਚੈਕਿੰਗ ਕੀਤੀ ਗਈ | ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਦੀ ਅਗਵਾਈ ਹੇਠ ਗਠਿਤ ਟੀਮ ਵਲੋਂ ਉਥੇ ਆਮ ਜਨਤਾ ਨੂੰ ਜਾਗਰੂਕ ਕੀਤਾ ਗਿਆ ਕਿ ਬੱਚਿਆਂ ਨੂੰ ਭੀਖ ਨਾ ਦਿੱਤੀ ਜਾਵੇ ਤਾਂ ਜੋ ਬਾਲ ਭਿੱਖਿਆ 'ਤੇ ਠੱਲ੍ਹ ਪਾਈ ਜਾ ਸਕੇ | ਜ਼ਿਲੇ੍ਹ ਵਿਚ ਬੱਚਿਆਂ ਦੇ ਭੀਖ ਮੰਗਣ ਅਤੇ ਸ਼ੋਸ਼ਣ ਨੂੰ ਰੋਕਣ ਦੇ ਉਦੇਸ਼ ਨਾਲ ਪ੍ਰੋਜੈਕਟ ਜੀਵਨਜੋਤ 2.0 ਤਹਿਤ ਪ੍ਰਸ਼ਾਸਨ ਵਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ | ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਦੱਸਿਆ ਕਿ ਅੱਜ ਸੰਭਾਵੀ ਭੀਖ ਮੰਗਣ ਵਾਲੇ ਖੇਤਰਾਂ ਦੀ ਚੈਕਿੰਗ ਕੀਤੀ ਗਈ, ਜਿਨ੍ਹਾਂ ਵਿਚ ਟਰਾਂਸਪੋਰਟ ਨਗਰ, ਜਮਾਲਪੁਰ ਚੌਕ, ਭਾਰਤ ਨਗਰ ਚੌਕ, ਨੇੜੇ ਦੁਰਗਾ ਮਾਤਾ ਮੰਦਿਰ ਅਤੇ ਹੋਰ ਇਲਾਕੇ ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮੰਤਵ ਬੱਚਿਆਂ ਨੂੰ ਭੀਖ ਮੰਗਣ ਦੀ ਪ੍ਰਥਾ ਤੋਂ ਬਚਾਉਣਾ ਹੈ ਅਤੇ ਉਨ੍ਹਾਂ ਬੱਚਿਆਂ ਦੇ ਅਧਿਕਾਰਾਂ ਦੀ ਰਾਖੀ ਕਰਦਿਆਂ ਬਾਲੜਾਂ ਦੇ ਸੁਨਹਿਰੀ ਭਵਿੱਖ ਨੂੰ ਯਕੀਨੀ ਬਣਾਉਣਾ ਹੈ | ਇਸ ਚੈਕਿੰਗ ਦੌਰਾਨ ਸੰਦੀਪ ਸਿੰਘ, ਕਿਰਨ ਦੀਪ ਕੌਰ, ਮਨਪ੍ਰੀਤ ਸਿੰਘ ਅਤੇ ਪ੍ਰਭਜੋਤ ਕੌਰ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਫ਼ੈਕਟਰੀ ਦੇ ਤਾਲੇ ਤੋੜ ਕੇ ਲੱਖਾਂ ਦਾ ਸਾਮਾਨ ਚੋਰੀ <br/> ਅਗਲੀ ਖ਼ਬਰ ਐਸ. ਐਚ. ਓ. ਦੇ ਨਾਂਅ 'ਤੇ ਪੈਸੇ ਮੰਗਣ ਦੇ ਮਾਮਲੇ ਦੀ ਪੁਲਿਸ ਨੇ ਕੀਤੀ ਜਾਂਚ ਸ਼ੁਰੂ <br/>
Ad Position 24