20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਫ਼ੈਕਟਰੀ ਦੇ ਤਾਲੇ ਤੋੜ ਕੇ ਲੱਖਾਂ ਦਾ ਸਾਮਾਨ ਚੋਰੀ <br/>

Ad Position 21
No active advertisement
ਅਜੀਤ ਡੈਸਕ 06-01-2026
ਲੁਧਿਆਣਾ, 5 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਫੋਕਲ ਪੁਆਇੰਟ ਦੇ ਫੇਸ ਪੰਜ ਵਿਚ ਇਕ ਸਾਈਕਲ ਫ਼ੈਕਟਰੀ ਦੇ ਤਾਲੇ ਤੋੜ ਕੇ ਚੋਰ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਹੀ ਕਰਕੇ ਫ਼ਰਾਰ ਹੋ ਗਏ | ਘਟਨਾ ਦਾ ਪਤਾ ਅੱਜ ਉਸ ਵਕਤ ਲੱਗਾ, ਜਦੋਂ ਕਿ ਮਾਲਕ ਫ਼ੈਕਟਰੀ ਵਿਚ ਆਏ | ਐਤਵਾਰ ਹੋਣ ਕਾਰਨ ਫ਼ੈਕਟਰੀ ਬੀਤੇ ਦਿਨ ਬੰਦ ਸੀ | ਫ਼ੈਕਟਰੀ ਮਾਲਕਾਂ ਅਨੁਸਾਰ ਚੋਰ ਫ਼ੈਕਟਰੀ ਦੀ ਕੰਧ ਟੱਪ ਕੇ ਦਾਖਲ ਹੋਏ ਅਤੇ 4 ਲੱਖ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ¢ ਮਾਲਕਾਂ ਵਲੋਂ ਇਸ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਪੁਲਿਸ ਵਲੋਂ ਉਥੇ ਨੇੜੇ ਲੱਗੇ ਸੀ.ਸੀ. ਟੀਵੀ ਕੈਮਰੇ ਦੀ ਫੁਟੇਜ ਵੀ ਚੈਕ ਕੀਤੀ ਗਈ ਤਾਂ ਜੋ ਚੋਰਾਂ ਦਾ ਪਤਾ ਲਗਾਇਆ ਜਾ ਸਕੇ, ਪਰ ਹਾਲ ਦੀ ਘੜੀ ਪੁਲਿਸ ਨੂੰ ਸਫਲਤਾ ਨਹੀਂ ਮਿਲੀ ਸੀ¢

Ad Position 22
No active advertisement
ਪਿਛਲੀ ਖ਼ਬਰ ਪੁਲਿਸ ਹਿਰਾਸਤ ਤੋਂ ਫ਼ਰਾਰ ਦੋਸ਼ੀ ਦੋ ਸਾਥੀਆਂ ਸਮੇਤ ਕਾਬੂ ਲੁੱਟ ਮਾਮਲੇ ਵਿਚ ਵੱਡੀ ਸਫਲਤਾ <br/> ਅਗਲੀ ਖ਼ਬਰ ਬਾਲ ਭਿਖਿਆ ਨੂੰ ਰੋਕਣ ਲਈ ਵੱਖ-ਵੱਖ ਥਾਵਾਂ 'ਤੇ ਛਾਪਾਮਾਰੀ <br/>
Ad Position 24