ਲੁਧਿਆਣਾ, 5 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸੰਜੇ ਗਾਂਧੀ ਕਾਲੋਨੀ ਵਿਚ ਦੇਰ ਰਾਤ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਹਥਿਆਰਬੰਦ ਨÏਜਵਾਨਾਂ ਨੇ ਇਕ ਵਾਹਨ 'ਤੇ ਪੈਟਰੋਲ ਛਿੜਕ ਕੇ ਅੱਗ ਲਗਾ ਦਿੱਤੀ ਅਤੇ ਕਈ ਹੋਰ ਵਾਹਨਾਂ ਦੀ ਵੀ ਭੰਨਤੋੜ ਕੀਤੀ¢ ਇਹ ਘਟਨਾ ਸੀ.ਸੀ. ਟੀਵੀ ਕੈਮਰਿਆਂ ਵਿਚ ਕੈਦ ਹੋ ਗਈ¢ ਜਾਣਕਾਰੀ ਅਨੁਸਾਰ ਇਨ੍ਹਾਂ ਨÏਜਵਾਨਾਂ ਨੇ ਪਹਿਲਾਂ ਇਕ ਵਾਹਨ 'ਤੇ ਪੈਟਰੋਲ ਪਾ ਕੇ ਅੱਗ ਲਗਾ ਦਿੱਤੀ¢ ਵਾਹਨ ਨੂੰ ਅੱਗ ਲਗਾਉਣ ਤੋਂ ਬਾਅਦ ਇਹਨਾਂ ਨੌਜਵਾਨਾਂ ਨੇ ਉਥੇ ਖੜੇ੍ਹ ਹੋਰ ਵਾਹਨਾਂ ਦੀ ਭੰਨ ਤੋੜ ਕਰਨੀ ਸ਼ੁਰੂ ਕਰ ਦਿੱਤੀ | ਮੁਹੱਲੇ ਦੇ ਲੋਕਾਂ ਨੇ ਦੱਸਿਆ ਕਿ ਰੋਲ਼ੇ ਦੀ ਆਵਾਜ਼ ਸੁਣ ਕੇ ਜਦੋਂ ਉਹ ਬਾਹਰ ਆਏ ਤਾਂ ਇਹਨਾਂ ਨੌਜਵਾਨਾਂ ਵਲੋਂ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਗਈਆਂ | ਇਹਨਾਂ ਨੇ ਆਪਣੇ ਚਿਹਰੇ ਢਕੇ ਹੋਏ ਸਨ | ਲੋਕਾਂ ਵਲੋਂ ਤੁਰੰਤ ਕਾਰਵਾਈ ਕਰਦਿਆਂ ਅੱਗ ਨੂੰ ਬੁਝਾ ਦਿੱਤਾ ਗਿਆ, ਜਿਸ ਕਾਰਨ ਅੱਗ ਹੋਰ ਫੈਲਣ ਤੋਂ ਬਚਾਅ ਰਿਹਾ | ਇਸ ਸਬੰਧੀ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੂੰ ਸੂਚਿਤ ਕੀਤਾ ਗਿਆ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਪੁਲਿਸ ਨੇ ਉਥੇ ਨੇੜੇ ਲੱਗੇ ਸੀ.ਸੀ. ਟੀਵੀ ਕੈਮਰੇ ਦੀ ਫੁਟੇਜ ਵੀ ਕਬਜ਼ੇ ਵਿਚ ਲਈ, ਜਿਸ ਵਿਚ ਦੋ ਨੌਜਵਾਨ ਮੂੰਹ ਢੱਕ ਕੇ ਗਲੀ ਵਿਚ ਦਾਖਲ ਹੁੰਦੇ ਦਿਖਾਈ ਦੇ ਰਹੇ ਹਨ | ਜਿਸ ਵਾਹਨ ਨੂੰ ਅੱਗ ਲਗਾਈ ਗਈ, ਉਹ ਕੇਸਰੀ ਨਾਮੀ ਵਿਅਕਤੀ ਦਾ ਦੱਸਿਆ ਜਾ ਰਿਹਾ ਹੈ | ਪੁਲਿਸ ਵਲੋਂ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਇਸ ਘਟਨਾ ਨਾਲ ਇਲਾਕੇ ਵਿਚ ਡਰ ਤੇ ਦਹਿਸ਼ਤ ਦਾ ਮਾਹÏਲ ਪਾਇਆ ਜਾ ਰਿਹਾ ਹੈ |