ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸਾਹਿਬਾਨ 'ਚ ਸ਼ਰਧਾਪੂਰਵਕ ਮਨਾਇਆ <br/>
ਅਜੀਤ ਡੈਸਕ
06-01-2026
ਗੁ: ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ
ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ | ਗੁਰਮਤਿ ਸਮਾਗਮ ਨੂੰ ਸੰਬੋਧਨ ਕਰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ ਨੇ ਕਿਹਾ ਕਿ ਗੁਰੂ ਸਾਹਿਬ ਨੇ ਅਕਾਲ ਪੁਰਖ ਦਾ ਜਸ ਗਾਉਂਦਿਆਂ ਜੋ ਉਪਦੇਸ਼ ਤੇ ਸਿੱਖਿਆਵਾਂ ਸਾਨੂੰ ਦਿੱਤੀਆਂ ਸਨ | ਆਉ ਉਨ੍ਹਾਂ ਦੇ ਵੱਧ ਤੋ ਵੱਧ ਧਾਰਨੀ ਬਣੀਏ, ਖਾਸ ਕਰਕੇ ਗੁਰੂ ਗੋਬਿੰਦ ਸਿੰਘ ਜੀ ਵਲੋਂ ਸਮੁੱਚੀ ਮਨੁੱਖਤਾ ਨੂੰ ਬਖਸ਼ੇ ਸਿਧਾਂਤਾਂ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾ ਕੇ ਆਪਣਾ ਜੀਵਨ ਗੁਰੂ ਆਸੇ ਅਨੁਸਾਰ ਜੀਉਣ ਦੀ ਕੋਸ਼ਿਸ਼ ਕਰੀਏ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਨੇ ਜ਼ਬਰ ਤੇ ਜ਼ੁਲਮ ਦੇ ਖਿਲਾਫ਼ ਆਪਣੀ ਜ਼ੋਰਦਾਰ ਆਵਾਜ਼ ਬੁਲੰਦ ਕਰਕੇ ਇਕ ਨਵੇਂ ਇਨਕਲਾਬ ਦੀ ਸਿਰਜਣਾ ਕੀਤੀ | ਜਿਸ ਦੇ ਸਦਕਾ ਉਨ੍ਹਾਂ ਨੂੰ ਸੰਸਾਰ ਦੇ ਇਤਿਹਾਸ ਵਿਚ ਇੱਕ ਇਨਕਲਾਬੀ ਰਹਿਬਰ ਦੇ ਰੂਪ ਵੱਜੋਂ ਜਾਣਿਆ ਜਾਂਦਾ ਹੈ | ਸ. ਮਕੱੜ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਸਮੂਹ ਸੰਗਤਾਂ ਨੂੰ ਆਪਣੇ ਚਰਨਾਂ ਦੀ ਪ੍ਰੀਤੀ ਬਖਸ਼ਣ | ਸਮਾਗਮ ਦੌਰਾਨ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਸੁਖਜਿੰਦਰ ਸਿੰਘ ਬਾਬਾ ਬਕਾਲਾ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ, ਭਾਈ ਵਰਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ, ਭਾਈ ਸੁਖਵੰਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ਵਾਲਿਆਂ ਦੇ ਕੀਰਤਨੀ ਜੱਥਿਆਂ ਸਮੇਤ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦੇ (ਬੱਚਿਆਂ ਦਾ ਕੀਰਤਨੀ ਜੱਥਾ) ਕੀਰਤਨੀ ਜੱਥੇ ਅਤੇ ਇਸਤਰੀ ਸਤਿਸੰਗ ਸਭਾਵਾਂ ਦੇ ਕੀਰਤਨੀ ਜੱਥਿਆਂ ਨੇ ਗੁਰੂ ਜੱਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਗੁ: ਸਾਹਿਬ ਦੇ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਮੱਕੜ ਨੇ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਸਮੂਹ ਕੀਰਤਨੀ ਜੱਥਿਆਂ ਦੇ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ | ਸਮਾਗਮ 'ਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਅਹੁਦੇਦਾਰ ਮਹਿੰਦਰ ਸਿੰਘ ਡੰਗ, ਅੱਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਹਰਪਾਲ ਸਿੰਘ ਖਾਲਸਾ, ਹਰਮਿੰਦਰ ਸਿੰਘ ਕੋਹਲੀ, ਹਰਬੰਸ ਸਿੰਘ ਰਾਜਾ, ਬਲਬੀਰ ਸਿੰਘ ਭਾਟੀਆ, ਸੁਰਿੰਦਰਪਾਲ ਸਿੰਘ ਭੁਟੀਆਨੀ, ਗੁਰਦੀਪ ਸਿੰਘ ਡੀਮਾਰਟੇ, ਐਨ.ਐਸ ਕਥੂਰੀਆ, ਸੁਖਵਿੰਦਰ ਸਿੰਘ ਹੈਪੀ ਕੋਚਰ, ਭੁਪਿੰਦਰ ਸਿੰਘ ਮਨੀ ਜਿਊਲਰਜ, ਪਿ੍ਤਪਾਲ ਸਿੰਘ, ਇੰਦਰਬੀਰ ਸਿੰਘ ਬੱਤਰਾ, ਪ੍ਰੇਮ ਸਿੰਘ, ਭੁਪਿੰਦਰ ਸਿੰਘ ਅਰੋੜਾ, ਅਵਤਾਰ ਸਿੰਘ ਬੀ.ਕੇ, ਹਰਮੀਤ ਸਿੰਘ ਡੰਗ, ਰਣਜੀਤ ਸਿੰਘ ਖਾਲਸਾ, ਪਰਮਜੀਤ ਸਿੰਘ ਸੇਠੀ, ਅਵਤਾਰ ਸਿੰਘ ਮਿੱਢਾ, ਮਨਜੋਤ ਸਿੰਘ ਪਾਹਵਾ ਆਦਿ ਹਾਜ਼ਰ ਸਨ |
ਗੁ: ਸ਼ਹੀਦ ਬਾਬਾ ਦੀਪ ਸਿੰਘ ਜੀ
ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ | ਅੰਮਿ੍ਤ ਵੇਲੇ ਸ੍ਰੀ ਆਸਾ ਜੀ ਦੀ ਵਾਰ ਦਾ ਰਸਭਿੰਨਾ ਕੀਰਤਨ ਪੰਥ ਪ੍ਰਸਿੱਧ ਕੀਰਤਨੀਏ ਭਾਈ ਗਗਨਪ੍ਰੀਤ ਸਿੰਘ ਦੇ ਜਥੇ ਵਲੋਂ ਕੀਤਾ ਗਿਆ | ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕੀਤੇ ਗਏ | ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀਏ ਭਾਈ ਸੁਰਮੁੱਖ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ ਦੇ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਸੁਰਿੰਦਰਪਾਲ ਸਿੰਘ ਬਿੰਦਰਾ, ਜਨਰਲ ਸਕੱਤਰ ਸੁਖਵਿੰਦਰਪਾਲ ਸਿੰਘ ਸਰਨਾ, ਟਰੱਸਟ ਮੈਂਬਰ ਨਵਪ੍ਰੀਤ ਸਿੰਘ ਬਿੰਦਰਾ, ਹਰਪ੍ਰੀਤ ਸਿੰਘ ਰਾਜਧਾਨੀ, ਅਮਰਜੀਤ ਸਿੰਘ ਟਿੱਕਾ, ਅਮਰਪਾਲ ਸਿੰਘ ਸਰਨਾ ਵਲੋਂ ਕੀਰਤਨੀ ਜੱਥਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਜ਼ਿਲ੍ਹਾ ਅਕਾਲੀ ਜੱਥੇ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਵੀ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ | ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ |
ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ
ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਅਰਬਨ ਅਸਟੇਟ, ਫੇਸ-2, ਦੁੱਗਰੀ ਵਿਖੇ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾਪੂਰਵਕ ਮਨਾਇਆ ਗਿਆ | ਨਿਤਨੇਮ ਦੇ ਪਾਠ ਅਤੇ ਆਸਾ ਦੀ ਵਾਰ ਦੇ ਕੀਰਤਨ ਤੋਂ ਬਾਅਦ ਇਸਤਰੀ ਸਤਸੰਗ ਸਭਾ ਦੀਆਂ ਬੀਬੀਆਂ ਨੇ ਕੀਰਤਨ ਦੀ ਹਾਜ਼ਰੀ ਭਰੀ | ਉਪਰੰਤ ਭਾਈ ਉਮਪ੍ਰੀਤ ਸਿੰਘ, ਭਾਈ ਰਾਜੇਸ਼ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅਤੇ ਭਾਈ ਜਗਤਾਰ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਵਾਲਿਆਂ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ | ਸਮਾਗਮ ਦੌਰਾਨ ਸੰਗਤਾਂ ਲਈ ਪਕੌੜੇ, ਆਲੂ ਪੂੜੀ, ਬ੍ਰੈਡ ਟੋਸਟ, ਨਮਕੀਨ ਮਿੱਠੇ ਚਾਵਲ ਦੇ ਸਟਾਲ ਵੀ ਲਗਾਏ ਗਏ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਅਰਵਿੰਦਰ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਸਮਾਗਮ 'ਚ ਨਿਰਭੈ ਸਿੰਘ, ਮਹਿੰਦਰ ਸਿੰਘ, ਵਸਾਖਾ ਸਿੰਘ, ਕੰਵਲਨੈਨ ਸਿੰਘ ਭਾਟੀਆ, ਰਾਮ ਸਿੰਘ, ਸੁਖਵਿੰਦਰ ਸਿੰਘ, ਗੁਰਚਰਨ ਸਿੰਘ ਸਿੱਧੂ, ਨਰਿੰਦਰ ਸਿੰਘ, ਮਲਕੀਅਤ ਸਿੰਘ, ਕੁਲਵੰਤ ਸਿੰਘ, ਪੂਰਨ ਸਿੰਘ, ਕਮਾਲ ਸਿੰਘ ਜੀਵਨਜੋਤ ਸਿੰਘ, ਗੁਰਦੀਪ ਸਿੰਘ, ਕੰਵਲਪ੍ਰੀਤ ਸਿੰਘ, ਰਾਜ ਕੁਮਾਰ ਸ਼ਰਮਾ, ਜਤਿੰਦਰ ਸਿੰਘ ਸੇਵਕ ਪਿ੍ੰਸ ਗੰਭੀਰ ਆਦਿ ਹਾਜ਼ਰ ਸਨ |
ਗੁ: ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਅੰਮਿ੍ਤ ਵੇਲੇ ਤੋਂ ਹੀ ਗੁਰਬਾਣੀ ਦਾ ਪ੍ਰਵਾਹ ਆਰੰਭ ਹੋਇਆ ਅਤੇ ਗੁਰੂ ਘਰ ਦੇ ਹਜੂਰੀ ਰਾਗੀ ਭਾਈ ਗਗਨਦੀਪ ਸਿੰਘ, ਅਮਨਦੀਪ ਸਿੰਘ ਨੇ ਸੰਗਤਾਂ ਨੂੰ ਆਸਾ ਜੀ ਦੀ ਵਾਰ ਬਾਣੀ ਦਾ ਕੀਰਤਨ ਸਰਵਣ ਕਰਵਾਇਆ ਅਤੇ ਸੰਗਤਾਂ ਨੇ ਸੰਗਤੀ ਰੂਪ ਵਿਚ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ | ਗਿਆਨੀ ਹਰਪ੍ਰੀਤ ਸਿੰਘ ਲੁਧਿਆਣੇ ਵਾਲਿਆਂ ਨੇ ਸੰਗਤਾਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਤੋਂ ਜਾਣੂੰ ਕਰਵਾਇਆ | ਭਾਈ ਸੱਤਾ ਭਾਈ ਬਲਵੰਡ ਅਕੈਡਮੀ ਦੇ ਬੱਚਿਆਂ ਨੇ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ ਅਤੇ ਗੁਰੂ ਘਰ ਦੀ ਇਸਤਰੀ ਸਤਿਸੰਗ ਦੀਆਂ ਬੀਬੀਆਂ ਨੇ ਵੀ ਸੰਗਤਾਂ ਨੂੰ ਇਲਾਹੀ ਬਾਣੀ ਦਾ ਕੀਰਤਨ ਸਰਵਣ ਕਰਵਾਏ | ਗਿਆਨੀ ਹਰਪ੍ਰੀਤ ਸਿੰਘ ਵਡਾਲਾ ਵਾਲਿਆਂ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਉਨ੍ਹਾਂ ਦੀਆਂ ਕੀਤੀਆਂ ਕੁਰਬਾਨੀਆਂ ਬਾਰੇ ਸੰਗਤਾਂ ਨੂੰ ਜਾਣਕਾਰੀ ਦਿੱਤੀ | ਭਾਈ ਦਿਲਬਾਗ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ਵਾਲਿਆਂ ਦੇ ਕੀਰਤਨੀ ਜੱਥੇ ਨੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਨਿਹਾਲ ਕੀਤਾ | ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਚੇਅਰਮੈਨ ਬਲਜੀਤ ਸਿੰਘ ਸੇਠੀ ਅਤੇ ਪਰਮਿੰਦਰ ਸਿੰਘ ਨੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਨਾਲ ਭਾਈ ਦਿਲਬਾਗ ਸਿੰਘ ਦੇ ਜੱਥੇ ਨੂੰ ਸਨਮਾਨਿਤ ਕੀਤਾ | ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਆਈਆ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਗਤਾਂ ਦੇ ਸਹਿਯੋਗ ਨਾਲ ਹੀ ਸਾਰੇ ਕਾਰਜ ਨੇਪਰੇ ਚੜਦੇ ਹਨ | ਸਮਾਗਮ 'ਚ ਕਰਤਾਰ ਸਿੰਘ ਬਰਾੜ, ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਯਸਪਾਲ ਸ਼ਿੰਘ, ਗੁਰਦੀਪ ਸਿੰਘ ਕਾਲੜਾ, ਰਜਿੰਦਰ ਸਿੰਘ ਭਾਟੀਆ, ਸੁਖਵਿੰਦਰ ਪਾਲ ਸਿੰਘ, ਚਰਨਜੀਤ ਸਿੰਘ ਪਾਇਲ, ਮਨਜੀਤ ਸਿੰਘ ਪਾਇਲ, ਦਲਜੀਤ ਸਿੰਘ, ਡਾ. ਪ੍ਰੇਮ ਸਿੰਘ ਚਾਵਲਾ, ਤਰਲੋਕ ਸਿੰਘ ਸਚਦੇਵਾ, ਜਗਜੀਵਨ ਸਿੰਘ ਸੋਹਨਪਾਲ ਅਤੇ ਬਲਜੀਤ ਸਿੰਘ ਆਦਿ ਹਾਜ਼ਰ ਸਨ |
ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ
ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਸਬੰਧੀ ਗੁਰਮਤਿ ਸਮਾਗਮ ਕਰਵਾਏ ਗਏ, ਜਿਸ ਵਿਚ ਭਾਈ ਰਣਧੀਰ ਸਿੰਘ, ਭਾਈ ਭੁਪਿੰਦਰ ਸਿੰਘ, ਭਾਈ ਜਸਵਿੰਦਰ ਸਿੰਘ ਭਾਈ ਜਗਤਾਰ ਸਿੰਘ ਖਾਲਸਾ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ), ਭਾਈ ਗੁਰਤੇਜ ਸਿੰਘ ਗਹਿਰ, ਭਾਈ ਓਮਪ੍ਰੀਤ ਸਿੰਘ ਲੁਧਿਆਣਾ ਵਾਲੇ, ਬੀਬੀ ਇੰਦਰਜੀਤ ਕੌਰ ਲੁਧਿਆਣਾ, ਸਪਰਿੰਗ ਡੇਲ ਪਬਲਿਕ ਸਕੂਲ ਦੇ ਬੱਚੇ, ਭਾਈ ਮਨਦੀਪ ਸਿੰਘ, ਭਾਈ ਜਗਤਾਰ ਸਿੰਘ ਹਜੂਰੀ ਰਾਗੀ ਜੱਥਾ ਗੁ: ਕਲਗੀਧਰ ਸਾਹਿਬ, ਗਿਆਨੀ ਬੇਅੰਤ ਸਿੰਘ, ਗਿਆਨੀ ਜਗਮੋਹਨ ਸਿੰਘ ਹਜੂਰੀ ਕਥਾਵਚਕ ਗੁ: ਕਲਗੀਧਰ ਸਾਹਿਬ ਵਾਲਿਆਂ ਗੁਰਬਾਣੀ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ | ਸਮਾਗਮ ਦੌਰਾਨ ਪੰਜ ਪਿਆਰਿਆਂਦੀ ਅਗਵਾਈ ਹੇਠ ਅੰਮਿ੍ਤ ਦਾ ਬਾਟਾ ਤਿਆਰ ਕੀਤਾ ਗਿਆ ਅਤੇ ਅੰਮਿ੍ਤ ਅਭਿਲਾਖੀਆਂ ਨੇ ਅੰਮਿ੍ਤ ਦਾਤ ਪ੍ਰਾਪਤ ਕੀਤੀ | ਸਮਾਗਮ 'ਚ ਗੁਰਮੀਤ ਸਿੰਘ ਪ੍ਰਧਾਨ, ਜਰਨੈਲ ਸਿੰਘ ਜਨਰਲ ਸਕੱਤਰ, ਭੁਪਿੰਦਰਪਾਲ ਸਿੰਘ ਧਵਨ ਮੀਤ ਪ੍ਰਧਾਨ, ਮੇਜਰ ਸਿੰਘ ਪ੍ਰਧਾਨ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ, ਦਲਜੀਤ ਸਿੰਘ ਭਾਟੀਆ, ਅਮਰਜੀਤ ਸਿੰਘ, ਬਲਜੀਤ ਸਿੰਘ ਬੀਤਾ, ਮਨਜੀਤ ਸਿੰਘ ਸਹਿਗਲ ਪਿ੍ਤਪਾਲ ਸਿੰਘ, ਗੁਰਚਰਨ ਸਿੰਘ ਚੰਨ, ਸੰਤੋਖ ਸਿੰਘ ਖੁਰਾਣਾ ਮੀਤ ਪ੍ਰਧਾਨ, ਅਮਨਪ੍ਰੀਤ ਸਿੰਘ ਅਮਨ, ਹਰਵਿੰਦਰ ਸਿੰਘ ਹੈਪੀ ਕਾਲੜਾ, ਮੋਹਿੰਦਰਪਾਲ ਸਿੰਘ ਧਵਨ, ਦਰਸ਼ਨ ਸਿੰਘ ਰਾਜੂ, ਹਰਪ੍ਰੀਤ ਸਿੰਘ ਟਿੰਕੂ, ਤਰਨਜੀਤ ਸਿੰਘ, ਜਸਵਿੰਦਰ ਸਿੰਘ ਹੈਪੀ, ਦਰਸ਼ਨ ਸਿੰਘ ਦਰਸ਼ੀ, ਤੇਜਿੰਦਰਪਾਲ ਸਿੰਘ, ਹਰਕੀਰਤ ਸਿੰਘ, ਗੁਰਮਿੰਦਰ ਸਿੰਘ ਬਤਰਾ,ਜਸਵਿੰਦਰ ਸਿੰਘ, ਸੰਦੀਪ ਸਿੰਘ, ਰਛਪਾਲ ਸਿੰਘ, ਚਰਨਜੀਤ ਸਿੰਘ, ਸੁਰਜੀਤ ਸਿੰਘ, ਹਰਸ਼ਰਨ ਸਿੰਘ ਪਾਹਵਾ, ਹਰਮਿੰਦਰ ਸਿੰਘ ਬਿੱਟੂ, ਹਰਵਿੰਦਰ ਸਿੰਘ ਕਾਲਾ ਆਦਿ ਹਾਜ਼ਰ ਸਨ |
ਗੁ: ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਵਿਖੇ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਮੌਕੇ ਮਹਾਨ ਗੁਰਮਤਿ ਸਮਾਗਮ ਕਰਵਾਏ ਗਏ, ਜਿਸ ਵਿਚ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਦਾ ਜੱਥਾ, ਭਾਈ ਜੋਧਵੀਰ ਸਿੰਘ ਨਨਕਾਣਾ ਸਾਹਿਬ ਵਾਲੇ, ਭਾਈ ਸੇਵਕ ਸਿੰਘ ਯੂ.ਐਸ.ਏ. ਵਾਲੇ, ਭਾਈ ਅਵਤਾਰ ਸਿੰਘ ਲੁਧਿਆਣਾ ਵਾਲੇ, ਭਾਈ ਰਣਜੀਤ ਸਿੰਘ ਲੁਧਿਆਣਾ ਵਾਲੇ, ਭਾਈ ਸਤਿੰਦਰਪਾਲ ਸਿੰਘ ਅਖੰਡ ਕੀਰਤਨੀ ਜੱਥਾ, ਭਾਈ ਸੁਖਜਿੰਦਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਗਿਆਨੀ ਸੁਖਵਿੰਦਰ ਸਿੰਘ ਨੇ ਗੁਰਬਾਣੀ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਤੋਂ ਜਾਣੂ ਕਰਵਾਇਆ | ਮੁੱਖ ਸੇਵਾਦਾਰ ਬਾਬਾ ਅਜੀਤ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਰਾਗੀ ਜੱਥਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਸਮਾਗਮ 'ਚ ਸਵਰਨ ਸਿੰਘ ਪ੍ਰਧਾਨ, ਜਗਜੀਤ ਸਿੰਘ ਜੱਗਾ, ਪ੍ਰਲਾਦ ਸਿੰਘ ਢੱਲ, ਧਰਮ ਸਿੰਘ ਬਾਜਵਾ, ਪ੍ਰੀਤਮ ਸਿੰਘ, ਜਸਪ੍ਰੀਤ ਸਿੰਘ, ਤਿ੍ਲੋਚਨ ਸਿੰਘ ਮਨੋਚਾ, ਹਰਵਿੰਦਰ ਸਿੰਘ, ਮਨਿੰਦਰ ਸਿੰਘ ਆਹੂਜਾ, ਮੈਨੇਜਰ ਸਰਵਨ ਸਿੰਘ ਆਦਿ ਹਾਜ਼ਰ ਸਨ |
ਗੁਰਦੁਆਰਾ ਛਾਉਣੀ ਮੁਹੱਲਾ
ਗੁਰਦੁਆਰਾ ਛਾਉਣੀ ਮੁਹੱਲਾ ਵਿਖੇ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ | ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠਾਂ ਦੇ ਭੋਗ ਪਾਉਣ ਉਪਰੰਤ ਉਘੇ ਕੀਰਤਨੀ ਜਥੇ, ਕਥਾਵਾਚਕਾਂ ਤੇ ਸੰਤ-ਮਹਾਪੁਰਸ਼ਾਂ ਨੇ ਭਾਰੀ ਗਿਣਤੀ 'ਚ ਜੁੜੀਆਂ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਯਾਤਰਾ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਏਸੀਪੀ ਬਿਟਨ ਅਟਵਾਲ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਾਬਕਾ ਕੌਂਸਲਰ ਲਾਲਾ ਸੁਰਿੰਦਰ ਅਟਵਾਲ ਅਤੇ ਭਾਈ ਮੰਨਾ ਸਿੰਘ ਨਗਰ ਦੇ ਪ੍ਰਧਾਨ ਜਸਪਾਲ ਸਿੰਘ ਢੱਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਸਮਾਗਮ ਦੌਰਾਨ ਪ੍ਰਬੰਧਕਾਂ ਵਲੋਂ ਲਾਲਾ ਸੁਰਿੰਦਰ ਅਟਵਾਲ ਅਤੇ ਪ੍ਰਧਾਨ ਜਸਪਾਲ ਸਿੰਘ ਢੱਲ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਪ੍ਰਧਾਨ ਰਜਿੰਦਰ ਸਿੰਘ ਨਾਗਪਾਲ, ਪ੍ਰਬੰਧਕ ਕਮੇਟੀ ਦੇ ਮੈਂਬਰ ਮਨਜੀਤ ਸਿੰਘ ਸਭਰਵਾਲ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ |
ਗੁਰਦੁਆਰਾ ਚਰਨਛੋਹ ਪਾਤਸ਼ਾਹੀ ਛੇਵੀਂ
ਗੁਰਦੁਆਰਾ ਚਰਨਛੋਹ ਪਾਤਸ਼ਾਹੀ ਛੇਵੀਂ ਨਿਊ ਪੰਜਾਬ ਮਾਤਾ ਨਗਰ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਗੁਰਮਤਿ ਸਮਾਗਮ ਕਰਵਾਏ ਗਏ, ਜਿਸ ਵਿਚ ਭਾਈ ਕੁਲਵਿੰਦਰ ਸਿੰਘ ਖਾਲਸਾ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ ਦੇ ਜੱਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਮੁੱਖ ਸੇਵਾਦਾਰ ਸਤਵਿੰਦਰ ਸਿੰਘ ਜਵੱਦੀ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਹੈਡ ਗ੍ਰੰਥੀ ਰਾਜਪਾਲ ਸਿੰਘ, ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਖੰਗੂੜਾ, ਯੂਥ ਪ੍ਰਧਾਨ ਅਮਰਿੰਦਰ ਸਿੰਘ ਐਮ.ਪੀ. ਜਵੱਦੀ, ਰਾਮ ਆਸਰਾ ਸਿੰਘ, ਪਰਮਜੀਤ ਸਿੰਘ, ਗਗਨ ਸਿੰਘ, ਅਵਤਾਰ ਸਿੰਘ, ਪ੍ਰੇਮ ਸਿੰਘ, ਹਰਕੰਵਲ ਸਿੰਘ, ਜਸ਼ਨਦੀਪ ਕੌਰ, ਧਨਵੀਰ ਸਿੰਘ, ਰਣਜੀਤ ਕੌਰ, ਹਰਪ੍ਰੀਤ ਕੌਰ, ਅਮਰਜੀਤ ਸਿੰਘ ਕੌਰ, ਹਰਮਿੰਦਰ ਕੌਰ, ਰਵਿੰਦਰ ਕੌਰ, ਮਨਮੋਹਨ ਕੌਰ, ਬਲਜਿੰਦਰ ਕੌਰ, ਜਸਵੀਰ ਕੌਰ, ਨਵਜੋਤ ਕੌਰ, ਹਰਮੀਤ ਕੌਰ, ਜਤਿੰਦਰ ਸਿੰਘ ਹੈਪੀ, ਹਰਜੀਤ ਸਿੰਘ, ਨਿਰਮਲ ਸਿੰਘ ਸੰਧੂ, ਗੁਰਦੀਪ ਸਿੰਘ, ਸੁਖਅਵਤਾਰ ਸਿੰਘ ਆਦਿ ਹਾਜ਼ਰ ਸਨ |
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਖੁੱਡ ਮੁਹੱਲਾ
ਗਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਖੁੱਡ ਮੁਹੱਲਾ ਵਿਖੇ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਅੰਮਿ੍ਤ ਵੇਲੇ ਤੋਂ ਭਾਈ ਮਨਜੀਤ ਸਿੰਘ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਦਾ ਜੱਥਾ, ਬੀਬੀ ਸਨਮਦੀਪ ਕੌਰ, ਭਾਈ ਕਰਨਜੀਤ ਸਿੰਘ, ਭਾਈ ਮੋਹਨ ਸਿੰਘ ਅਤੇ ਉਨ੍ਹਾਂ ਦੇ ਜੱਥੇ ਵੱਲੋਂ ਗੁਰਬਾਣੀ ਸ਼ਬਦ ਕੀਰਤਨ ਦੀ ਸੇਵਾ ਨਿਭਾਈ ਗਈ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਲਜੀਤ ਸਿੰਘ ਦੁਖੀਆ, ਵਿਧਾਇਕ ਅਸ਼ੋਕ ਪ੍ਰਾਸ਼ਰ ਪੱਪੀ ਨੇ ਸੰਗਤੀ ਰੂਪ ਵਿਚ ਰਾਗੀ ਜਥਿਆਂ ਨੂੰ ਸਿਰਪਾਓ ਭੇਟ ਕੀਤੇ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਦੀਆਂ ਵਧਾਈਆਂ ਦਿੱਤੀਆਂ | ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ | ਸਮਾਗਮ 'ਚ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ, ਹਰਜੀਤ ਸਿੰਘ ਮਲਹੋਤਰਾ, ਤਰਲੋਚਨ ਸਿੰਘ ਬੱਬਰ, ਜਗਜੀਤ ਸਿੰਘ ਸਹਿਗਲ, ਇੰਦਰਜੀਤ ਸਿੰਘ ਗੋਲਾ, ਵਰਿੰਦਰ ਸਿੰਘ, ਤੇਜਿੰਦਰ ਸਿੰਘ ਡੰਗ, ਜਗਮੋਹਨ ਸਿੰਘ ਬਿੰਦਰਾ, ਹਰਵਿੰਦਰ ਸਿੰਘ, ਜਗਮੋਹਨ ਸਿੰਘ ਸਿੱਬਲ, ਰਵਿੰਦਰ ਸਿੰਘ, ਦਲਜੀਤ ਸਿੰਘ, ਵਰਿੰਦਰਪਾਲ ਸਿੰਘ, ਨਵਲਜੀਤ ਸਿੰਘ ਆਦਿ ਹਾਜ਼ਰ ਸਨ |
ਗੁਰਦੁਆਰਾ ਦੂਖ ਨਿਵਾਰਨ ਸਾਹਿਬ
ਗੁਰਦੁਆਰਾ ਦੂਖ ਨਿਵਾਰਨ ਸਾਹਿਬ, ਫੀਲਡਗੰਜ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਪੂਰਵਕ ਮਨਾਇਆ ਗਿਆ | ਸਮਾਗਮ ਦੌਰਾਨ ਭਾਈ ਕੁਲਦੀਪ ਸਿੰਘ, ਭਾਈ ਕੁਲਵਿੰਦਰ ਸਿੰਘ, ਭਾਈ ਸੁਖਵੰਤ ਸਿੰਘ (ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ) ਭਾਈ ਪਿ੍ਤਪਾਲ ਸਿੰਘ ਕੈਨੇਡਾ, ਗਿਆਨੀ ਸੁਖਬੀਰ ਸਿੰਘ ਕਵੀਸ਼ਰੀ ਜੱਥਾ, ਭਾਈ ਕੁਲਵਿੰਦਰ ਸਿੰਘ ਤਰਨਤਾਰਨ, ਭਾਈ ਤਨਜਿੰਦਰ ਸਿੰਘ ਮਾਣੂਕੇ, ਬੀਬੀ ਰਣਜੀਤ ਕੌਰ ਅਖੰਡ ਕੀਰਤਨੀ ਜਥਾ, ਭਾਈ ਰਜਿੰਦਰਪਾਲ ਸਿੰਘ ਰਾਜੂ ਵੀਰ ਜੀ, ਭਾਈ ਪਰਮਿੰਦਰ ਸਿੰਘ ਬਾਬਾ ਬਕਾਲਾ, ਭਾਈ ਨਵਦੀਪ ਸਿੰਘ ਲੁਧਿਆਣਾ, ਭਾਈ ਜਸਪ੍ਰੀਤ ਸਿੰਘ ਮੋਹਾਲੀ ਵਾਲਿਆਂ ਵਲੋਂ ਸ਼ਬਦ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ | ਕਥਾਵਾਚਕਾਂ ਨੇ ਗੁਰੂ ਸਾਹਿਬ ਦੇ ਅਦੁੱਤੀ ਜੀਵਨ ਅਤੇ ਪੰਥਕ
ਸਿਧਾਂਤਾਂ ਬਾਰੇ ਵਿਸਥਾਰ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕੀਤੀ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਪ੍ਰਿਤਪਾਲ ਸਿੰਘ, ਸੈਕਟਰੀ ਅਵਤਾਰ ਸਿੰਘ, ਗੁਰਪ੍ਰੀਤ ਸਿੰਘ ਵਿੰਕਲ, ਜਤਿੰਦਰ ਸਿੰਘ, ਰਣਦੀਪ ਸਿੰਘ, ਜਗਜੀਤ ਸਿੰਘ, ਗੁਰਦੀਪ ਸਿੰਘ, ਕੁਲਦੀਪ ਸਿੰਘ ਦੁਆ, ਬੀਬੀ ਰਜਿੰਦਰ ਕੌਰ ਖਾਲਸਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ।
ਗੁਰਦੁਆਰਾ ਸ਼ਹੀਦਾਂ ਫੇਰੂਮਾਨ
ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਕ ਵਿਖੇ ਦਸਮ ਪਿਤਾ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਗਏ। ਅੰਮ੍ਰਿਤ ਵੇਲੇ ਤੋਂ ਪੰਥ ਦੇ ਪ੍ਰਸਿੱਧ ਅਤੇ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਜੱਥਿਆਂ ਭਾਈ ਪਰਮਵੀਰ ਸਿੰਘ, ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਗੁਰਸ਼ਰਨ ਸਿੰਘ ਕੋਮਲ, ਬੀਬੀ ਪਲਵਿੰਦਰ ਕੌਰ ਖਾਲਸਾ, ਭਾਈ ਰਜਿੰਦਰ ਸਿੰਘ ਕੋਮਲ, ਭਾਈ ਸੁਖਜਿੰਦਰ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਕੀਰਤਨ ਜਥੇ ਨੇ ਗੁਰਬਾਣੀ ਕੀਰਤਕਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਕਥਾ ਵਾਚਕ ਭਾਈ ਮਨਪ੍ਰੀਤ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਦਸ਼ਮ ਪਿਤਾ ਦੇ ਜੀਵਨ, ਬਲਿਦਾਨ ਅਤੇ ਖਾਲਸਾ ਪੰਥ ਦੀ ਸਾਜਨਾ ਬਾਰੇ ਪ੍ਰਕਾਸ਼ ਪਾਇਆ ਅਤੇ ਸੰਗੀਤ ਰੂਪ ਵਿਚ ਰਾਗੀ ਜੱਥਿਆਂ ਨੂੰ ਸਿਰਪਾਓ ਭੇਟ ਕੀਤੇ। ਸਮਾਗਮ 'ਚ ਤੇਜਿੰਦਰ ਸਿੰਘ ਡੰਗ, ਤਰਲੋਚਨ ਸਿੰਘ ਬੱਬਰ, ਜਤਿੰਦਰਪਾਲ ਸਿੰਘ ਸਲੂਜਾ, ਅਰਜਨ ਸਿੰਘ ਚੀਮਾ, ਇੰਦਰਜੀਤ ਸਿੰਘ ਮੱਕੜ, ਪਰਮਜੀਤ ਸਿੰਘ ਲਾਇਲਪੁਰੀ, ਸੁਰਿੰਦਰਜੀਤ ਸਿੰਘ ਮੱਕੜ, ਬਲਜੀਤ ਸਿੰਘ ਦੁਖੀਆ, ਇੰਦਰਜੀਤ ਸਿੰਘ ਗੋਲਾ, ਅਵਤਾਰ ਸਿੰਘ ਪਨੇਸਰ, ਲਖਵਿੰਦਰ ਸਿੰਘ ਲੱਖਾ, ਪ੍ਰੀਤਮ ਸਿੰਘ ਮਣਕੂ, ਸੁਰਿੰਦਰ ਸਿੰਘ ਨਾਰੰਗ, ਮੋਹਣ ਸਿੰਘ, ਸੁਰਜੀਤ ਸਿੰਘ, ਸਵਰਨ ਸਿੰਘ, ਦਵਿੰਦਰ ਕੌਰ ਸੋਹਲ, ਤਨਵੀਰ ਕੌਰ, ਦਵਿੰਦਰ ਸਿੰਘ ਸਿੱਬਲ, ਪਰਮਿੰਦਰ ਸਿੰਘ, ਰਵਿੰਦਰ ਸਿੰਘ ਰਵੀ, ਸੁਨੀਲ ਕੁਮਾਰ, ਗੁਰਮੀਤ ਸਿੰਘ, ਗੁਰਦੇਵ ਸਿੰਘ ਖੁੱਲਰ ਵੀ ਗੁਰੂ ਘਰ ਨਤਮਸਤਕ ਹੋਏ।
ਫੁੱਲਾਂਵਾਲ/ਇਆਲੀ/ਥਰੀਕੇ, 5 ਜਨਵਰੀ (ਮਨਜੀਤ ਸਿੰਘ ਦੁੱਗਰੀ)-ਫੁੱਲਾਂਵਾਲ, ਇਆਲੀ, ਥਰੀਕੇ ਸਟੇਸ਼ਨ ਅਧੀਨ ਆਉਂਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਅੰਦਰ ਸਰਬੰਸ ਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਸਹਿਤ ਮਨਾਇਆ ਗਿਆ।
ਗੁਰਦੁਆਰਾ ਭਾਈ ਬਾਲਾ ਜੀ
ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਪਿੰਡ ਦਾਦ ਦੇ ਗੁਰਦੁਆਰਾ ਭਾਈ ਬਾਲਾ ਜੀ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤ ਵਲੋਂ ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਸਹਿਤ ਮਨਾਇਆ ਗਿਆ। ਪਰਸੋਂ ਰੋਜ਼ ਤੋਂ ਆਰੰਭ ਕੀਤੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਸਵੇਰੇ 8 ਵਜੇ ਪਾਉਣ ਉਪਰੰਤ ਸਜੇ ਦੀਵਾਨਾਂ ਅੰਦਰ ਗਿਆਨੀ ਹਰਬੰਸ ਸਿੰਘ ਹਜ਼ੂਰੀ ਕਥਾਵਾਚਕ, ਭਾਈ ਗੁਰਮੇਲ ਸਿੰਘ ਬਰਨਾਲਾ, ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਪਬਲਿਕ ਸਕੂਲ ਠੱਕਰਵਾਲ ਦੇ ਵਿਦਿਆਰਥੀਆਂ ਦੇ ਕੀਰਤਨੀ ਜੱਥੇ, ਭਾਈ ਅਵਤਾਰ ਸਿੰਘ ਮੁਲਤਾਨੀ ਦੇ ਰਾਗੀ ਜੱਥੇ ਤੋਂ ਇਲਾਵਾ ਬੀਬੀ ਇੰਦਰਜੀਤ ਕੌਰ ਹਜੂਰੀ ਰਾਗੀ ਜੱਥੇ ਵਲੋਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈਆਂ ਆਈਆਂ ਸੰਗਤਾਂ ਨੂੰ ਕਥਾ ਵਿਚਾਰਾਂ ਅਤੇ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਸ਼ਬਦ ਗੁਰੂ ਨਾਲ ਜੋੜਿਆ ਗਿਆ, ਜਿਨ੍ਹਾਂ ਦਾ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਚਰਨਜੀਤ ਸਿੰਘ, ਮੈਨੇਜਰ ਭਾਈ ਗੁਰਮੀਤ ਸਿੰਘ ਅਤੇ ਹੈੱਡ ਗ੍ਰੰਥੀ ਭਾਈ ਅਮਨ ਸਿੰਘ ਵਲੋਂ ਗੁਰੂ ਘਰ ਦੇ ਬਖਸ਼ਿਸ਼ ਸਿਰੋਪਾਉ ਦੇ ਕੇ ਸਨਮਾਨ ਕੀਤਾ ਗਿਆ।
ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸਤਿਸੰਗ ਸਭਾ ਹਾਊਸਿੰਗ ਬੋਰਡ ਕਾਲੋਨੀ
ਭਾਈ ਰਣਧੀਰ ਸਿੰਘ ਨਗਰ ਸਥਿਤ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸਤਿਸੰਗ ਸਭਾ ਹਾਊਸਿੰਗ ਬੋਰਡ ਕਾਲੋਨੀ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤ ਵਲੋਂ ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਸਹਿਤ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾੳੇਣ ਉਪਰੰਤ ਭਾਈ ਗੁਰਜੀਤ ਸਿੰਘ ਨੇ ਕਥਾ ਵਿਚਾਰਾਂ, ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ, ਗੁਰੂ ਘਰ ਹਜੂਰੀ ਰਾਗੀ ਜਥੇ ਭਾਈ ਕੁਲਦੀਪ ਸਿੰਘ, ਰਾਗੀ ਜੱਥਾ ਭਾਈ ਨਿਰਮਲ ਸਿੰਘ ਪੰਜਵੜ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਨੇ ਸੰਗਤਾਂ ਨੂੰ ਕੀਰਤਨ ਰਾਹੀਂ ਗੁਰੂ ਸ਼ਬਦ ਨਾਲ ਜੋੜਿਆ। ਭਾਈ ਗੁਰਜੀਤ ਸਿੰਘ ਦੇ ਅਰਦਾਸ ਕਰਨ ਉਪਰੰਤ ਭਾਈ ਅਵਤਾਰ ਸਿੰਘ ਨੇ ਸੰਗਤ ਨੂੰ ਹੁਕਮਨਾਮਾ ਸਰਵਣ ਕਰਵਾਇਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਜਥੇਦਾਰ ਨਛੱਤਰ ਸਿੰਘ ਸਿੱਧੂ, ਜਨਰਲ ਸਕੱਤਰ ਗੁਰਦੀਪ ਸਿੰਘ ਲੀਲ ਨੇ ਸੰਗਤਾਂ ਨੂੰ ਜੀ ਆਇਆਂ ਕਿਹਾ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੱਤੀ। ਇਸ ਮੌਕੇ ਜਥੇਦਾਰ ਚਰਨ ਸਿੰਘ, ਗੁਰਦੀਪ ਸਿੰਘ ਘੁਮਾਣ, ਗੁਰਮੀਤ ਸਿੰਘ ਕੋਚਰ, ਜਗਦੀਪ ਸਿੰਘ ਭੱਠਲ, ਅਵਤਾਰ ਸਿੰਘ ਨਿਰਬਾਣ, ਮਾਸਟਰ ਬਲਰਾਜ ਸਿੰਘ, ਭਗਤ ਸਿੰਘ, ਡਾ. ਮਹਿੰਦਰ ਸਿੰਘ, ਬੂਟਾ ਸਿੰਘ, ਸਾਬਕਾ ਪੁਲਿਸ ਅਫ਼ਸਰ ਰਘਵੀਰ ਸਿੰਘ, ਬਲਵੀਰ ਸਿੰਘ ਗਰੇਵਾਲ, ਬਲਜੀਤ ਸਿੰਘ ਬਬਲੂ, ਪਰਵੀਨਪਾਲ ਸਿੰਘ, ਸਾਬਕਾ ਪ੍ਰਧਾਨ ਰਜਿੰਦਰ ਸਿੰਘ ਗੋਲਡੀ, ਅਵਤਾਰ ਸਿੰਘ ਹਾਸ, ਭੁਪਿੰਦਰ ਸਿੰਘ, ਸਾਬਕਾ ਪ੍ਰਧਾਨ ਜੇ ਬਲਾਕ ਪੰਧੇਰ, ਸੁਰਿੰਦਰ ਸਿੰਘ, ਦਵਿੰਦਰ ਸਿੰਘ, ਸਰਦੂਲ ਸਿੰਘ, ਰਤਨ ਚੋਪੜਾ, ਡਾ. ਦਰਸ਼ਨ ਸਿੰਘ, ਡਾ. ਪ੍ਰਿਤਪਾਲ ਸਿੰਘ ਆਲਮਗੀਰ, ਕਮਲਜੀਤ ਸਿੰਘ ਕੋਚਰ, ਕੁਲਜੀਤ ਸਿੰਘ ਕਾਕਾ, ਦਵਿੰਦਰ ਸਿੰਘ ਟੀਟੂ, ਕੁਲਵਿੰਦਰ ਸਿੰਘ ਯੂ.ਐਸ.ਏ, ਨਾਹਰ ਸਿੰਘ, ਰਾਮਸਰਨ ਸਿੰਘ, ਕਮਲਜੀਤ ਸਿੰਘ, ਤਰਨਜੋਤ ਸਿੰਘ, ਸੁਖਬੀਰ ਸਿੰਘ ਬਿੱਟੂ, ਸੁਰਜੀਤ ਸਿੰਘ ਬਰਨਾਲਾ, ਜਗਦੀਸ਼ ਸਿੰਘ ਬਿੱਟੂ, ਭੁਪਿੰਦਰ ਸਿੰਘ ਭਿੰਦਾ, ਅਵਤਾਰ ਸਿੰਘ ਸੈਣੀ, ਅਮਨਦੀਪ ਸਿੰਘ ਸੱਪਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ।
ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਸਿਟੀ ਇਨਕਲੇਵ
ਦੁੱਗਰੀ ਧਾਂਦਰਾ ਰੋਡ ਸਥਿਤ ਸਿਟੀ ਇਨਕਲੇਵ ਦੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਅ, ਜਿਸ ਦੌਰਾਨ ਭਾਈ ਗੁਰਮਿੰਦਰ ਸਿੰਘ (ਸਿੰਗਾਪੁਰ ਵਾਲੇ) ਬੀਬਾ ਹਰਸੀਨ ਕੌਰ, ਬੀਬਾ ਗੁਰਬਾਨੀ ਕੌਰ ਅਤੇ ਗੁਰਦੁਆਰਾ ਸਾਹਿਬ ਦੇ ਇਸਤਰੀ ਸਤਿਸੰਗ ਸਭਾ ਜੱਥੇ ਨੇ ਸੰਗਤਾਂ ਨੂੰ ਇਲਾਹੀ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਗਵਿੰਦਰਪਾਲ ਸਿੰਘ ਗੋਲਡੀ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਆਏ ਰਾਗੀ ਜੱਥਿਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਭਾਈ ਕਰਮਵੀਰ ਸਿੰਘ, ਦਲਜੀਤ ਸਿੰਘ, ਮਨਜੀਤ ਸਿੰਘ, ਮਹਿੰਦਰ ਸਿੰਘ, ਅਮਰਜੀਤ ਸਿੰਘ, ਬਲਜਿੰਦਰ ਸਿੰਘ, ਪ੍ਰਿਤਪਾਲ ਸਿੰਘ, ਪ੍ਰੇਮ ਸਿੰਘ, ਸੰਦੀਪ ਅਹੂਜਾ, ਪਰਮਜੀਤ ਸਿੰਘ ਬੇਦੀ, ਵਿਕਰਮਜੀਤ ਸਿੰਘ ਧਾਲੀਵਾਲ, ਅਮਰਜੀਤ ਸਿੰਘ ਸੂਰੀ, ਹਰਭਜਨ ਕੌਰ, ਹਰਬੀਰ ਕੌਰ, ਰਵਿੰਦਰ ਕੌਰ, ਪਰਮਜੀਤ ਕੌਰ, ਹਰਭਜਨ ਕੌਰ, ਬਲਵਿੰਦਰ ਕੌਰ, ਗੁਰਪ੍ਰੀਤ ਕੌਰ, ਸਰੋਜ ਬਾਲਾ, ਮਨਜੀਤ ਕੌਰ, ਰਜਨੀ ਆਦਿ ਨੇ ਵੀ ਸੰਗਤੀ ਰੂਪ ਵਿਚ ਹਾਜ਼ਰੀ ਭਰੀ ਅਤੇ ਪ੍ਰਬੰਧਕਾਂ ਵਲੋਂ ਸੰਗਤਾਂ ਲਈ ਲੰਗਰ ਦੇ ਪ੍ਰਬੰਧ ਕੀਤੇ ਗਏ।