20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਮਹਾਂਨਗਰ 'ਚ ਨਗਰ ਨਿਗਮ ਦਾ ਪੀਲਾ ਪੰਜਾ ਚੱਲਿਆ ਫੋਕਲ ਪੁਆਇੰਟ ਇਲਾਕੇ 'ਚ ਨਾਜਾਇਜ਼ ਕਬਜ਼ੇ ਹਟਾਏ <br/>

Ad Position 21
No active advertisement
ਸ਼ਹਿਰ ਦੇ ਫੋਕਲ ਪੁਆਇੰਟ ਇਲਾਕੇ ਵਿਚੋਂ ਗਰੀਨ ਬੈਲਟ ਇਲਾਕੇ 'ਚ ਬਣੀਆਂ ਨਾਜਾਇਜ਼ ਝੁੱਗੀਆਂ ਨੰੂ ਹਟਾਉਂਦੇ ਹੋਏ ਨਗਰ ਨਿਗਮ ਦਾ ਅਮਲਾ | ਤਸਵੀਰ-ਸੇਵਕ ਸਿੰਘ <br/> 06-01-2026
ਲੁਧਿਆਣਾ, 5 ਜਨਵਰੀ (ਭੁਪਿੰਦਰ ਸਿੰਘ ਬੈਂਸ)-ਮਹਾਂਨਗਰ ਵਿਚ ਨਾਜਾਇਜ਼ ਉਸਾਰੀਆਂ ਅਤੇ ਕਬਜ਼ਿਆਂ ਖ਼ਿਲਾਫ਼ ਨਗਰ ਨਿਗਮ ਵਲੋਂ ਚਲਾਈ ਜਾ ਰਹੀ ਮੁਹਿੰਮ ਨੰੂ ਹੋਰ ਤੇਜ ਕਰ ਦਿੱਤਾ ਗਿਆ | ਇਸ ਮੁਹਿੰਮ ਤਹਿਤ ਜ਼ੋਨ ਬੀ. ਦੀ ਤਹਿਬਾਜ਼ਾਰੀ ਸ਼ਾਖਾ ਵਲੋਂ ਫੋਕਲ ਪੁਆਇੰਟ ਇਲਾਕੇ ਵਿਚ ਪੀਲਾ ਪੰਜਾ ਚਲਾਕੇ ਨਾਜਾਇਜ਼ ਕਬਜ਼ੇ ਹਟਾਏ ਗਏ | ਜ਼ੋਨ ਬੀ. ਦੀ ਤਹਿਬਾਜ਼ਾਰੀ ਸ਼ਾਖਾ ਦੀ ਟੀਮ ਦੀ ਅਗਵਾਈ ਇੰਸਪੈਕਟਰ ਸੁਨੀਲ ਕੁਮਾਰ ਵਲੋਂ ਕੀਤੀ ਗਈ | ਟੀਮ ਨੇ ਫੋਕਲ ਪੁਆਇੰਟ ਫ਼ੇਜ਼ 7 ਤੇ 8 ਦੇ ਨਾਲ ਗਣਪਤੀ ਚੌਕ ਨੇੜੇ ਗਰੀਨ ਬੈਲਟ ਇਲਾਕਿਆਂ ਵਿਚ ਬਣੀਆਂ ਨਾਜਾਇਜ਼ ਝੱੁਗੀਆਂ ਅਤੇ ਪਾਰਕਾਂ ਦੁਆਲੇ ਕੀਤੇ ਗਏ ਕਬਜ਼ੇ ਹਟਾਏ | ਕਾਰਵਾਈ ਦੌਰਾਨ ਕਬਜ਼ਾਧਾਰੀਆਂ ਵਲੋਂ ਵਰਤਿਆ ਜਾ ਰਿਹਾ ਸਾਮਾਨ ਵੀ ਜ਼ਬਤ ਕਰ ਲਿਆ ਗਿਆ | ਇਸ ਮੌਕੇ ਇੰਸਪੈਕਟਰ ਸੁਨੀਲ ਕੁਮਾਰ ਨੇ ਦੱਸਿਆ ਕਿ ਨਗਰ ਨਿਗਮ ਨੰੂ ਫੋਕਲ ਪੁਆਇੰਟ ਦੇ ਗਰੀਨ ਬੈਲਟ ਇਲਾਕਿਆਂ ਅਤੇ ਪਾਰਕਾਂ ਦੇ ਆਲ਼ੇ-ਦੁਆਲੇ ਨਾਜਾਇਜ਼ ਕਬਜ਼ਿਆਂ ਸਬੰਧੀ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ | ਇਨ੍ਹਾਂ ਸ਼ਿਕਾਇਤਾਂ ਨੰੂ ਗੰਭੀਰਤਾ ਨਾਲ ਲੈਂਦਿਆਂ ਅੱਜ ਇਹ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ | ਉਨ੍ਹਾਂ ਸਪਸ਼ਟ ਕੀਤਾ ਕਿ ਸਰਕਾਰੀ ਜ਼ਮੀਨ 'ਤੇ ਕਿਸੇ ਵੀ ਕਿਸਮ ਦੇ ਨਾਜਾਇਜ਼ ਕਬਜ਼ੇ ਬਰਦਾਸ਼ਤ ਨਹੀਂ ਕੀਤੇ ਜਾਣਗੇ ਅਤੇ ਅਜਿਹੇ ਕਬਜ਼ਿਆਂ ਖ਼ਿਲਾਫ਼ ਇਹ ਮੁਹਿੰਮ ਭਵਿੱਖ ਵਿਚ ਵੀ ਨਿਰੰਤਰ ਜਾਰੀ ਰਹੇਗੀ |

Ad Position 22
No active advertisement
ਪਿਛਲੀ ਖ਼ਬਰ ਹਥਿਆਰਬੰਦ ਮੋਟਰਸਾਈਕਲ ਸਵਾਰਾਂ ਵਲੋਂ ਚਲਾਈਆਂ ਗੋਲੀਆਂ ਵਿਚ ਇਕ ਨÏਜਵਾਨ ਜ਼ਖਮੀ <br/> ਅਗਲੀ ਖ਼ਬਰ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸਾਹਿਬਾਨ 'ਚ ਸ਼ਰਧਾਪੂਰਵਕ ਮਨਾਇਆ <br/>
Ad Position 24