ਲੁਧਿਆਣਾ, 5 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮ ਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਭਗਵਾਨ ਦਾਸ ਕਾਲੋਨੀ ਵਿਚ ਅੱਜ ਦੁਪਹਿਰ ਦੋ ਮੋਟਰਸਾਈਕਲ ਸਵਾਰਾਂ ਵਲੋਂ ਚਲਾਈਆਂ ਗੋਲੀਆਂ ਵਿਚ ਇਕ ਨÏਜਵਾਨ ਜ਼ਖਮੀ ਹੋ ਗਿਆ ਹੈ | ਜਾਣਕਾਰੀ ਅਨੁਸਾਰ ਜ਼ਖਮੀ ਹੋਏ ਨੌਜਵਾਨ ਦੀ ਸ਼ਨਾਖ਼ਤ ਲਵ ਵਜੋਂ ਕੀਤੀ ਗਈ ਹੈ | ਉਸਦੀ ਉਮਰ 22 ਸਾਲ ਦੇ ਕਰੀਬ ਹੈ ਅਤੇ ਉਹ ਸਲੇਮ ਟਾਬਰੀ ਇਲਾਕੇ ਦਾ ਰਹਿਣ ਵਾਲਾ ਹੈ | ਅੱਜ ਦੁਪਹਿਰ 3.00 ਵਜੇ ਦੇ ਕਰੀਬ ਉਹ ਭਗਵਾਨ ਦਾਸ ਕਾਲੋਨੀ ਨੇੜੇ ਜਾ ਰਿਹਾ ਸੀ ਕਿ ਦੋ ਮੋਟਰਸਾਈਕਲ ਸਵਾਰ ਨੌਜਵਾਨ ਉਥੇ ਆਏ ਅਤੇ ਉਨ੍ਹਾਂ ਨੇ ਉਥੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ | ਇਕ ਗੋਲੀ ਲਵ ਦੇ ਪੈਰ ਵਿਚ ਲੱਗੀ ਅਤੇ ਉਹ ਲਹੂ ਲੁਹਾਨ ਹੋਇਆ ਉਤੇ ਹੀ ਡਿੱਗ ਪਿਆ | ਰੋਲ਼ੇ ਦੀ ਆਵਾਜ਼ ਸੁਣ ਕੇ ਲੋਕ ਇਕੱਠੇ ਹੋ ਗਏ | ਗੰਭੀਰ ਹਾਲਾਤ ਵਿਚ ਲਵ ਨੂੰ ਜ਼ਖਮੀ ਹਾਲਤ ਵਿਚ ਹਸਪਤਾਲ ਦਾਖਲ ਕਰਵਾਇਆ ਗਿਆ ਹੈ | ਸੂਚਨਾ ਮਿਲਦੇ ਉਚ ਪੁਲਿਸ ਅਧਿਕਾਰੀ ਮÏਕੇ 'ਤੇ ਪਹੁੰਚੇ | ਜਾਂਚ ਕਰ ਰਹੇ ਅਧਿਕਾਰੀ ਸਮੀਰ ਵਰਮਾ ਨੇ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਹਾਲ ਦੀ ਘੜੀ ਲਵ ਬਿਆਨ ਦੇਣ ਦੇ ਕਾਬਲ ਨਹੀਂ ਹੈ | ਉਨ੍ਹਾਂ ਦੱਸਿਆ ਕਿ ਲਵ ਦੇ ਬਿਆਨਾਂ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ | ਵਿਵਾਦ ਦਾ ਕਾਰਨ ਨਿੱਜੀ ਰਜਿੰਸ਼ ਦੱਸਿਆ ਜਾ ਰਿਹਾ ਹੈ | ਸਮੀਰ ਵਰਮਾ ਨੇ ਦੱਸਿਆ ਕਿ ਲਵ ਖ਼ਿਲਾਫ਼ ਪਹਿਲਾਂ ਵੀ ਤਿੰਨ ਮੁਕੱਦਮੇ ਦਰਜ ਹਨ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਉਥੇ ਨੇੜੇ ਲੱਗੇ ਸੀ.ਸੀ. ਟੀਵੀ ਕੈਮਰਿਆਂ ਦੀ ਫੁਟੇਜ ਵੀ ਕਬਜ਼ੇ ਵਿਚ ਲਈ ਜਾ ਰਹੀ ਹੈ ਤਾਂ ਜੋ ਹਮਲਾਵਰਾਂ ਦਾ ਪਤਾ ਲਗਾਇਆ ਜਾ ਸਕੇ, ਪਰ ਦੇਰ ਸ਼ਾਮ ਤੱਕ ਪੁਲਿਸ ਨੂੰ ਸਫਲਤਾ ਨਹੀਂ ਮਿਲੀ ਸੀ | ਦਿਨ ਦਿਹਾੜੇ ਸ਼ਹਿਰ ਦੇ ਭੀੜ ਵਾਲੇ ਇਲਾਕੇ ਵਿਚ ਹੋਈ ਇਸ ਘਟਨਾ ਕਾਰਨ ਇਲਾਕੇ ਵਿਚ ਦਹਿਸ਼ਤ ਦਾ ਮਾਹÏਲ ਪਾਇਆ ਜਾ ਰਿਹਾ ਹੈ |