ਲੁਧਿਆਣਾ, 6 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਮਹੰਤ ਪ੍ਰਵੀਨ ਦੀ ਅਗਵਾਈ ਹੇਠ 11 ਤੋਂ 21 ਫਰਵਰੀ ਤੱਕ ਪੱਖੋਵਾਲ ਰੋਡ 'ਤੇ ਮਾਂ ਬਗਲਾਮੁਖੀ ਧਾਮ ਵਿਖੇ 243 ਘੰਟੇ ਦਾ ਅਖੰਡ ਮਹਾਯੱਗ ਕਰਵਾਇਆ ਜਾ ਰਿਹਾ ਹੈ | ਅਖੰਡ ਮਹਾਯੱਗ ਲਈ ਧਾਮ ਦੇ ਸੇਵਕਾਂ ਵਲੋਂ ਦੇਸ਼ ਭਰ ਦੇ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਪ੍ਰਤੀਨਿਧੀਆਂ ਨੂੰ ਸੱਦਾ ਪੱਤਰ ਦਿੱਤੇ ਜਾ ਰਹੇ ਹਨ, ਜਿਸ ਤਹਿਤ ਧਾਮ ਸੇਵਕ ਅਤੇ ਲੁਧਿਆਣਾ ਦੇ ਮੇਅਰ ਇੰਦਰਜੀਤ ਕÏਰ ਅਤੇ ਰਵੀ ਆਨੰਦ ਨੇ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਸੋਦੀਆ, ਪੰਜਾਬ ਕੈਬਨਿਟ ਮੰਤਰੀ ਅਤੇ ਸੂਬਾ ਪ੍ਰਧਾਨ ਅਮਨ ਅਰੋੜਾ ਅਤੇ 'ਆਪ' ਨੇਤਾ ਆਦਿਲ ਅਹਿਮਦ ਖ਼ਾਨ ਨੂੰ ਸੱਦਾ ਪੱਤਰ ਦਿੱਤੇ | ਮਨੀਸ਼ ਸਸੋਦੀਆ ਨੇ ਅਖੰਡ ਮਹਾਯੱਗ ਦੇ ਸੱਦੇ ਨੂੰ ਸਵੀਕਾਰ ਕਰਦਿਆਂ ਕਿਹਾ ਕਿ ਅਖੰਡ ਮਹਾਯੱਗ ਪੰਜਾਬ ਦੀ ਏਕਤਾ ਅਤੇ ਅਖੰਡਤਾ ਨੂੰ ਬਣਾਈ ਰੱਖਣ ਵਿਚ ਮਦਦਗਾਰ ਸਾਬਤ ਹੋਵੇਗਾ¢ ਉਨ੍ਹਾਂ ਕਿਹਾ ਕਿ ਧਰਮ ਦਾ ਅਰਥ ਇਕਜੁੱਟ ਹੋਣਾ ਹੈ ਅਤੇ ਸਾਨੂੰ ਦੇਸ਼ ਅਤੇ ਪੰਜਾਬ ਦੀ ਏਕਤਾ ਅਤੇ ਅਖੰਡਤਾ ਨੂੰ ਬਣਾਈ ਰੱਖਣ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ¢ ਬੁਰੀਆਂ ਤਾਕਤਾਂ ਨੂੰ ਅੱਗੇ ਵਧਣ ਤੋਂ ਰੋਕਣਾ ਚਾਹੀਦਾ ਹੈ ਅਤੇ ਨਸ਼ੇ ਵਰਗੀਆਂ ਬੁਰਾਈਆਂ ਦਾ ਵੀ ਖ਼ਾਤਮਾ ਕਰਨਾ ਚਾਹੀਦਾ ਹੈ¢ ਅਮਨ ਅਰੋੜਾ ਨੇ ਕਿਹਾ ਕਿ ਮਾਂ ਬਗਲਾਮੁਖੀ ਧਾਮ ਦੇ ਮੁੱਖ ਸੇਵਾਦਾਰ ਮਹੰਤ ਪ੍ਰਵੀਨ ਚÏਧਰੀ ਵਲੋਂ ਧਰਮ ਦੇ ਸੰਦੇਸ਼ ਨੂੰ ਫੈਲਾਉਣ ਅਤੇ ਸਾਰੇ ਧਰਮਾਂ ਨੂੰ ਇਕਜੁੱਟ ਕਰਕੇ ਆਪਸੀ ਪਿਆਰ ਅਤੇ ਸਦਭਾਵਨਾ ਨੂੰ ਉਤਸ਼ਾਹਿਤ ਕਰਨ ਵਿਚ ਕੀਤਾ ਜਾ ਰਿਹਾ ਇਹ ਕਾਰਜ ਸ਼ਲਾਘਾਯੋਗ ਹੈ¢ ਮਹੰਤ ਪ੍ਰਵੀਨ ਚÏਧਰੀ ਨੇ ਕਿਹਾ ਕਿ ਅਖੰਡ ਮਹਾਯੱਗ ਨਵੀਂ ਊਰਜਾ ਭਰੇਗਾ ਅਤੇ ਸਾਰਿਆਂ ਲਈ ਤਰੱਕੀ ਅਤੇ ਖ਼ੁਸ਼ਹਾਲੀ ਦਾ ਰਾਹ ਪੱਧਰਾ ਕਰੇਗਾ¢ ਮੇਅਰ ਇੰਦਰਜੀਤ ਕÏਰ ਨੇ ਮਹਾਂਨਗਰ ਦੇ ਨਿਵਾਸੀਆਂ ਮਾਂ ਬਗਲਾਮੁਖੀ ਨੇ ਸ਼ਰਧਾਲੂਆਂ ਨੂੰ ਯੱਗ ਵਿਚ ਹਿੱਸਾ ਲੈਣ ਲਈ ਖੁੱਲ੍ਹਾ ਸੱਦਾ ਦਿੱਤਾ ਹੈ |