25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਨਾ ਦੇਣ ਦਾ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ <br/>

Ad Position 21
No active advertisement
ਅਜੀਤ ਡੈਸਕ 07-01-2026
ਭਾਮੀਆਂ ਕਲਾਂ/ਲੁਧਿਆਣਾ, 6 ਜਨਵਰੀ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਰਾਹੋਂ ਰੋਡ 'ਤੇ ਸਥਿਤ ਪਿੰਡ ਹਵਾਸ ਵਿਖੇ ਧਾਰਮਿਕ ਸਮਾਗਮ ਲਈ ਸਥਾਨਕ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਨਾ ਦੇਣ ਦਾ ਮਾਮਲਾ ਪਿੰਡ ਹਵਾਸ ਦੇ ਸਰਪੰਚ ਰਾਜਵੰਤ ਸਿੰਘ ਨੇ ਅਕਾਲ ਤਖ਼ਤ ਸਾਹਿਬ ਦੇ ਧਿਆਨ ਵਿਚ ਲਿਆਂਦਾ ਹੈ | ਜਾਣਕਾਰੀ ਸਾਂਝੀ ਕਰਦੇ ਹੋਏ ਸਰਪੰਚ ਰਾਜਵੰਤ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਮੈਂ ਆਪਣੇ ਘਰ ਸਹਿਜ ਪਾਠ ਆਰੰਭ ਕਰਵਾਉਣ ਲਈ ਆਪਣੇ ਹੀ ਪਿੰਡ ਹਵਾਸ ਦੇ ਗੁਰਦੁਆਰਾ ਸਾਹਿਬ ਤੋਂ ਚੰਦੋਆ ਸਾਹਿਬ ਅਤੇ ਹੋਰ ਸਾਮਾਨ ਤਾਂ ਲੈ ਆਇਆ, ਪਰ ਪ੍ਰਬੰਧਕ ਕਮੇਟੀ ਨੇ ਮੁੱਖ ਗ੍ਰੰਥੀ ਭਾਈ ਗੁਰਦੀਪ ਸਿੰਘ ਨੂੰ ਭੇਜ ਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਦੇਣ ਤੋਂ ਇਨਕਾਰ ਕਰ ਦਿੱਤਾ | ਉਨ੍ਹਾਂ ਗੁਰਦੁਆਰਾ ਪ੍ਰਬੰਧਕ ਕਮੇਟੀ ਉਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਹ ਦੋਸ਼ ਲਗਾਏ ਜਾ ਰਹੇ ਹਨ ਕਿ ਰਾਜਵੰਤ ਸਿੰਘ ਵਲੋਂ ਗੁਰਦੁਆਰਾ ਸਾਹਿਬ ਨੂੰ ਉਗਰਾਹੀ ਸਮੇਂ ਉਗਰਾਹੀ ਨਹੀਂ ਦਿੱਤੀ ਜਾਂਦੀ, ਜਦਕਿ ਮੇਰੇ ਵਲੋਂ ਥੋੜ੍ਹਾ ਸਮਾਂ ਪਹਿਲਾਂ ਹੀ ਸੱਚਖੰਡ ਸਾਹਿਬ ਲਈ ਏ.ਸੀ. ਦੀ ਸੇਵਾ ਕੀਤੀ ਜਾ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਇਹ ਸਾਰਾ ਮਾਮਲਾ ਸ਼੍ਰੀ ਅਕਾਲ ਤਖ਼ਤ ਸਾਹਿਬ ਅੰਮਿ੍ਤਸਰ ਸਾਹਿਬ ਜੀ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਧਿਆਨ ਵਿਚ ਲਿਆ ਕੇ ਇਹ ਬੇਨਤੀ ਕੀਤੀ ਗਈ ਹੈ ਕਿ ਪੂਰੀ ਪੜਤਾਲ ਕਰਵਾਈ ਜਾਵੇ | ਇਸ ਸਬੰਧੀ ਜਦ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ |

Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਜੇਲ੍ਹ ਵਿਚੋਂ ਦੋ ਮੋਬਾਈਲ ਬਰਾਮਦ ਅਗਲੀ ਖ਼ਬਰ ਸ਼ੱਕੀ ਹਾਲਾਤ ਵਿਚ ਕਤਲ ਕੀਤੀ ਲਾਸ਼ ਬਰਾਮਦ <br/>
Ad Position 24