ਲੁਧਿਆਣਾ, 6 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚੋਂ ਅਧਿਕਾਰੀਆਂ ਵਲੋਂ ਚੈਕਿੰਗ ਦÏਰਾਨ ਦੋ ਮੋਬਾਈਲ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਪੁਲਿਸ ਨੇ ਸਹਾਇਕ ਸੁਪਰਡੈਂਟ ਜਸਵਿੰਦਰ ਸਿੰਘ ਦੀ ਸ਼ਿਕਾਇਤ 'ਤੇ ਧੰਨਜੇ ਕਮਲਜੀਤ ਸਿੰਘ ਉਰਫ਼ ਵਿਸ਼ਾਲ, ਅਮਨਪ੍ਰੀਤ ਸਿੰਘ ਪੁੱਤਰ ਮੱਖਣ ਸਿੰਘ ਜੇਨੋਟੀ ਅਤੇ ਜਸਵੰਤ ਸਿੰਘ ਪੁੱਤਰ ਗੁਰਦੀਪ ਸਿੰਘ ਨਾਮੀ ਹਵਾਲਾਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜੇਲ੍ਹ ਅਧਿਕਾਰੀਆਂ ਮੁਤਾਬਿਕ ਉਕਤ ਕਥਿਤ ਦੋਸ਼ੀ ਇਹ ਮੋਬਾਈਲ ਵਰਤ ਰਹੇ ਸਨ | ਪੁਲਿਸ ਵਲੋਂ ਇਹਨਾਂ ਪਾਸੋਂ ਇਕ ਬਿਨਾਂ ਤਾਰ ਤੋਂ ਹੈੱਡ ਫ਼ੋਨ ਵੀ ਬਰਾਮਦ ਕੀਤਾ ਗਿਆ ਹੈ¢ ਪੁਲਿਸ ਅਤੇ ਜੇਲ੍ਹ ਅਧਿਕਾਰੀ ਇਸ ਗੱਲ ਜਾਂਚ ਕਰ ਰਹੇ ਹਨ ਕਿ ਜੇਲ੍ਹ ਅੰਦਰ ਇਹ ਚੀਜ਼ਾਂ ਕਿਸ ਤਰੀਕੇ ਨਾਲ ਪਹੁੰਚਾਈਆਂ ਗਈਆਂ ਹਨ | ਜੇਲ੍ਹ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਕੋਈ ਹੋਰ ਦੋਸ਼ੀ ਵੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ |