25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਕਾਂਗਰਸ ਦੇ ਸੂਬਾ ਪ੍ਰਧਾਨ ਵੜਿੰਗ ਦੀ ਅਗਵਾਈ 'ਚ ਕਾਂਗਰਸ ਹੋ ਰਹੀ ਮਜ਼ਬੂਤ-ਸਵਰਨ ਸਿੰਘ <br/>

Ad Position 21
No active advertisement
ਅਜੀਤ ਡੈਸਕ 07-01-2026
ਲੁਧਿਆਣਾ, 6 ਜਨਵਰੀ (ਜਤਿੰਦਰ ਭੰਬੀ)-ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਇੰਟਕ ਲੁਧਿਆਣਾ ਦੇ ਪ੍ਰਧਾਨ ਤੇ ਕਾਂਗਰਸ ਕਮੇਟੀ ਦੇ ਸਾਬਕਾ ਸਕੱਤਰ ਸਵਰਨ ਸਿੰਘ ਨੇ ਸੰਸਦ ਮੈਂਬਰ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਕਾਂਗਰਸ ਪਾਟੀ ਦੀ ਮਜ਼ਬੂਤੀ ਲਈ ਕੀਤੇ ਯਤਨਾਂ ਅਤੇ ਸ਼ਹਿਰ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੂਬਾ ਪ੍ਰਧਾਨ ਵੜਿੰਗ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਦਿਨ-ਬ-ਦਿਨ ਮਜ਼ਬੂਤੀ ਵਲ ਵਧ ਰਹੀ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸੂਬਾ ਪ੍ਰਧਾਨ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਨਾਲ ਇਕਜੁੱਟ ਹੈ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਸ਼ਾਨ ਨਾਲ ਜਿੱਤੇਗੀ | ਇਸ ਮੌਕੇ ਕੌਰ ਚੰਦ, ਕੰਵਰ ਚੰਦ, ਕਮਲਜੀਤ ਸਿੰਘ ਸੰਧੂ, ਬਲਦੇਵ ਕ੍ਰਿਸ਼ਨ ਮੌਦਗਿੱਲ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਿਵ ਬਿਡਲਾਨ ਮਿੳਾੂਸੀਪਲ ਕਰਮਚਾਰੀ ਦਲ ਦੇ ਪ੍ਰਚਾਰ ਸਕੱਤਰ ਨਿਯੁਕਤ <br/> ਅਗਲੀ ਖ਼ਬਰ ਕੇਂਦਰੀ ਜੇਲ੍ਹ ਵਿਚੋਂ ਦੋ ਮੋਬਾਈਲ ਬਰਾਮਦ
Ad Position 24