25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਪੁਲਿਸ ਮੁਲਾਜ਼ਮਾਂ ਨਾਲ ਉਲਝਣ ਵਾਲੇ ਤਿੰਨ ਨੌਜਵਾਨਾਂ ਖ਼ਿਲਾਫ਼ ਕੇਸ ਦਰਜ, ਇਕ ਕਾਬੂ <br/>

Ad Position 21
No active advertisement
ਅਜੀਤ ਡੈਸਕ 07-01-2026
ਲੁਧਿਆਣਾ, 6 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੀ ਪੁਲਿਸ ਨੇ ਪੁਲਿਸ ਮੁਲਾਜ਼ਮਾਂ ਨਾਲ ਉਲਝਣ ਵਾਲੇ ਤਿੰਨ ਨੌਜਵਾਨਾਂ ਖ਼ਿਲਾਫ਼ ਕੇਸ ਕਰਕੇ ਉਨ੍ਹਾਂ ਵਿਚੋਂ ਇਕ ਨੂੰ ਗਿ੍ਫ਼ਤਾਰ ਕਰ ਲਿਆ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਸਹਾਇਕ ਥਾਣੇਦਾਰ ਇੰਦਰਜੀਤ ਸਿੰਘ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ | ਇਸ ਸਬੰਧੀ ਪੁਲਿਸ ਨੇ ਪਿ੍ੰਸ ਵਰਮਾ ਉਰਫ ਨਾਈਸ ਪੁੱਤਰ ਜਤਿੰਦਰ ਕੁਮਾਰ ਵਾਸੀ ਟਿੱਬਾ ਰੋਡ, ਉਸ ਦੀ ਮਾਂ ਦੀਕਸ਼ਾ ਵਰਮਾ ਪਤਨੀ ਜਤਿੰਦਰ ਕੁਮਾਰ ਅਤੇ ਰਾਜੀਵ ਕੁਮਾਰ ਪੁੱਤਰ ਭਗਤ ਰਾਮ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਲੜਾਈ ਝਗੜੇ ਦੀ ਸੂਚਨਾ ਮਿਲਣ 'ਤੇ ਹਰਦੇਵ ਇਨਕਲੇਵ ਗਏ ਸਨ, ਜਿੱਥੇ ਕਿ ਉਹ ਲੜਾਈ ਝਗੜੇ ਦੇ ਮਾਮਲੇ ਦੀ ਜਾਂਚ ਕਰ ਰਹੇ ਸਨ ਕਿ ਉਕਤ ਕਥਿਤ ਦੋਸ਼ੀ ਉਥੇ ਆ ਗਏ ਤੇ ਉਸ ਨੂੰ ਗਾਲਾਂ ਕੱਢਣ ਲੱਗ ਪਏ, ਜਦੋਂ ਉਸ ਨੇ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਕਥਿਤ ਦੋਸ਼ੀਆਂ ਨੇ ਉਸ ਦੀ ਵਰਦੀ ਨੂੰ ਹੱਥ ਪਾਇਆ ਤੇ ਉਸ ਦੀ ਡਿਊਟੀ ਵਿਚ ਵਿਘਨ ਪਾਇਆ, ਜਿਸ 'ਤੇ ਪੁਲਿਸ ਵਲੋਂ ਕਾਰਵਾਈ ਕਰਦਿਆਂ ਪਿ੍ੰਸ ਨੂੰ ਕਾਬੂ ਕਰ ਲਿਆ, ਜਦਕਿ ਬਾਕੀ ਦੋ ਕਥਿਤ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਏ | ਪੁਲਿਸ ਉਨ੍ਹਾਂ ਦੀ ਭਾਲ ਕਰ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਪ੍ਰੇਮ ਵਿਆਹ ਦਾ ਦਰਦਨਾਕ ਅੰਤ <br/> ਅਗਲੀ ਖ਼ਬਰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਲੋਂ ਨਵੇਂ ਸਾਲ ਦਾ ਤੋਹਫ਼ਾ <br/>
Ad Position 24