ਲੁਧਿਆਣਾ, 6 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੀ ਪੁਲਿਸ ਨੇ ਦਾਜ ਖ਼ਾਤਰ ਨਵ ਵਿਆਹੁਤਾ ਦੀ ਹੋਈ ਮÏਤ ਦੇ ਮਾਮਲੇ ਵਿਚ ਪਤੀ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਮਿ੍ਤਕ ਲੜਕੀ ਭਾਵਨਾ ਦੇ ਪਿਤਾ ਪਰਮਿੰਦਰ ਸਿੰਘ ਵਾਸੀ ਹਰਿਆਣਾ ਜ਼ਿਲ੍ਹਾ ਹੁਸ਼ਿਆਰਪੁਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਪੁਲਿਸ ਨੇ ਇਸ ਸਬੰਧੀ ਉਸਦੇ ਪਤੀ ਰਾਹੁਲ ਗੋਦਾਰਾ, ਰੋਹਿਤ ਗੋਦਾਰਾ, ਰਿੰਕੂ ਗੋਦਾਰਾ ਪੁੱਤਰਾਨ ਰਾਧੇ ਸ਼ਾਮ ਵਾਸੀ ਨਿਊ ਗੁਰੂ ਨਾਨਕ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਦੀ ਬੇਟੀ ਦੀ ਪਿਛਲੇ ਸਾਲ ਮਾਰਚ ਮਹੀਨੇ ਵਿਚ ਸ਼ਾਦੀ ਰਾਹੁਲ ਨਾਲ ਹੋਈ ਸੀ | ਵਿਆਹ ਤੋਂ ਕੁੱਝ ਸਮੇਂ ਬਾਅਦ ਹੀ ਕਥਿਤ ਦੋਸ਼ੀਆਂ ਵਲੋਂ ਉਸ ਨੂੰ ਦਾਜ ਖ਼ਾਤਰ ਤੰਗ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ | ਉਨ੍ਹਾਂ ਦੋਸ਼ ਲਗਾਇਆ ਕੀ ਕਥਿਤ ਦੋਸ਼ੀਆਂ ਨੇ ਉਸਦੀ ਲੜਕੀ ਦੀ ਗਲ ਘੁੱਟ ਕੇ ਹੱਤਿਆ ਕਰ ਦਿੱਤੀ ਗਈ ਹੈ¢ ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮÏਕੇ 'ਤੇ ਪਹੁੰਚੇ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਦੇ ਲਾਸ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਦੀ ਭੇਜ ਦਿੱਤੀ ਹੈ¢