25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਤਿੰਨ ਐਸ. ਐਚ. ਓ. ਸਮੇਤ 19 ਪੁਲਿਸ ਮੁਲਾਜ਼ਮਾਂ ਦੇ ਤਬਾਦਲੇ <br/>

Ad Position 21
No active advertisement
ਅਜੀਤ ਡੈਸਕ 07-01-2026
ਲੁਧਿਆਣਾ, 6 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਕਮਿਸ਼ਨਰ ਵਲੋਂ ਅੱਜ ਦੇਰ ਸ਼ਾਮ ਹੁਕਮ ਜਾਰੀ ਕਰਕੇ ਤਿੰਨ ਐਸ.ਐਚ.ਓ. ਸਮੇਤ 19 ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ | ਜਾਣਕਾਰੀ ਅਨੁਸਾਰ ਸਪੈਸ਼ਲ ਸੈੱਲ ਦੇ ਇੰਚਾਰਜ ਇੰਸਪੈਕਟਰ ਨਵਦੀਪ ਸਿੰਘ ਨੂੰ ਸੀ.ਆਈ.ਏ. ਸਟਾਫ਼ ਦਾ ਇੰਚਾਰਜ ਲਗਾਇਆ ਗਿਆ ਹੈ, ਜਦਕਿ ਕੰਟਰੋਲ ਰੂਮ ਵਿਚ ਤੈਨਾਤ ਇੰਸਪੈਕਟਰ ਹਰਪ੍ਰੀਤ ਸਿੰਘ ਨੂੰ ਸਪੈਸ਼ਲ ਸੈੱਲ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਇੰਸਪੈਕਟਰ ਕੁਲਬੀਰ ਸਿੰਘ ਨੂੰ ਐਸ.ਐਚ.ਓ. ਮੇਹਰਬਾਨ ਤੋਂ ਐਸ.ਐਚ.ਓ. ਫੋਕਲ ਪੁਆਇੰਟ ਭੇਜਿਆ ਗਿਆ ਹੈ, ਜਦਕਿ ਇੰਸਪੈਕਟਰ ਬਲਵਿੰਦਰ ਕੌਰ ਐਸ.ਐਚ.ਓ. ਜਮਾਲਪੁਰ ਨੂੰ ਪੁਲਿਸ ਲਾਈਨ ਭੇਜ ਦਿੱਤਾ ਗਿਆ ਹੈ | ਸਬ ਇੰਸਪੈਕਟਰ ਦਲਵੀਰ ਸਿੰਘ ਨੂੰ ਫੋਕਲ ਪੁਆਇੰਟ ਤੋਂ ਐਸ.ਐਚ.ਓ. ਜਮਾਲਪੁਰ ਨਿਯੁਕਤ ਕੀਤਾ ਗਿਆ ਹੈ | ਇਸ ਤੋਂ ਇਲਾਵਾ ਚੌਂਕੀ ਰਾਮਗੜ੍ਹ ਵਿਚ ਲਖਬੀਰ ਸਿੰਘ ਅਤੇ ਚੌਂਕੀ ਮੱਤੇਵਾੜਾ ਵਿਚ ਗੁਰਬਖਸ਼ ਸਿੰਘ ਨੂੰ ਬਤੌਰ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਇਸ ਤੋਂ ਇਲਾਵਾ ਪੁਲਿਸ ਕਮਿਸ਼ਨਰ ਵਲੋਂ 19 ਹੋਰ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ |

Ad Position 22
No active advertisement
ਪਿਛਲੀ ਖ਼ਬਰ ਸੀਸੂ ਨੇ ਟੀ-20 ਕਿ੍ਕਟ ਟੂਰਨਾਮੈਂਟ ਦੇ 17ਵੇਂ ਤੇ 18ਵੇਂ ਲੀਗ ਮੈਚ ਕਰਵਾਏ <br/> ਅਗਲੀ ਖ਼ਬਰ ਪ੍ਰੇਮ ਵਿਆਹ ਦਾ ਦਰਦਨਾਕ ਅੰਤ <br/>
Ad Position 24