ਕਰੋੜਾਂ ਰੁਪਏ ਮੁੱਲ ਦੀ ਜਾਇਦਾਦ 'ਤੇ ਨਾਜਾਇਜ਼ ਕਬਜ਼ੇ ਦੀ ਕੋਸ਼ਿਸ਼ ਦੇ ਦੋਸ਼ ਤਹਿਤ ਕਾਰੋਬਾਰੀ ਸਮੇਤ ਤਿੰਨ ਖ਼ਿਲਾਫ਼ ਕੇਸ ਦਰਜ <br/>
ਅਜੀਤ ਡੈਸਕ
07-01-2026
ਕੁੱਟਮਾਰ ਦਾ ਮਾਮਲਾ
ਪੁਲਿਸ ਨੇ ਮੁਹੰਮਦ ਸੱਦਾਮ ਵਾਸੀ ਮਲੇਰ ਕੋਟਲਾ ਦੀ ਸ਼ਿਕਾਇਤ 'ਤੇ ਕਾਸਿਮ ਵਾਸੀ ਗਿੱਲ ਰੋਡ ਸਾਹਿਲ ਖ਼ਾਨ ਵਾਸੀ ਬਰੋਟਾ ਰੋਡ ਅਤੇ ਲਲਨ ਖ਼ਾਨ ਅਤੇ ਉਨ੍ਹਾਂ ਦੇ ਚਾਰ ਹੋਰ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉਤੇ ਉਸਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ | ਲੜਾਈ ਦਾ ਕਾਰਨ ਪੈਸੇ ਦਾ ਲੈਣ ਦੇਣ ਦੱਸਿਆ ਜਾਂਦਾ ਹੈ ਪੁਲਿਸ ਜਾਂਚ ਕਰ ਰਹੀ ਹੈ |
ਨਾਜਾਇਜ਼ ਸ਼ਰਾਬ ਬਰਾਮਦ
ਪੁਲਿਸ ਨੇ ਅਰੁਣ ਗੋਸਵਾਮੀ ਵਾਸੀ ਗਣਪਤੀ ਇਨਕਲੇਵ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 48 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਪੁਲਿਸ ਨੇ ਇਸ ਸਬੰਧੀ ਕੇਸ ਦਰਜ ਕਰ ਲਿਆ ਤੇ ਜਾਂਚ ਕੀਤੀ ਜਾ ਰਹੀ ਹੈ |
ਹੈਰੋਇਨ ਸਮੇਤ ਕਾਬੂ
ਪੁਲਿਸ ਨੇ ਗੁਰਪ੍ਰੀਤ ਸਿੰਘ ਉਰਫ਼ ਗੋਰਾ ਵਾਸੀ ਦਸ਼ਮੇਸ਼ ਨਗਰ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ ਚਾਰ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਨੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਤੇ ਪੁੱਛ-ਪੜਤਾਲ ਕੀਤੀ ਜਾ ਰਹੀ ਹੈ¢
ਧੋਖਾਧੜੀ ਦਾ ਮਾਮਲਾ
ਪੁਲਿਸ ਨੇ ਗੁਰਜੋਤ ਸਿੰਘ ਪੁੱਤਰ ਸ਼ਰਨਜੀਤ ਸਿੰਘ ਵਾਸੀ ਖਾਲਸਾ ਕਾਲਜ ਕਾਲੋਨੀ ਦੀ ਸ਼ਿਕਾਇਤ 'ਤੇ ਸੁਮੀਰ ਜੁਨੇਜਾ ਵਾਸੀ ਚੰਡੀਗੜ੍ਹ ਖ਼ਿਲਾਫ਼ ਕੇਸ ਦਰਜ ਕੀਤਾ ਹੈ¢ ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਸਦੇ ਪੈਸੇ ਪ੍ਰਾਪਰਟੀ ਵਿਚ ਲਗਾ ਕੇ ਉਸ ਨੰੂ ਵੱਧ ਮੁਨਾਫ਼ਾ ਦੇਣ ਦਾ ਝਾਂਸਾ ਦੇ ਕੇ ਡੇਢ ਕਰੋੜ ਰੁਪਏ ਹਾਸਲ ਕਰ ਲਏ, ਪਰ ਬਾਅਦ ਵਿਚ ਕਥਿਤ ਦੋਸ਼ੀ ਨੇ ਉਸ ਨੂੰ ਮੁਨਾਫ਼ਾ ਨਹੀਂ ਦਿੱਤਾ, ਜਿਸ 'ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ¢
ਖੋਹ ਦੀ ਵਾਰਦਾਤ
ਸਥਾਨਕ ਪਿੰਡ ਗੜੀ ਫ਼ਾਜ਼ਲ ਨੇੜੇ ਦੋ ਹਥਿਆਰਬੰਦ ਲੁਟੇਰਿਆਂ ਵਲੋਂ ਇਕ ਨÏਜਵਾਨ ਤੋਂ 5000 ਦੀ ਨਗਦੀ ਲੁੱਟ ਲਈ ਤੇ ਫ਼ਰਾਰ ਹੋ ਗਏ | ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ¢ |