25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਠੱਕਰਵਾਲ ਦੇ ਵਿਦਿਆਰਥੀਆਂ ਨੇ ਕੀਤਾ ਕੀਰਤਨ <br/>

Ad Position 21
No active advertisement
ਸ਼੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਠੱਕਰਵਾਲ ਦੇ ਵਿਦਿਆਰਥੀਆਂ ਦੇ ਕੀਰਤਨੀ ਜਥੇ ਨੂੰ ਗੁਰਦੁਆਰਾ ਭਾਈ ਬਾਲਾ ਜੀ ਪਿੰਡ ਦਾਦ ਵਿਖੇ ਸਨਮਾਨਿਤ ਕਰਦੇ ਹੋਏ ਚਰਨਜੀਤ ਸਿੰਘ, ਗੁਰਮੀਤ ਸਿੰਘ ਅਤੇ ਭਾਈ ਅਮਨ ਸਿੰਘ ਸਨਮਾਨਿਤ ਕਰਦੇ ਹੋਏ | ਤਸਵੀਰ-ਮਨਜੀਤ ਸਿੰਘ ਦੁੱਗਰੀ <br/> 07-01-2026
ਫੁੱਲਾਂਵਾਲ, 6 ਜਨਵਰੀ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਪਿੰਡ ਠੱਕਰਵਾਲ ਦੀ ਵਿੱਦਿਅਕ ਸੰਸਥਾ ਸ਼੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਦੇ ਵਿਦਿਆਰਥੀਆਂ ਦੇ ਕੀਰਤਨੀ ਜਥੇ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਖ ਵੱਖ ਗੁਰਦੁਆਰਾ ਸਾਹਿਬਾਨ ਜਿਵੇਂ ਕਿ ਓਮੈਕਸ ਅਤੇ ਗੁਰਦੁਆਰਾ ਭਾਈ ਬਾਲਾ ਜੀ ਪਿੰਡ ਦਾਦ ਵਿਖੇ ਇਲਾਹੀ ਬਾਣੀ ਦਾ ਕੀਰਤਨ ਕਰਦਿਆਂ ਖੂਬ ਛਹਿਬਰਾਂ ਲਾਈਆਂ | ਇਸ ਦੌਰਾਨ ਵਿਦਿਆਰਥੀਆਂ ਦੇ ਕੀਰਤਨੀ ਜਥੇ ਵਲੋਂ ਕੀਤੇ ਸ਼ਬਦ ਗਾਇਨ ਨੇ ਮਾਹੌਲ ਨੂੰ ਰੂਹਾਨੀਅਤ ਅਤੇ ਸ਼ੁਕਰਗੁਜ਼ਾਰੀ ਨਾਲ ਭਰ ਦਿੱਤਾ, ਜਿਸ ਦੀ ਸੰਗਤ ਵਲੋਂ ਭਰਪੂਰ ਸ਼ਲਾਘਾ ਕੀਤੀ ਗਈ | ਗੁਰਦੁਆਰਾ ਭਾਈ ਬਾਲਾ ਜੀ ਪਿੰਡ ਦਾਦ ਵਿਖੇ ਵਿਦਿਆਰਥੀਆਂ ਦੇ ਕੀਰਤਨੀ ਜਥੇ ਨੂੰ ਮੁੱਖ ਸੇਵਾਦਾਰ ਭਾਈ ਚਰਨਜੀਤ ਸਿੰਘ, ਮੈਨੇਜਰ ਗੁਰਮੀਤ ਸਿੰਘ ਅਤੇ ਹੈੱਡ ਗ੍ਰੰਥੀ ਭਾਈ ਅਮਨ ਸਿੰਘ ਵਲੋਂ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਦੇ ਚੇਅਰਮੈਨ ਕੁਲਵਿੰਦਰ ਸਿੰਘ ਆਹਲੂਵਾਲੀਆ, ਮੈਨੇਜਰ ਜਸਲੀਨ ਕੌਰ ਆਹਲੂਵਾਲੀਆ ਅਤੇ ਪਿ੍ੰਸੀਪਲ ਕਿਰਨਜੀਤ ਕੌਰ ਨੇ ਇਸ ਸ਼ੁੱਭ ਮੌਕੇ 'ਤੇ ਸਾਰਿਆਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਉਤਸ਼ਾਹਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਕਮਿਸ਼ਨਰ ਨੇ ਪੰਜਾਬ ਗੌਰਮਿੰਟ ਡਰਾਈਵਰ ਅਤੇ ਟੈਕਨੀਕਲ ਇੰਪਲਾਈਜ਼ ਯੂਨੀਅਨ ਦਾ ਨਵੇਂ ਸਾਲ ਦਾ ਕੈਲੰਡਰ ਕੀਤਾ ਜਾਰ... ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ 'ਤੇ ਕਵੀਸ਼ਰੀ ਜਥੇ ਨੇ ਸੰਗਤਾਂ ਨੂੰ ਕਵਿਤਾਵਾਂ ਰਾਹੀਂ ਕੀਤਾ ਨਿਹਾਲ...
Ad Position 24