25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਭਾਰਤੀ ਕਮਿਊਨਿਸਟ ਪਾਰਟੀ ਵਲੋਂ ਮਨਰੇਗਾ ਅਤੇ ਹੋਰ ਬਿਲਾਂ ਦੇ ਵਿਰੁੱਧ ਸੰਘਰਸ਼ ਦਾ ਐਲਾਨ <br/>

Ad Position 21
No active advertisement
ਅਜੀਤ ਡੈਸਕ 07-01-2026
ਲੁਧਿਆਣਾ, 6 ਜਨਵਰੀ (ਜਤਿੰਦਰ ਭੰਬੀ)-ਭਾਰਤੀ ਕਮਿਊਨਿਸਟ ਪਾਰਟੀ ਲੁਧਿਆਣਾ ਦੀ ਜ਼ਿਲ੍ਹਾ ਕੌਂਸਲ ਦੀ ਮੀਟਿੰਗ ਡਾਕਟਰ ਅਰੁਣ ਮਿੱਤਰਾ ਦੀ ਅਗਵਾਈ ਹੇਠ ਹੋਈ, ਜਿਸ ਵਿਚ ਮੋਦੀ ਸਰਕਾਰ ਵਲੋਂ ਮਨਰੇਗਾ ਨੂੰ ਖਤਮ ਕਰਨ, ਮਜ਼ਦੂਰ ਵਿਰੋਧੀ ਚਾਰ ਲੇਬਰ ਕੋਡ ਲਿਆਉਣ, ਬਿਜਲੀ ਸੋਧ ਬਿਲ, ਬੀਜ ਬਿਲ, ਨਵਾਂ ਪਰਮਾਣੂ ਕਾਨੂੰਨ ਬਣਾਉਣ ਦੇ ਵਿਰੁੱਧ ਸੰਘਰਸ਼ ਵਿੱਢਣ ਦਾ ਫੈਸਲਾ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਸਕੱਤਰ ਕਾਮਰੇਡ ਡੀ. ਪੀ. ਮੌੜ ਨੇ ਬੋਲਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਨੇ ਕਾਨੂੰਨ ਲਿਆ ਕੇ ਮਿਹਨਤਕਸ਼ ਲੋਕਾਂ ਦੇ ਹੱਕਾਂ 'ਤੇ ਡੂੰਘੀ ਸੱਟ ਮਾਰੀ ਹੈ | ਟਰੇਡ ਯੂਨੀਅਨਾਂ ਤੇ ਕਿਸਾਨਾਂ ਦੇ ਨਾਲ ਸੰਪਰਕ ਕਰਕੇ ਉਨ੍ਹਾਂ ਦੇ ਸੰਘਰਸ਼ਾਂ ਨੂੰ ਸਮਰਥਨ ਦਿੱਤਾ ਜਾਏਗਾ | ਕੌਂਸਲ ਵਿਚ ਆਉਣ ਵਾਲੇ ਸਮੇਂ ਵਿਚ ਕੰਮ ਚਲਾਉਣ ਦੇ ਲਈ ਇੱਕ 24 ਮੈਂਬਰੀ ਐਗਜੈਕਟਿਵ ਕਮੇਟੀ ਬਣਾਈ ਗਈ | ਇਸ ਮੌਕੇ ਕਾਮਰੇਡ ਐਮ. ਐਸ. ਭਾਟੀਆ, ਡਾਕਟਰ ਰਜਿੰਦਰ ਪਾਲ ਸਿੰਘ ਅÏਲਖ ਅਤੇ ਕਾਮਰੇਡ ਚਮਕੌਰ ਸਿੰਘ ਦੀ ਸਹਾਇਕ ਸਕੱਤਰਾਂ ਵਜੋਂ ਚੋਣ ਵੀ ਕੀਤੀ ਗਈ |

Ad Position 22
No active advertisement
ਪਿਛਲੀ ਖ਼ਬਰ ਵੈਟਰਨਰੀ ਯੂਨੀਵਰਸਿਟੀ ਵਲੋਂ ਸਰਦੀਆਂ ਵਿਚ ਪਸ਼ੂ ਦੇ ਬਿਹਤਰ ਉਤਪਾਦਨ ਅਤੇ ਸੰਭਾਲ ਲਈ ਹਦਾਇਤਾਂ ਜਾਰੀ <br/> ਅਗਲੀ ਖ਼ਬਰ ਪੀ. ਏ. ਯੂ. ਨੂੰ ਚੂਹਿਆਂ ਦੀ ਰੋਕਥਾਮ ਲਈ ਵਾਤਾਵਰਨ ਪੱਖੀ ਤਕਨੀਕ ਨੂੰ ਪੇਟੈਂਟ ਹਾਸਿਲ ਹੋਇਆ <br/>
Ad Position 24