25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਵੈਟਰਨਰੀ ਯੂਨੀਵਰਸਿਟੀ ਵਲੋਂ ਸਰਦੀਆਂ ਵਿਚ ਪਸ਼ੂ ਦੇ ਬਿਹਤਰ ਉਤਪਾਦਨ ਅਤੇ ਸੰਭਾਲ ਲਈ ਹਦਾਇਤਾਂ ਜਾਰੀ <br/>

Ad Position 21
No active advertisement
ਅਜੀਤ ਡੈਸਕ 07-01-2026
ਲੁਧਿਆਣਾ, 6 ਜਨਵਰੀ (ਜਸਵਿੰਦਰ ਸਿੰਘ)-ਸਰਦੀਆਂ ਦੇ ਮੌਸਮ ਵਿਚ ਪਸ਼ੂਆਂ ਦੀ ਸੁਚੱਜੀ ਸਾਂਭ ਸੰਭਾਲ ਬਹੁਤ ਜ਼ਰੂਰੀ ਹੈ ਤਾਂ ਕਿ ਪਸ਼ੂਆਂ ਦੀ ਸਿਹਤ ਅਤੇ ਉਤਪਾਦਨ ਨੂੰ ਬਿਹਤਰ ਰੱਖਿਆ ਜਾ ਸਕੇ | ਇਨ੍ਹਾਂ ਨੁਕਤਿਆਂ ਦਾ ਪ੍ਰਗਟਾਵਾ ਡਾ. ਯਸ਼ਪਾਲ ਸਿੰਘ, ਮੁਖੀ, ਪਸ਼ੂਧਨ ਉਤਪਾਦਨ ਤੇ ਪ੍ਰਬੰਧਨ ਵਿਭਾਗ, ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਨੇ ਕੀਤਾ | ਡਾ. ਯਸ਼ਪਾਲ ਨੇ ਕਿਹਾ ਕਿ ਸ਼ੈੱਡਾਂ ਨੂੰ ਪਰਦੇ ਲਾ ਕੇ ਬੰਦ ਕਰ ਦੇਣਾ ਚਾਹੀਦਾ ਹੈ ਤਾਂ ਜੋ ਠੰਡੀ ਹਵਾ ਰੋਕੀ ਜਾ ਸਕੇ | ਪਰਦੇ ਬਣਾਉਣ ਲਈ ਤਰਪਾਲ, ਸੁੱਕਾ ਘਾਹ, ਪਰਾਲੀ ਜਾਂ ਬਾਂਸ ਆਦਿ ਵਰਤੇ ਜਾ ਸਕਦੇ ਹਨ | ਸ਼ੈੱਡਾਂ ਦੇ ਆਲੇ ਦੁਆਲੇ ਖੜ੍ਹੇ ਰੁੱਖਾਂ ਨੂੰ ਛਾਂਗ ਦੇਣਾ ਚਾਹੀਦਾ ਹੈ ਤਾਂ ਕਿ ਧੁੱਪ ਸ਼ੈੱਡਾਂ ਜਾਂ ਢਾਰਿਆਂ ਦੇ ਅੰਦਰ ਤੱਕ ਪਹੁੰਚ ਸਕੇ | ਪਸ਼ੂ ਨੂੰ ਮਲ੍ਹੱਪ ਰਹਿਤ ਕਰਨ ਦੀ ਦਵਾਈ ਇਕ ਵਾਰ ਦੇਣ ਤੋਂ ਬਾਅਦ 21 ਦਿਨ ਬਾਅਦ ਦੁਬਾਰਾ ਦੇਣੀ ਚਾਹੀਦੀ ਹੈ | ਚਿੱਚੜਾਂ ਤੋਂ ਬਚਾਉਣ ਲਈ ਸ਼ੈੱਡਾਂ ਵਿਚ ਚਿੱਚੜ ਮਾਰ ਦਵਾਈ ਵਰਤਣੀ ਚਾਹੀਦੀ ਹੈ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਲੰਗਰ ਲਗਾਇਆ <br/> ਅਗਲੀ ਖ਼ਬਰ ਭਾਰਤੀ ਕਮਿਊਨਿਸਟ ਪਾਰਟੀ ਵਲੋਂ ਮਨਰੇਗਾ ਅਤੇ ਹੋਰ ਬਿਲਾਂ ਦੇ ਵਿਰੁੱਧ ਸੰਘਰਸ਼ ਦਾ ਐਲਾਨ <br/>
Ad Position 24