25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਦਿਆਨੰਦ ਮੈਡੀਕਲ ਕਾਲਜ ਤੇ ਹਸਪਤਾਲ ਵਿਖੇ ਸਕਾਲਰਸ਼ਿਪ ਦਿਵਸ ਨੂੰ ਸਮਰਪਿਤ ਸਮਾਗਮ <br/>

Ad Position 21
No active advertisement
ਦਿਆਨੰਦ ਮੈਡੀਕਲ ਕਾਲਜ ਤੇ ਹਸਪਤਾਲ ਵਿਖੇ ਸਕਾਲਰਸ਼ਿਪ ਦਿਵਸ ਨੂੰ ਸਮਰਪਿਤ ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ ਪਿ੍ੰਸੀਪਲ ਡਾ. ਜੀ.ਐਸ. ਵਾਂਡਰ ਅਤੇ ਸਕਾਲਰਸ਼ਿਪ ਚੈੱਕ ਦਿੰਦੇ ਹੋਏ ਮੁੱਖ ਮਹਿਮਾਨ ਸਤੀਸ਼ ਸੀ. ਸਨਵਾਲਕਾ ਦੇ ਨਾਲ ਬਿਪਿਨ ਗੁਪਤਾ, ਪਿ੍ੰਸੀਪਲ ਡਾ. ਵਾਂਡਰ ਅਤੇ ਹੋਰ | ਅਜੀਤ ਤਸਵੀਰ <br/> 07-01-2026
ਲੁਧਿਆਣਾ, 6 ਜਨਵਰੀ (ਡਾ. ਤਰਲੋਚਨ ਸਿੰਘ)-ਦਿਆਨੰਦ ਮੈਡੀਕਲ ਕਾਲਜ ਤੇ ਹਸਪਤਾਲ ਵਿਖੇ ਸਕਾਲਰਸ਼ਿਪ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਹ ਭਾਰਤ ਦਾ ਪਹਿਲਾ ਮੈਡੀਕਲ ਕਾਲਜ ਹੈ, ਜੋ 6 ਕਰੋੜ ਰੁਪਏ ਦਾ ਵਿਸ਼ਾਲ ਸਕਾਲਰਸ਼ਿਪ ਪ੍ਰੋਗਰਾਮ ਚਲਾ ਰਿਹਾ ਹੈ | ਇਸ ਮੌਕੇ 'ਤੇ 33 ਵਿਦਿਆਰਥੀਆਂ ਨੂੰ ਸਕਾਲਰਸ਼ਿਪਾਂ ਅਤੇ ਅਕਾਦਮਿਕ ਇਨਾਮ ਦਿੱਤੇ ਗਏ, ਜਿਨ੍ਹਾਂ ਵਿਚ ਐਮ.ਬੀ.ਬੀ.ਐਸ, ਨਰਸਿੰਗ, ਐਲਾਇਡ ਅਤੇ ਹੈਲਥ ਸਾਇੰਸਜ਼ ਦੇ ਵਿਦਿਆਰਥੀ ਸ਼ਾਮਿਲ ਸਨ | ਸਮਾਗਮ ਦੇ ਮੁੱਖ ਮਹਿਮਾਨ ਸਤਿਸ਼ ਸੀ. ਸਨਵਾਲਕਾ ਆਪਣੇ ਪਰਿਵਾਰ ਸਮੇਤ ਸਮਾਗਮ ਵਿਚ ਸ਼ਾਮਿਲ ਹੋਏ ਅਤੇ ਹਸਪਤਾਲ ਮੈਨੇਜਿੰਗ ਸੁਸਾਇਟੀ ਦੇ ਸਕੱਤਰ ਬਿਪਿਨ ਗੁਪਤਾ, ਮੁਕੇਸ਼ ਵਰਮਾ, ਰਜਨੀਸ਼ ਸਨਵਾਲਕਾ, ਅਰਚਨਾ ਨਾਗਪਾਲ, ਪਿ੍ੰਸੀਪਲ ਡਾ. ਜੀ.ਐਸ. ਵਾਂਡਰ, ਡਾ. ਸੰਦੀਪ ਕੌਸ਼ਲ ਅਤੇ ਡਾ. ਆਸ਼ੀਮਾ ਤਨੇਜਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਸਤੀਸ਼ ਸੀ. ਸਨਵਾਲਕਾ ਨੇ ਸੰਸਥਾ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੀਆਂ ਪਹਿਲਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੀਆਂ ਹਨ ਅਤੇ ਦੇਸ਼ ਵਿਚ ਸਿਹਤ ਸੇਵਾਵਾਂ ਦਾ ਮਜ਼ਬੂਤ ਭਵਿੱਖ ਬਣਾਉਣ ਵਿਚ ਸਹਾਇਕ ਹੁੰਦੀਆਂ ਹਨ | ਇਸ ਮੌਕੇ ਉਨ੍ਹਾਂ ਨੇ ਐਲਾਇਡ ਅਤੇ ਹੈਲਥ ਸਾਇੰਸਜ਼ ਦੇ ਵਿਦਿਆਰਥੀਆਂ ਲਈ 10 ਲੱਖ ਰੁਪਏ ਦੀ ਨਿੱਜੀ ਦਾਨ ਰਾਸ਼ੀ ਦੇਣ ਦਾ ਐਲਾਨ ਵੀ ਕੀਤਾ | ਬਿਪਿਨ ਗੁਪਤਾ ਨੇ ਕਿਹਾ ਕਿ ਇਹ ਸਕਾਲਰਸ਼ਿਪ ਪ੍ਰੋਗਰਾਮ ਸੰਸਥਾ ਲਈ ਇਕ ਮਹੱਤਵਪੂਰਨ ਮੀਲ ਦਾ ਪੱਥਰ ਹੈ | ਉਨ੍ਹਾਂ ਕਿਹਾ ਕਿ ਇਹ ਸੰਸਥਾ ਸਮਾਜ ਨੂੰ ਵਾਪਸ ਦੇਣ ਅਤੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਦਾ ਸਹਾਰਾ ਬਣਨ ਵਿਚ ਵਿਸ਼ਵਾਸ ਰੱਖਦੀ ਹੈ | ਉਨ੍ਹਾਂ ਜ਼ੋਰ ਦਿੱਤਾ ਕਿ ਆਰਥਿਕ ਪਾਬੰਦੀਆਂ ਕਦੇ ਵੀ ਯੋਗ ਵਿਦਿਆਰਥੀਆਂ ਦੇ ਸੁਪਨਿਆਂ ਵਿਚ ਰੁਕਾਵਟ ਨਹੀਂ ਬਣਨੀਆਂ ਚਾਹੀਦੀਆਂ | ਇਸ ਮੌਕੇ ਉਨ੍ਹਾਂ ਨੇ ਐਲਾਇਡ ਅਤੇ ਹੈਲਥ ਸਾਇੰਸਜ਼ ਦੇ ਵਿਦਿਆਰਥੀਆਂ ਲਈ 10 ਲੱਖ ਰੁਪਏ ਦੀ ਨਿੱਜੀ ਦਾਨ ਰਾਸ਼ੀ ਦੇਣ ਦਾ ਐਲਾਨ ਕੀਤਾ | ਪਿ੍ੰਸੀਪਲ ਡਾ. ਜੀ.ਐਸ. ਵਾਂਡਰ ਨੇ ਸਾਰੇ ਸਕਾਲਰਸ਼ਿਪ ਪ੍ਰਾਪਤਕਰਤਿਆਂ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਇਹ ਸਕਾਲਰਸ਼ਿਪ ਵਿਦਿਆਰਥੀਆਂ ਦੀ ਮਿਹਨਤ ਅਤੇ ਅਕਾਦਮਿਕ ਉਤਕਿ੍ਸ਼ਟਤਾ ਦੀ ਪਹਿਚਾਣ ਹੈ ਅਤੇ ਇਹ ਜੂਨੀਅਰ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕਰੇਗੀ | ਡਾ. ਸੰਦੀਪ ਕੌਸ਼ਲ ਨੇ ਸਕਾਲਰਸ਼ਿਪ ਪ੍ਰਾਪਤਕਰਤਾਵਾਂ ਨੂੰ ਉਨ੍ਹਾਂ ਦੇ ਸ਼ਾਨਦਾਰ ਅਕਾਦਮਿਕ ਪ੍ਰਦਰਸ਼ਨ ਲਈ ਵਧਾਈ ਦਿੱਤੀ | ਉਨ੍ਹਾਂ ਨੇ ਉਨ੍ਹਾਂ ਦੇ ਨਿਰੰਤਰ ਯਤਨਾਂ ਅਤੇ ਦਿ੍ੜ੍ਹ ਇਰਾਦੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਅਨੁਸ਼ਾਸਨ ਅਤੇ ਸਿੱਖਣ ਪ੍ਰਤੀ ਮਜ਼ਬੂਤ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ | ਮੁਕੇਸ਼ ਵਰਮਾ, ਕਨਵੀਨਰ, ਸਕਾਲਰਸ਼ਿਪ ਕਮੇਟੀ ਨੇ ਸਕਾਲਰਸ਼ਿਪ ਕਮੇਟੀ ਦੇ ਮੈਂਬਰਾਂ ਪਦਮ ਭੂਸ਼ਣ ਐਸ.ਪੀ. ਓਸਵਾਲ, ਡਾ. ਐਸ.ਐਸ. ਗੋਸਲ, ਵਾਈਸ ਚਾਂਸਲਰ, ਪੀ.ਏ.ਯੂ, ਸੁਬੋਧ ਅਗਰਵਾਲ, ਸੇਵਾ ਮੁਕਤ ਆਈ.ਏ.ਐਸ ਅਤੇ ਰਾਜੀਵ ਆਹੂਜਾ, ਡਾਇਰੈਕਟਰ, ਆਈ.ਆਈ.ਟੀ. ਰੋਪੜ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਜੇਲ੍ਹ ਵਿਚ ਬੰਦ ਸਾਥੀਆਂ ਦੀ ਰਿਹਾਈ ਲਈ ਕੀਤੀ ਗੇਟ ਰੈਲੀ-ਸ਼ਮਸ਼ੇਰ ਸਿੰਘ ਢਿੱਲੋਂ <br/> ਅਗਲੀ ਖ਼ਬਰ ਇੰਟਰਨੈਸ਼ਨਲ ਗ੍ਰੈਂਡਮਾਸਟਰ ਵਲੋਂ ਮਾਰਸ਼ਲ ਆਰਟਸ 'ਤੇ ਸੈਮੀਨਾਰ ਕਰਵਾਇਆ <br/>
Ad Position 24