25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਜੇਲ੍ਹ ਵਿਚ ਬੰਦ ਸਾਥੀਆਂ ਦੀ ਰਿਹਾਈ ਲਈ ਕੀਤੀ ਗੇਟ ਰੈਲੀ-ਸ਼ਮਸ਼ੇਰ ਸਿੰਘ ਢਿੱਲੋਂ <br/>

Ad Position 21
No active advertisement
ਜੇਲ੍ਹ ਵਿਚ ਬੰਦ ਸਾਥੀਆਂ ਦੀ ਰਿਹਾਈ ਲਈ ਗੇਟ ਰੈਲੀ ਮੌਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਸਕੱਤਰ ਸ਼ਮਸ਼ੇਰ ਸਿੰਘ, ਜਤਿੰਦਰ ਸਿੰਘ, ਜਗਤਾਰ ਸਿੰਘ, ਸੰਦੀਪ ਸਿੰਘ, ਗੁਰਪ੍ਰੀਤ ਸਿੰਘ ਵੜੈਚ ਅਤੇ ਸਾਥੀ | ਤਸਵੀਰ-ਸੇਵਕ ਸਿੰਘ <br/> 07-01-2026
ਲੁਧਿਆਣਾ, 6 ਜਨਵਰੀ (ਜਸਵਿੰਦਰ ਸਿੰਘ)-ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਵਲੋਂ ਡਿੱਪੂ 'ਤੇ ਗੇਟ ਰੈਲੀਆਂ ਕਰਦੇ ਹੋਏ ਸੂਬਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਨੇ ਬੋਲਦਿਆਂ ਕਿਹਾ ਕਿ ਕੱਚੇ ਕਰਮਚਾਰੀ ਲੰਮੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ | ਅੱਜ ਚਾਰ ਸਾਲ ਬੀਤਣ ਦੇ ਬਾਵਜੂਦ ਇਕ ਵੀ ਕਰਮਚਾਰੀ ਨੂੰ ਪੱਕਾ ਨਹੀਂ ਕੀਤਾ ਗਿਆ | ਮੰਗਾਂ ਦਾ ਹੱਲ ਕਰਨ ਦੀ ਬਜਾਏ ਸੰਘਰਸ਼ ਕਰਦੇ ਕਰਮਚਾਰੀਆਂ ਨੂੰ ਨਾਜਾਇਜ਼ ਪਰਚੇ ਪਾ ਕੇ 307 ਧਾਰਾਵਾਂ ਤਹਿਤ ਜੇਲ੍ਹਾਂ ਵਿਚ ਸੁੱਟਿਆ ਗਿਆ ਤੇ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਸੂਬਾ ਆਗੂ ਜਗਤਾਰ ਸਿੰਘ ਨੇ ਬੋਲਦਿਆਂ ਕਿਹਾ ਕਿ ਸਰਕਾਰ ਪੰਜਾਬ ਦੀ ਸਾਰੀ ਪਬਲਿਕ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ | ਡਿੱਪੂ ਪ੍ਰਧਾਨ ਜਤਿੰਦਰ ਸਿੰਘ, ਸੰਦੀਪ ਸਿੰਘ, ਗੁਰਪ੍ਰੀਤ ਸਿੰਘ ਬੜੈਚ ਸੈਕਟਰੀ ਪ੍ਰਵੀਨ ਕੁਮਾਰ, ਹਰਸ਼ਰਨ ਸਿੰਘ, ਜਸਪਾਲ ਸਿੰਘ, ਸਤਿਗੁਰੂ ਸਿੰਘ ਨੇ ਗੇਟ ਰੈਲੀ 'ਤੇ ਬੋਲਦਿਆਂ ਐਲਾਨ ਕੀਤਾ ਕਿ ਗੇਟ ਰੈਲੀ ਉਪਰੰਤ ਸਮੂਹ ਵਰਕਰ ਕਾਲੇ ਬਿੱਲੇ ਲਗਾ ਕੇ ਡਿਊਟੀਆਂ ਕਰਨਗੇ ਅਤੇ ਆਜ਼ਾਦ ਦੇਸ਼ ਵਿਚ ਸਰਕਾਰ ਵਿਰੁੱਧ ਗੁਲਾਮ ਮੁਲਾਜ਼ਮ ਹੋਣ ਦਾ ਰੋਸ ਜ਼ਾਹਿਰ ਕਰਨਗੇ, ਜੇਕਰ ਪਨਬੱਸ/ਪੀ.ਆਰ.ਟੀ.ਸੀ ਦੇ ਕੱਚੇ ਮੁਲਾਜ਼ਮਾਂ ਦੀ ਮੰਗਾਂ ਨਾ ਮੰਨੀਆਂ ਅਤੇ ਸੰਗਰੂਰ ਜੇਲ੍ਹ ਵਿਚ ਨਾਜਾਇਜ਼ ਬੰਦ ਸਾਥੀਆਂ ਨੂੰ ਤੁਰੰਤ ਰਿਹਾਅ ਨਹੀਂ ਕੀਤਾ ਗਿਆ ਤਾਂ 09 ਜਨਵਰੀ ਨੂੰ ਸੰਗਰੂਰ ਬੱਸ ਸਟੈਂਡ ਵਿਖੇ ਸ਼ਾਂਤਮਈ ਭਾਰੀ ਵਿਸ਼ਾਲ ਕਨਵੈੱਨਸ਼ਨ ਕਰਕੇ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਵੈਟਰਨਰੀ ਯੂਨੀਵਰਸਿਟੀ ਦੇ ਖੋਜਾਰਥੀਆਂ ਨੂੰ 'ਵਨ ਹੈਲਥ' ਖੋਜ ਲਈ ਪ੍ਰਾਪਤ ਹੋਈ ਅੰਤਰਰਾਸ਼ਟਰੀ ਮਾਨਤਾ <br/> ਅਗਲੀ ਖ਼ਬਰ ਦਿਆਨੰਦ ਮੈਡੀਕਲ ਕਾਲਜ ਤੇ ਹਸਪਤਾਲ ਵਿਖੇ ਸਕਾਲਰਸ਼ਿਪ ਦਿਵਸ ਨੂੰ ਸਮਰਪਿਤ ਸਮਾਗਮ <br/>
Ad Position 24