25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਆਪ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਤੇ ਸੂਬਾ ਪ੍ਰਧਾਨ ਅਮਨ ਅਰੋੜਾ ਵਲੋਂ ਮੇਅਰ ਕੈਂਪ ਦਾ ਦੌਰਾ <br/>

Ad Position 21
No active advertisement
ਮੇਅਰ ਕੈਂਪ ਦਫਤਰ ਵਿਖੇ ਪੁੱਜਣ 'ਤੇ ਮਨੀਸ਼ ਸਿਸੋਦੀਆ ਤੇ ਸੂਬਾ ਪ੍ਰਧਾਨ ਅਮਨ ਅਰੋੜਾ ਨੰੂ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕਰਦੇ ਹੋਏ ਮੇਅਰ ਪਿ੍ੰਸੀਪਲ ਇੰਦਰਜੀਤ ਕੌਰ, ਨਾਲ ਮੌਜੂਦ ਰਵੀ ਆਨੰਦ | ਤਸਵੀਰ-ਸੇਵਕ ਸਿੰਘ <br/> 07-01-2026
ਲੁਧਿਆਣਾ, 6 ਜਨਵਰੀ (ਭੁਪਿੰਦਰ ਸਿੰਘ ਬੈਂਸ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਨਾਲ ਮੰਗਲਵਾਰ ਨੰੂ ਰੋਜ਼ ਗਾਰਡਨ ਨੇੜੇ ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਦੇ ਦਫਤਰ ਦਾ ਦੌਰਾ ਕੀਤਾ | ਦੌਰੇ ਦੌਰਾਨ ਮਨੀਸ਼ ਸਿਸੋਦੀਆ ਦਾ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਸ਼ਹਿਰ ਦੇ ਵਿਕਾਸ, ਬੁਨਿਆਦੀ ਢਾਂਚੇ ਨੰੂ ਮਜ਼ਬੂਤ ਕਰਨ ਅਤੇ ਜਨਤਾ ਨੰੰੂ ਵਧੀਆ ਸਹੂਲਤਾਂ ਪ੍ਰਦਾਨ ਕਰਨ ਸੰਬੰਧੀ ਵਿਸਾਥਰਪੂਰਵਕ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ਵਿਚ ਸੂਬਾ ਆਬਜਰਵਰ ਗਾਇਤਰੀ ਬਿਸ਼ਨੌਈ, ਆਦਿਲ ਅਹਿਮਦ ਅਤੇ ਸੰਨੀ ਆਹਲੂਵਾਲੀਆ ਵੀ ਮੌਜੂਦ ਰਹੇ | ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਨੇ ਆਗੂਆਂ ਦਾ ਸਵਾਗਤ ਕਰਦਿਆਂ ਸ਼ਹਿਰ ਵਿਚ ਚੱਲ ਰਹੇ ਅਤੇ ਆਉਣ ਵਾਲੇ ਪ੍ਰੋਜੈਕਟਾਂ ਬਾਰੇ ਜਾਣਕਾਰੀ ਸਾਂਝੀ ਕੀਤੀ | ਮੇਅਰ ਇੰਦਰਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਟਿਕਾਊ ਅਤੇ ਲੋਕ ਪੱਖੀ ਵਿਕਾਸ ਲਈ ਵਚਨਬੱਧ ਹੈ |ੋ ਉਨ੍ਹਾਂ ਦੱਸਿਆ ਕਿ ਲੁਧਿਆਣਾ ਵਿਚ ਸੜਕਾਂ, ਸਫਾਈ, ਪਾਣੀ ਸਪਲਾਈ ਅਤੇ ਹੋਰ ਨਾਗਰਿਕ ਸਹੂਲਤਾਂ ਨੰੂ ਬਿਹਤਰ ਬਣਾਉਣ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ | ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਸ਼ਹਿਰ ਵਾਸੀਆਂ ਦੀਆਂ ਲੋੜਾਂ ਨੰੂ ਪਹਿਲ ਦੇ ਅਧਾਰ ਤੇ ਪੂਰਾ ਕੀਤਾ ਜਾਵੇਗਾ ਅਤੇ ਵਿਕਾਸ ਕਾਰਜਾਂ ਨੰੂ ਨਿਰਧਾਰਤ ਸਮੇਂ ਵਿਚ ਮੁਕੰਮਲ ਕਰਨ ਲਈ ਅਧਿਕਾਰੀਆਂ ਨੰੂ ਦਿਸ਼ਾ ਨਿਰਦੇਸ਼ ਦਿੱਤੇ ਜਾ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ 10 ਲੱਖ ਰੁਪਏ ਦੀ ਮੁਫ਼ਤ ਸਿਹਤ ਬੀਮਾ ਯੋਜਨਾ ਹਰ ਵਰਗ ਲਈ ਵਰਦਾਨ ਸਾਬਤ ਹੋਵੇਗੀ-ਵਿਜੈ ਦਾਨਵ ਅਗਲੀ ਖ਼ਬਰ ਪੀ. ਸੀ. ਐਮ. ਐਸ. ਐਸੋਸੀਏਸ਼ਨ ਵਲੋਂ ਸਿਹਤ ਵਿਭਾਗ ਦੇ ਫ਼ੈਸਲੇ ਦਾ ਸਵਾਗਤ-ਡਾ. ਅਖਿਲ ਸਰੀਨ
Ad Position 24