25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਪੰਜਾਬ ਸਰਕਾਰ ਵਲੋਂ 10 ਲੱਖ ਰੁਪਏ ਦੀ ਮੁਫ਼ਤ ਸਿਹਤ ਬੀਮਾ ਯੋਜਨਾ ਹਰ ਵਰਗ ਲਈ ਵਰਦਾਨ ਸਾਬਤ ਹੋਵੇਗੀ-ਵਿਜੈ ਦਾਨਵ

Ad Position 21
No active advertisement
ਅਜੀਤ ਡੈਸਕ 07-01-2026
ਲੁਧਿਆਣਾ, 6 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਸਰਕਾਰ ਵਲੋਂ 10 ਲੱਖ ਰੁਪਏ ਦਾ ਮਫ਼ਤ ਸਿਹਤ ਬੀਮਾ ਯੋਜਨਾ ਪੰਜਾਬ ਦੇ ਹਰੇਕ ਪਰਿਵਾਰਾਂ ਲਈ ਵਰਦਾਨ ਸਾਬਤ ਹੋਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਜੈ ਦਾਨਵ ਚੇਅਰਮੈਨ ਦਲਿਤ ਵਿਕਾਸ ਬੋਰਡ ਪੰਜਾਬ ਸਰਕਾਰ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਇਹ ਯੋਜਨਾ ਮੁੱਖ ਮੰਤਰੀ ਦੀ ਦੁਰਦਰਸ਼ੀ ਸੋਚ ਅਤੇ ਲੋਕ ਭਲਾਈ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਦੀ ਇਕ ਮਜ਼ਬੂਤ ਉਦਾਹਰਨ ਹੈ ਕਿਉਂਕਿ ਯੋਜਨਾ ਦਾ ਉਦੇਸ਼ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਸਮੇਤ ਪੰਜਾਬ ਦੇ ਸਾਰੇ ਨਿਵਾਸੀਆਂ ਨੂੰ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਨਗਦੀ ਰਹਿਤ ਇਲਾਜ ਪ੍ਰਦਾਨ ਕਰਨਾ ਹੈ | ਉਨ੍ਹਾਂ ਕਿਹਾ ਕਿ 15 ਜਨਵਰੀ 2026 ਤੋਂ ਸੂਬੇ ਭਰ ਵਿਚ ਸ਼ੁਰੂ ਹੋਣ ਜਾ ਰਹੀ ਰਜਿਸਟੇਸ਼ਨ ਰਾਹੀਂ ਪੰਜਾਬ ਸਰਕਾਰ ਨੇ ਸਿਹਤ ਸੇਵਾਵਾਂ ਨੂੰ ਹਰ ਨਾਗਰਿਕ ਤੱਕ ਪਹੁੰਚਾਉਣਾ ਇਤਿਹਾਸਕ ਫ਼ੈਸਲਾ ਲਿਆ ਹੈ | ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਹਰ ਪਰਿਵਾਰ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਸਰਕਾਰੀ ਅਤੇ ਪੈਨਲ ਪ੍ਰਾਈਵੇਟ ਹਸਪਤਾਲਾਂ ਵਿਚ ਹਰ ਸਾਲ 10 ਲੱਖ ਰੁਪਏ ਤੱਕ ਦੇ ਨਗਦ ਰਹਿਤ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ | ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਹੱਤਵਪੂਰਨ ਯੋਜਨਾ ਦਾ ਲਾਭ ਉਠਾਉਣ |
Ad Position 22
No active advertisement
ਪਿਛਲੀ ਖ਼ਬਰ ਪੱਤਰਕਾਰਾਂ ਤੇ ਸਮਾਜਿਕ ਕਾਰਕੁਨਾਂ ਖ਼ਿਲਾਫ਼ ਦਬਾਅ ਦੀ ਨੀਤੀ ਨਿੰਦਣਯੋਗ-ਰਜਨੀਸ਼ ਧੀਮਾਨ, ਡਾ. ਸਤੀਸ਼ ਅਗਲੀ ਖ਼ਬਰ ਆਪ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਤੇ ਸੂਬਾ ਪ੍ਰਧਾਨ ਅਮਨ ਅਰੋੜਾ ਵਲੋਂ ਮੇਅਰ ਕੈਂਪ ਦਾ ਦੌਰਾ <br/>
Ad Position 24