ਲੁਧਿਆਣਾ, 6 ਜਨਵਰੀ (ਭੁਪਿੰਦਰ ਸਿੰਘ ਬੈਂਸ)-ਜ਼ਿਲ੍ਹਾ ਭਾਜਪਾ ਪ੍ਰਧਾਨ ਰਜਨੀਸ਼ ਧੀਮਾਨ ਅਤੇ ਜ਼ਿਲ੍ਹਾ ਪੈੱ੍ਰਸ ਸਕੱਤਰ ਡਾ. ਸਤੀਸ਼ ਕੁਮਾਰ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਭਗਵੰਤ ਮਾਨ ਸਰਕਾਰ ਵਲੋਂ ਪੱਤਰਕਾਰਾਂ ਅਤੇ ਸਮਾਜਿਕ ਕਾਰਕੁਨਾਂ ਖ਼ਿਲਾਫ਼ ਮੁਕੱਦਮੇ ਦਰਜ ਕਰਨਾ ਬੇਹੱਦ ਨਿੰਦਣਯੋਗ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਸਵਾਲ ਪੁੱਛਣ ਲਈ ਪ੍ਰੇਰਿਤ ਕਰਨ ਵਾਲੀ ਸਰਕਾਰ ਅੱਜ ਸਵਾਲ ਕਰਨ ਵਾਲਿਆਂ ਨੰੂ ਦਬਾ ਰਹੀ ਹੈ | ਆਗੂਆਂ ਨੇ ਕਿਹਾ ਕਿ ਆਰ.ਟੀ.ਆਈ. ਕਾਰਕੁਨਾਂ ਖ਼ਿਲਾਫ਼ ਦਰਜ ਮਾਮਲੇ ਸਰਕਾਰ ਦੀ ਨਾਕਾਮੀਆਂ ਨੰੂ ਛੁਪਾਉਣ ਦੀ ਕੋਸ਼ਿਸ਼ ਹਨ | ਉਨ੍ਹਾਂ ਕਿਹਾ ਕਿ ਭਾਜਪਾ ਅਜਿਹੀਆਂ ਲੋਕਤੰਤਰ ਵਿਰੋਧੀ ਕਾਰਵਾਈਆਂ ਦੇ ਖ਼ਿਲਾਫ਼ ਮਜ਼ਬੂਤੀ ਨਾਲ ਖੜ੍ਹੀ ਹੈ |