ਲੁਧਿਆਣਾ, 23 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਬੀਤੀ ਰਾਤ ਗੁਰਦੁਆਰਾ ਸਾਹਿਬ ਵਿਖੇ ਬਸੰਤ ਰੁੱਤ ਦੀ ਆਮਦ ਨੂੰ ਸਮਰਪਿਤ ਵਿਸੇਸ਼ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀਏ ਭਾਈ ਗੁਰਪ੍ਰੀਤ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ ਦੇ ਕੀਰਤਨੀ ਜੱਥੇ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਕੀਰਤਨ ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਭਾਈ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਸ਼ਬਦ ਗੁਰੂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਗੁਰੂ ਸਾਹਿਬਾਨ ਤੇ ਭਗਤਾਂ ਦੀ ਬਾਣੀ ਜਿੱਥੇ ਸਾਨੂੰ ਅਧਿਆਤਮਕ ਤੇ ਰੂਹਾਨੀਅਤ ਦਾ ਸਕੂਨ ਪ੍ਰਦਾਨ ਕਰਦੀ ਹੈ, ਉੱਬੇ ਨਾਲ ਹੀ ਅਕਾਲ ਪੁਰਖ ਦੀ ਬੰਦਗੀ ਕਰਨ ਅਤੇ ਸਮੁੱਚੀ ਲੋਕਾਈ ਨੂੰ ਸਰਬ ਸਾਂਝੀਵਾਲਤਾ ਦਾ ਸੰਦੇਸ਼ ਵੀ ਦਿੰਦੀ ਹੈ | ਉਨ੍ਹਾਂ ਨੇ ਬਸੰਤ ਰੁੱਤ ਦੀ ਆਮਦ ਸਬੰਧੀ ਸੰਗਤਾਂ ਦੇ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਖੁਸ਼ੀਆਂ ਖੇੜਿਆਂ ਤੇ ਹਰਿਆਵਲ ਦੇ ਪ੍ਰਤੀਕ ਬਸੰਤ ਰੁੱਤ ਦੀ ਆਮਦ ਸਬੰਧੀ ਗੁਰਬਾਣੀ ਸਾਨੂੰ ਪ੍ਰਭੂ ਭਗਤੀ ਨਾਲ ਜੁੜਨ ਦਾ ਸੰਦੇਸ਼ ਦਿੰਦੀ ਹੋਈ ਸਾਨੂੰ ਆਪਣਾ ਜੀਵਨ ਗੁਰੂ ਆਸੇ ਅਨੁਸਾਰ ਜੀਉਣ ਦੀ ਪ੍ਰੋਣਾ ਦਿੰਦੀ ਹੈ | ਇਸ ਦੌਰਾਨ ਉਨ੍ਹਾਂ ਨੇ ਸੰਗਤਾਂ ਨੂੰ ਧਰਮ ਦੇ ਮਾਰਗ ਤੇ ਚੱਲਣ ਦੀ ਪ੍ਰੇਣਾ ਦਿੱਤੀ | ਸਮਾਗਮ ਦੀ ਸਮਾਪਤੀ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵਲੋਂ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਕੀਰਤਨ ਸਮਾਗਮ ਅੰਦਰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਅਹੁਦੇਦਾਰ ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮਕੱੜ, ਰਜਿੰਦਰ ਸਿੰਘ ਡੰਗ, ਬਲਬੀਰ ਸਿੰਘ ਭਾਟੀਆ, ਹਰਪਾਲ ਸਿੰਘ ਖਾਲਸਾ, ਹਰਮੀਤ ਸਿੰਘ ਡੰਗ, ਸਤਨਾਮ ਸਿੰਘ, ਹਰਵਿੰਦਰ ਸਿੰਘ ਕੋਹਲੀ, ਸੁਰਿੰਦਰਪਾਲ ਸਿੰਘ ਭੁਟੀਆਨੀ, ਗੁਰਦੀਪ ਸਿੰਘ ਡੀਮਾਰਟੇ, ਨਰਿੰਦਰਪਾਲ ਸਿੰਘ ਕਥੂਰੀਆ, ਭੁਪਿੰਦਰ ਸਿੰਘ ਜੁਨੇਜਾ, ਪ੍ਰੇਮ ਸਿੰਘ, ਅਵਤਾਰ ਸਿੰਘ ਬੀ.ਕੇ, ਅਵਤਾਰ ਸਿੰਘ ਮਿੱਡਾ, ਮਨਮੋਹਨ ਸਿੰਘ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |