10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਸ਼ਹੀਦ ਸਿੰਘਾਂ ਨੂੰ ਸਮਰਪਿਤ ਜਪ-ਤਪ ਚÏਪਹਿਰਾ ਸਮਾਗਮ 26 ਨੂੰ -ਐਡਵੋਕੇਟ ਲਾਇਲਪੁਰੀ <br/>

Ad Position 21
No active advertisement
ਅਜੀਤ ਡੈਸਕ 24-01-2026
ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਪਾਰ ਕ੍ਰਿਪਾ ਸਦਕਾ ਅਤੇ ਸ਼ਹੀਦ ਸਿੰਘਾਂ ਦੀ ਯਾਦ ਵਿਚ 'ਜਪ-ਤਪ ਚÏਪਹਿਰਾ ਸਮਾਗਮ' ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਮÏਕੇ 26 ਜਨਵਰੀ, ਦਿਨ ਸੋਮਵਾਰ ਨੂੰ ਦੁਪਹਿਰ 12.00 ਵਜੇ ਤੋਂ ਸ਼ਾਮ 4.00 ਵਜੇ ਤੱਕ ਸਿੱਖ ਸ਼ਹੀਦਾਂ ਦੇ ਯਾਦਗਾਰੀ ਅਸਥਾਨ ਗੁਰਦੁਆਰਾ ਸ਼ਹੀਦਾਂ, ਫੇਰੂਮਾਨ ਢੋਲੇਵਾਲ ਚੌਕ ਵਿਖੇ ਕਰਵਾਇਆ ਜਾ ਰਿਹਾ ਹੈ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਦੱਸਿਆ ਕਿ ਇਹ ਜਪ-ਤਪ ਚੌਪਹਿਰਾ ਸਮਾਗਮ 26 ਜਨਵਰੀ ਨੂੰ ਆਰੰਭ ਹੋਵੇਗਾ ਅਤੇ ਇਸ ਤੋਂ ਬਾਅਦ ਹਰ ਸੋਮਵਾਰ ਨੂੰ ਨਿਯਮਤ ਤੌਰ 'ਤੇ ਦੁਪਹਿਰ 12.00 ਵਜੇ ਤੋਂ 4.00 ਵਜੇ ਤੱਕ ਆਯੋਜਿਤ ਕੀਤਾ ਜਾਵੇਗਾ¢ ਉਨ੍ਹਾਂ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚ ਕੇ ਸ਼ਹੀਦ ਸਿੰਘਾਂ ਦੀ ਯਾਦ ਵਿਚ ਹੋ ਰਹੇ ਇਸ ਆਤਮਿਕ ਸਮਾਗਮ ਦਾ ਲਾਭ ਪ੍ਰਾਪਤ ਕੀਤਾ ਜਾਵੇ ਅਤੇ ਗੁਰੂ ਚਰਨਾਂ ਵਿਚ ਹਾਜ਼ਰੀ ਭਰ ਕੇ ਆਪਣਾ ਜੀਵਨ ਸਫਲ ਬਣਾਇਆ ਜਾਵੇ¢ ਗੁਰੂ ਦੇ ਲੰਗਰ ਅਤੁੱਟ ਵਰਤਾਇਆ ਜਾਵੇਗਾ¢

Ad Position 22
No active advertisement
ਪਿਛਲੀ ਖ਼ਬਰ ਸਾਲਾਨਾ ਬਸੰਤ ਰਾਗ ਕੀਰਤਨ ਦਰਬਾਰ ਭਲਕੇ-ਗਿੰਦਾ ਗੁਰਮਤਿ ਸੰਗੀਤ ਰਾਹੀਂ ਸੰਗਤਾਂ ਹੋਣਗੀਆਂ ਨਿਹਾਲ ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਸੰਬੰਧੀ ਵਿਸ਼ੇਸ਼ ਗੁਰਮਤਿ ਸਮਾਗਮ <br/>
Ad Position 24