14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਮਹਾਨ ਜਰਨੈਲ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ <br/>

Ad Position 21
No active advertisement
ਅਜੀਤ ਡੈਸਕ 25-01-2026

ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ, ਮਾਡਲ ਟਾਊਨ ਐਕਸਟੈਨਸ਼ਨ ਵਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸ਼੍ਰੋਮਣੀ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ਰਧਾ ਭਾਵਨਾ ਅਤੇ ਸਤਿਕਾਰ ਸਹਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੌਰਾਨ ਪਾਲਕੀ 'ਚ ਸੁੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਵਾਰੀ ਫੁੱਲਾਂ ਨਾਲ ਸਜਾਈ ਹੋਈ ਸੀ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋ ਰਹੀਆਂ ਸੀ | ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਵੱਡਾ ਕ੍ਰਿਸ਼ਨਾ ਮੰਦਿਰ, ਗੁਰੂ ਤੇਗ ਬਹਾਦਰ ਹਸਪਤਾਲ, ਸ਼ਾਸਤਰੀ ਨਗਰ, ਮਿੰਟਗੁਮਰੀ ਚੌਕ ਤੋਂ ਟਿੰਮੀ ਬੈਕਰੀ, ਡਾਕਖਾਨਾ ਰੋਡ, ਮੇਨ ਮਾਰਕੀਟ ਮਾਡਲ ਟਾਊਨ, ਗੁਲਾਟੀ ਚੌਕ ਤੋਂ ਚਾਰ ਖੰਭਾ ਚੌਕ ਮਾਡਲ ਹਾਊਸ ਰੋਡ, ਬੀ-ਬਲਾਕ ਮਾਡਲ ਟਾਊਨ ਐਕਸਟੈਨਸ਼ਨ ਰੋਡ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਨਗਰ ਕੀਰਤਨ 'ਚ ਸ਼ਬਦੀ ਜਥੇ, ਬੈਂਡ ਵਾਜੇ, ਗੱਤਕਾ ਪਾਰਟੀਆਂ ਸ਼ਾਮਿਲ ਸਨ ਅਤੇ ਜਹਾਜ਼ ਰਾਹੀਂ ਸਾਰੇ ਰਸਤੇ ਵਿਚ ਫੁੱਲਾਂ ਦੀ ਵਰਖਾ ਕੀਤੀ ਗਈ | ਨਗਰ ਕੀਰਤਨ ਦੇ ਰੂਟ 'ਤੇ ਵੱਖ-ਵੱਖ ਜਥੇਬੰਦੀਆਂ ਤੇ ਦੁਕਾਨਦਾਰਾਂ ਵਲੋਂ ਥਾਂ-ਥਾਂ 'ਤੇ ਸਵਾਗਤੀ ਬਣਾਏ ਹੋਏ ਸਨ ਅਤੇ ਲੰਗਰ, ਚਾਹ, ਕੌਫ਼ੀ, ਪਕੌੜੇ ਮਠਿਆਈਆਂ ਦੇ ਸਟਾਲ ਵੀ ਲਗਾਏ ਗਏ ਸਨ | ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਵਲੋਂ ਕੀਤੀ ਗਈ | ਨਗਰ ਕੀਰਤਨ ਦੇ ਰਸਤੇ ਵਿਚ ਥਾਂ ਥਾਂ 'ਤੇ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੂੰ ਸਿਰੋਪਾਉ ਭੇਟ ਕਰਕੇ ਸੰਗਤਾਂ ਵਲੋਂ ਸਨਮਾਨਿਤ ਕੀਤਾ ਗਿਆ | ਨਗਰ ਕੀਰਤਨ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਸ਼ਾਮਿਲ ਹੋਈਆਂ | ਸੰਗਤਾਂ ਵਲੋਂ ਨਗਰ ਕੀਰਤਨ ਦੇ ਸਾਰੇ ਰਸਤੇ ਦੌਰਾਨ ਵਾਹਿਗੁਰੂ ਦਾ ਜਾਪ ਕਰ ਰਹੀਆਂ ਸਨ ਅਤੇ ਪਾਲਕੀ ਸਾਹਿਬ ਅੱਗੇ ਸੰਗਤਾਂ ਸੜਕ 'ਤੇ ਸਫ਼ਾਈ ਕਰ ਰਹੀਆਂ ਸਨ | ਇਸ ਮੌਕੇ ਪ੍ਰਧਾਨ ਸੁਰਿੰਦਰਪਾਲ ਸਿੰਘ ਬਿੰਦਰਾ, ਜਨਰਲ ਸਕੱਤਰ ਸੁਖਵਿੰਦਰਪਾਲ ਸਿੰਘ ਸਰਨਾ, ਨਵਪ੍ਰੀਤ ਸਿੰਘ ਬਿੰਦਰਾ, ਹਰਪ੍ਰੀਤ ਸਿੰਘ ਰਾਜਧਾਨੀ, ਅਮਰਪਾਲ ਸਿੰਘ ਸਰਨਾ, ਅਮਰਜੀਤ ਸਿੰਘ ਟਿੱਕਾ, ਕੰਵਲਜੀਤ ਸਿੰਘ ਸਰਨਾ, ਜਸਵਿੰਦਰ ਸਿੰਘ ਸੇਠੀ, ਹਰਿੰਦਰ ਸਿੰਘ ਚਾਵਲਾ, ਜਸਨੀਤ ਸਿੰਘ ਸਰਨਾ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਈਆਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਿਰੋਪਾਉ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ | ਨਗਰ ਕੀਰਤਨ ਵਿਚ ਸ਼ਾਮਿਲ ਸ਼ਬਦੀ ਜਥਿਆਂ ਅਤੇ ਸਕੂਲੀ ਬੱਚਿਆਂ ਨੂੰ ਵਿਸ਼ੇਸ਼ ਤੋਹਫ਼ੇ ਅਤੇ ਸਿਰੋਪਾਉ ਭੇਟ ਕਰਕੇ ਸਨਮਾਨ ਕੀਤਾ ਗਿਆ | ਨਗਰ ਕੀਰਤਨ ਦੇ ਰੂਟ 'ਤੇ ਲੰਗਰ ਲਗਾਉਣ ਵਾਲੀਆਂ ਸੰਗਤਾਂ ਨੂੰ ਪ੍ਰਬੰਧਕ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ | ਨਗਰ ਕੀਰਤਨ ਵਿਚ ਗਿਆਨੀ ਜਗਤਾਰ ਸਿੰਘ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਭਾਰਤ ਭੂਸ਼ਣ ਆਸ਼ੂ, ਗੁਰਦੇਵ ਸਿੰਘ ਲਾਪਰਾਂ, ਕੇ.ਕੇ. ਬਾਵਾ, ਹਰਪ੍ਰੀਤ ਸਿੰਘ ਡੰਗ, ਮੈਂਬਰ ਐਨ.ਆਈ.ਐਸ.ਡੀ. ਸੁਖਵਿੰਦਰ ਸਿੰਘ ਬਿੰਦਰਾ, ਪਵਨ ਦੀਵਾਨ, ਤਰਨਜੀਤ ਸਿੰਘ ਨਿਮਾਣਾ, ਗੁਰਚਰਨ ਸਿੰਘ ਖੁਰਾਣਾ ਸਰਪੰਚ, ਕੁਲਦੀਪ ਸਿੰਘ ਖਾਲਸਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਸਵਰਨਕਾਰ ਦਾ ਲੇਖਾਕਾਰ ਕਰੋੜਾਂ ਦੇ ਸੋਨੇ ਦੇ ਗਹਿਣੇ ਚੋਰੀ ਕਰਕੇ ਹੋਇਆ ਫ਼ਰਾਰ <br/> ਅਗਲੀ ਖ਼ਬਰ ਹਲਕਾ ਜ਼ੀਰਾ ਦੇ ਵਿਕਾਸ ਲਈ ਅੱਜ ਵੀ ਲੋਕ ਕੁਲਬੀਰ ਸਿੰਘ ਜ਼ੀਰਾ ਨੂੰ ਯਾਦ ਕਰਦੇ ਹਨ-ਜ਼ੀਰਾ/ਨੰਗਲ
Ad Position 24