15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਰੇਲਵੇ ਸਟੇਸ਼ਨ 'ਤੇ ਲੁੱਟ ਖੋਹ ਕਰਨ ਵਾਲੇ ਦੋ ਕਾਬੂ <br/>

Ad Position 21
No active advertisement
ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ | ਅਜੀਤ ਤਸਵੀਰ <br/> 25-01-2026
ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਰੇਲਵੇ ਪੁਲਿਸ ਨੇ ਰੇਲਵੇ ਸਟੇਸ਼ਨ 'ਤੇ ਮੁਸਾਫਰਾਂ ਪਾਸੋਂ ਲੁੱਟ ਖੋਹ ਕਰਨ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਚਾਰ ਮੋਬਾਈਲ ਬਰਾਮਦ ਕੀਤੇ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਜਤਿੰਦਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਬੰਟੀ ਉਰਫ ਅਲੀ ਗੜੀਆ ਪੁੱਤਰ ਬਾਬੂ ਸਿੰਘ ਵਾਸੀ ਪਿੰਡ ਅਰਜਨਪੁਰ ਅਤੇ ਬਿੱਟੂ ਪੁੱਤਰ ਦੀਪੂ ਵਾਸੀ ਨੂਰਪੁਰ ਬੇਦੀ ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਰੇਲਵੇ ਸਟੇਸ਼ਨ 'ਤੇ ਸਰਗਰਮ ਸਨ ਅਤੇ ਲੁੱਟ ਖੋਹ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਸਨ | ਪੁਲਿਸ ਵਲੋਂ ਇਹਨਾਂ ਦੇ ਕਬਜ਼ੇ ਵਿਚੋਂ ਚਾਕੂ ਬਰਾਮਦ ਕੀਤੇ ਹਨ | ਪੁਲਿਸ ਅਨੁਸਾਰ ਕਥਿਤ ਦੋਸ਼ੀ ਹਥਿਆਰ ਦਿਖਾ ਕੇ ਰੇਲਵੇ ਸਟੇਸ਼ਨ ਦੇ ਮੁਸਾਫਰਾਂ ਪਾਸੋਂ ਮੋਬਾਈਲ ਅਤੇ ਨਗਦੀ ਖੋਹ ਲੈਂਦੇ ਸਨ | ਪੁਲਿਸ ਇਹਨਾਂ ਪਾਸੋਂ ਹੋਰ ਵੀ ਪੱੁਛ ਪੜਤਾਲ ਕਰ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |

Ad Position 22
No active advertisement
ਪਿਛਲੀ ਖ਼ਬਰ ਮਾਡਲ ਟਾਊਨ ਵਿਚ ਗੁੰਡਾਗਰਦੀ <br/> ਅਗਲੀ ਖ਼ਬਰ ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦਾ ਕੀਤਾ ਨਿਰੀਖਣ <br/>
Ad Position 24