ਮਾਤਾ ਮਹਿੰਦਰ ਕੌਰ ਨਮਿਤ ਅੰਤਿਮ ਅਰਦਾਸ ਅੱਜ <br/>
ਅਜੀਤ ਡੈਸਕ
25-01-2026
ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਅਧਿਕਾਰੀ ਪਰਮਜੀਤ ਸਿੰਘ ਪੰਨੂ ਪੀ. ਪੀ. ਐਸ., ਜਿਨ੍ਹਾਂ ਦੀ ਮਾਤਾ ਮਹਿੰਦਰ ਕੌਰ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ, ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਅਖੰਡ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਅੱਜ ਐਤਵਾਰ 1 ਵਜੇ ਤੋਂ 2 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਸਟੇਟ, ਫੇਸ 1, ਦੁੱਗਰੀ ਵਿਖੇ ਹੋਵੇਗੀ | ਮਾਤਾ ਮਹਿੰਦਰ ਕੌਰ ਦੇ ਅਕਾਲ ਚਲਾਣੇ 'ਤੇ ਪੁਲਿਸ ਅਧਿਕਾਰੀ ਪਰਮਜੀਤ ਸਿੰਘ ਪੰਨੂ ਨਾਲ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧੀਆਂ ਨੇ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ |