ਲੁਧਿਆਣਾ, 24 ਜਨਵਰੀ (ਡਾ. ਤਰਲੋਚਨ ਸਿੰਘ)-ਹਲਕਾ ਉਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 67 ਅਤੇ 68 ਅਧੀਨ ਪੈਂਦੀ ਚੰਦਰ ਨਗਰ ਰੋਡ, ਭੂਰੀਵਾਲਾ ਗੁਰਦੁਆਰਾ ਸਾਹਿਬ ਤੋਂ ਲਾਲਾ ਜਗਤ ਨਾਰਾਇਣ ਚੌਕ ਤੱਕ ਨਵੀਂ ਆਰ.ਐਮ.ਸੀ. ਸੜਕ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ ¢ ਇਸ ਮÏਕੇ ਵਿਧਾਇਕ ਬੱਗਾ ਦੇ ਨਾਲ ਕੌਂਸਲਰ ਪੁਸ਼ਪਿੰਦਰ ਭਨੋਟ, ਕੌਂਸਲਰ ਸ਼ਰਨਜੀਤ ਕÏਰ ਬਾਜਵਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਥਾਨਕ ਵਸਨੀਕ ਵੀ ਹਾਜ਼ਰ ਸਨ ¢ ਇਸ ਮÏਕੇ ਵਿਧਾਇਕ ਬੱਗਾ ਨੇ ਦੱਸਿਆ ਕਿ ਇਨ੍ਹਾਂ ਸੜਕਾਂ ਦੀ ਹਾਲਤ ਬੀਤੇ ਕਾਫ਼ੀ ਸਮੇਂ ਤੋਂ ਤਰਸਯੋਗ ਬਣੀ ਹੋਈ ਸੀ ਅਤੇ ਰਾਹਗੀਰਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ¢ ਉਨ੍ਹਾਂ ਕਿਹਾ ਕਿ ਹਲਕਾ ਉੱਤਰੀ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਦੇ ਲਈ ਵਚਨਬੱਧਤਾ ਦੁਹਰਾਉਂਦੇ ਹੋਏ ਵਿਧਾਇਕ ਬੱਗਾ ਅਤੇ ਉਨ੍ਹਾਂ ਦੀ ਟੀਮ ਨੇ ਕਿਹਾ ਕਿ ਨਵੀਂ ਸੜਕ ਦਾ ਨਿਰਮਾਣ ਜੰਗੀ ਪੱਧਰ 'ਤੇ ਕਰਵਾਇਆ ਜਾਵੇਗਾ ¢ ਵਿਧਾਇਕ ਚÏਧਰੀ ਮਦਨ ਲਾਲ ਬੱਗਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਨੂੰ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ¢