15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਪੁਲਿਸ ਮੁਕਾਬਲੇ ਦÏਰਾਨ ਗੋਲੀ ਲੱਗਣ ਕਾਰਨ ਨÏਜਵਾਨ ਜ਼ਖਮੀ <br/>

Ad Position 21
No active advertisement
ਜਖ਼ਮੀ ਨੌਜਵਾਨ ਹਸਪਤਾਲ ਵਿਚ ਜੇਰੇ ਇਲਾਜ ਦੌਰਾਨ | ਅਜੀਤ ਤਸਵੀਰ <br/> 25-01-2026
ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਲੋਹਾਰਾ ਨਹਿਰ ਪੁੱਲ 'ਤੇ ਅੱਜ ਦੇਰ ਰਾਤ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਏ ਸੰਖੇਪ ਮੁਕਾਬਲੇ ਵਿਚ ਇਕ ਨÏਜਵਾਨ ਜ਼ਖਮੀ ਹੋ ਗਿਆ ਹੈ, ਜਦਕਿ ਪੁਲਿਸ ਵਲੋਂ ਕਾਰਵਾਈ ਕਰਦਿਆਂ ਉਸ ਦੇ ਤਿੰਨ ਸਾਥੀਆਂ ਨੂੰ ਕਾਬੂ ਕਰ ਲਿਆ ਗਿਆ ਹੈ¢ ਜ਼ਖਮੀ ਹਾਲਤ ਵਿਚ ਨÏਜਵਾਨ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ | ਜਾਣਕਾਰੀ ਅਨੁਸਾਰ ਘਟਨਾ ਅੱਜ ਦੇਰ ਰਾਤ ਉਸ ਵਕਤ ਵਾਪਰੀ, ਜਦੋਂ ਐਂਟੀ ਗੈਂਗਸਟਰ ਟਾਸਕ ਫੋਰਸ ਦੀ ਇਕ ਟੀਮ ਨੇ ਲੁਹਾਰਾ ਪੁਲ ਨੇੜੇ ਨਾਕਾਬੰਦੀ ਕੀਤੀ ਹੋਈ ਸੀ ਕਿ ਉਥੇ ਇਕ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ, ਪਰ ਕਾਰ ਚਾਲਕ ਨੇ ਕਾਰ ਭਜਾ ਲਈ | ਪੁਲਿਸ ਵਲੋਂ ਇਹਨਾਂ ਦਾ ਪਿੱਛਾ ਕੀਤਾ ਗਿਆ, ਪਰ ਇਹਨਾਂ ਕਾਰ ਸਵਾਰਾਂ ਨੇ ਪੁਲਿਸ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ | ਜਵਾਬੀ ਕਾਰਵਾਈ ਵਿਚ ਪੁਲਿਸ ਵਲੋਂ ਵੀ ਗੋਲੀਆਂ ਚਲਾਈਆਂ ਗਈਆਂ | ਇਸ ਦੌਰਾਨ ਇਕ ਗੋਲੀ ਕਾਰ ਸਵਾਰ ਨੌਜਵਾਨ ਦੇ ਲੱਗੀ | ਲਹੂ-ਲੁਹਾਨ ਹੋਇਆ ਇਹ ਨੌਜਵਾਨ ਉਥੇ ਹੀ ਡਿੱਗ ਪਿਆ | ਪੁਲਿਸ ਵਲੋਂ ਇਸ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ | ਜ਼ਖਮੀ ਹੋਏ ਨÏਜਵਾਨ ਦੀ ਸ਼ਨਾਖ਼ਤ ਤਰਨਪ੍ਰੀਤ ਵਾਸੀ ਲੋਹਾਰਾ ਵਜੋਂ ਕੀਤੀ ਗਈ ਹੈ | ਤਰਨਪ੍ਰੀਤ ਦੀ ਉਮਰ 22 ਸਾਲ ਦੇ ਕਰੀਬ ਹੈ | ਉਸਦੇ ਢਿੱਡ ਦੇ ਨੇੜੇ ਗੋਲੀ ਲੱਗੀ ਹੈ | ਪਹਿਲਾਂ ਉਸ ਨੰੂ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਸੀ, ਪਰ ਉਸਦੀ ਹਾਲਤ ਗੰਭੀਰ ਦੇਖਦਿਆਂ ਡਾਕਟਰਾਂ ਨੇ ਉਸ ਨੂੰ ਹੋਰ ਹਸਪਤਾਲ ਵਿਚ ਭੇਜ ਦਿੱਤਾ | ਹਾਲ ਦੀ ਘੜੀ ਇਸ ਸਬੰਧੀ ਕੋਈ ਵੀ ਪੁਲਿਸ ਅਧਿਕਾਰੀ ਕੁੱਝ ਵੀ ਦੱਸਣ ਤੋਂ ਇਨਕਾਰ ਕਰ ਰਿਹਾ ਹੈ, ਪਰ ਸੂਤਰਾਂ ਅਨੁਸਾਰ ਐਂਟੀ ਗੈਂਗਸਟਰ ਟਾਸਕ ਫੋਰਸ ਨੂੰ ਸੂਚਨਾ ਮਿਲੀ ਸੀ ਕਿ ਕੁੱਝ ਨੌਜਵਾਨ ਲੋਹਾਰਾ ਇਲਾਕੇ ਵਿਚ ਅਸਲਾ ਲੈ ਕੇ ਘੁੰਮ ਰਹੇ ਹਨ, ਜਿਸ 'ਤੇ ਪੁਲਿਸ ਵਲੋਂ ਉਥੇ ਨਾਕਾਬੰਦੀ ਕੀਤੀ ਗਈ ਸੀ¢ ਪੁਲਿਸ ਵਲੋਂ ਜ਼ਖਮੀ ਹੋਏ ਨÏਜਵਾਨ ਦੇ ਬਾਕੀ ਸਾਥੀਆਂ ਨੂੰ ਵੀ ਹਿਰਾਸਤ ਵਿਚ ਲਏ ਜਾਣ ਬਾਰੇ ਕਿਹਾ ਜਾ ਰਿਹਾ ਹੈ | ਮੁਕਾਬਲੇ ਦੀ ਸੂਚਨਾ ਮਿਲਦਿਆਂ ਜ਼ਿਲ੍ਹਾ ਪੁਲਿਸ ਅਧਿਕਾਰੀ ਵੀ ਮÏਕੇ 'ਤੇ ਪਹੁੰਚੇ ਅਤੇ ਪੁਲਿਸ ਵਲੋਂ ਹਾਲ ਦੀ ਘੜੀ ਜਾਂਚ ਕੀਤੇ ਜਾਣ ਬਾਰੇ ਕਿਹਾ ਜਾ ਰਿਹਾ ਹੈ¢

Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਜਸਵੰਤ ਸਿੰਘ ਦੇ ਛੋਟੇ ਭਰਾ ਐਡਵੋਕੇਟ ਅਮਰਜੀਤ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ <br/> ਅਗਲੀ ਖ਼ਬਰ 'ਆਪ' ਸਰਕਾਰ ਦੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਇਤਿਹਾਸਕ ਕਦਮ-ਰਾਜੀ ਸਾਹਨੇਵਾਲ
Ad Position 24